ਪੰਜਾਬੀਓ ਸਾਵਧਾਨ! ਦੁਪਿਹਰ 12 ਤੋਂ ਸ਼ਾਮ 4 ਵਜੇ ਤੱਕ ਨਾ ਨਿਕਲੋ ਘਰੋਂ ਬਾਹਰ, ਜਾਰੀ ਹੋਈ ਵੱਡੀ ਚਿਤਾਵਨੀ
Monday, Jun 08, 2026 - 10:29 AM (IST)
ਚੰਡੀਗੜ੍ਹ : ਪੰਜਾਬ 'ਚ ਗਰਮੀ ਦਾ ਕਹਿਰ ਦਿਨੋਂ-ਦਿਨ ਵੱਧ ਰਿਹਾ ਹੈ ਅਤੇ ਲੋਕਾਂ ਦਾ ਜਿਊਣਾ ਮੁਹਾਲ ਹੋ ਰੱਖਿਆ ਹੈ। ਬੀਤੇ ਦਿਨ ਪਏ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਸੀ ਪਰ ਹੁਣ ਇਕ ਵਾਰ ਫਿਰ 'ਲੂ' ਚੱਲਣ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਮੌਸਮ ਵਿਭਾਗ ਵਲੋਂ ਵੀ 'ਲੂ' ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ 11 ਜੂਨ ਤੱਕ ਸੂਬੇ ਦੇ ਕਈ ਹਿੱਸਿਆਂ 'ਚ ਗਰਮ ਹਵਾਵਾਂ ਚੱਲਣ ਦੀ ਸੰਭਾਵਨਾ ਹੈ ਅਤੇ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ, 13 ਜੂਨ ਲਈ ਦਿੱਤਾ ਅਲਟੀਮੇਟਮ, ਪੜ੍ਹੋ ਕੀ ਹੈ ਕਾਰਨ
ਵਿਭਾਗ ਮੁਤਾਬਕ ਫਿਰੋਜ਼ਪੁਰ, ਫ਼ਰੀਦਕੋਟ, ਮੋਗਾ, ਬਰਨਾਲਾ ਅਤੇ ਸੰਗਰੂਰ 'ਚ 'ਲੂ' ਦਾ ਅਸਰ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਦੁਪਹਿਰ 12 ਵਜੇ ਤੋਂ ਸ਼ਾਮ ਦੇ 4 ਵਜੇ ਤੱਕ ਬਿਨਾਂ ਕਿਸੇ ਜ਼ਰੂਰੀ ਕੰਮ ਦੇ ਘਰੋਂ ਬਾਹਰ ਨਾ ਨਿਕਲਿਆ ਜਾਵੇ। ਹਾਲਾਂਕਿ 11 ਤੋਂ 13 ਜੂਨ ਤੱਕ ਦਰਮਿਆਨ ਪੰਜਾਬ ਦੇ ਕਈ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ 'ਚ ਗਰਜ-ਚਮਕ ਨਾਲ ਹਲਕਾ ਮੀਂਹ ਪੈਣ ਅਤੇ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਿਸ ਕਾਰਨ ਗਰਮੀ ਤੋਂ ਕੁੱਝ ਰਾਹਤ ਮਿਲਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਬਠਿੰਡਾ 44.8 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ, ਜਦੋਂ ਕਿ ਚੰਡੀਗੜ੍ਹ 'ਚ ਤਾਪਮਾਨ 39.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਅਗਲੇ 4 ਦਿਨਾਂ 'ਚ ਤਾਪਮਾਨ 3 ਤੋਂ 4 ਡਿਗਰੀ ਤੱਕ ਹੋਰ ਵੱਧ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
