ਪੰਜਾਬੀਓ ਸਾਵਧਾਨ! ਅਸਮਾਨ 'ਚ ਚੱਲ ਪਏ Drone, ਜਾਰੀ ਹੋਈ ਵੱਡੀ ਚਿਤਾਵਨੀ

Friday, Jan 10, 2025 - 01:33 PM (IST)

ਪੰਜਾਬੀਓ ਸਾਵਧਾਨ! ਅਸਮਾਨ 'ਚ ਚੱਲ ਪਏ Drone, ਜਾਰੀ ਹੋਈ ਵੱਡੀ ਚਿਤਾਵਨੀ

ਲੁਧਿਆਣਾ/ਅੰਮ੍ਰਿਤਸਰ (ਰਾਮ) : ਪੰਜਾਬ ਦੇ ਲੋਕ ਜੇਕਰ ਲੋਹੜੀ, ਮਾਘੀ 'ਤੇ ਚਾਈਨਾ ਡੋਰ ਦੇ ਇਸਤੇਮਾਲ ਕਰਦੇ ਦਿਖ ਗਏ ਤਾਂ ਉਨ੍ਹਾਂ ਨੂੰ ਜੇਲ੍ਹ ਦੀ ਹਵਾ ਖਾਣੀ ਪੈ ਸਕਦੀ ਹੈ ਕਿਉਂਕਿ ਚਾਈਨਾ ਡੋਰ ਦੀ ਵਰਤੋਂ 'ਤੇ ਨਜ਼ਰ ਰੱਖਣ ਲਈ ਪੰਜਾਬ ਪੁਲਸ ਵਲੋਂ ਅਸਮਾਨ 'ਚ ਡਰੋਨ ਚਲਾਉਣੇ ਸ਼ੁਰੂ ਕਰ ਦਿੱਤੇ ਗਏ ਹਨ। ਇਨ੍ਹਾਂ ਡਰੋਨਾਂ 'ਚ ਜੇਕਰ ਕੋਈ ਚਾਈਨਾ ਡੋਰ ਦੀ ਵਰਤੋਂ ਕਰਦਾ ਦਿਖ ਗਿਆ ਤਾਂ ਫਿਰ ਉਸ ਦੀ ਖੈਰ ਨਹੀਂ। ਪੰਜਾਬ ਪੁਲਸ ਨੇ ਵੱਡੀ ਚਿਤਾਵਨੀ ਦਿੰਦਿਆਂ ਕਿਹਾ ਕਿ ਪਲਾਸਟਿਕ ਡੋਰ ਦੀ ਵਰਤੋਂ ਕਰਨ ਵਾਲਿਆਂ ਨਾਲ ਬੇਹੱਦ ਸਖ਼ਤੀ ਵਰਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ

ਦੱਸ ਦੇਈਏ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸੂਬੇ ’ਚ ਪਤੰਗ ਉਡਾਉਣ ਲਈ ਚਾਈਨਾ ਡੋਰ ਦੀ ਵਿਕਰੀ, ਭੰਡਾਰ, ਸਪਲਾਈ, ਮੰਗਵਾਉਣ ਜਾਂ ਵਰਤੋਂ ਦੀ ਸੂਚਨਾ ਦੇਣ ਵਾਲੇ ਨੂੰ 25,000 ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਪੋਲਿਊਸ਼ਨ ਕੰਟਰੋਲ ਬੋਰਡ ਦੇ ਚੀਫ ਇੰਜੀਨੀਅਰ ਆਰ. ਕੇ. ਰੱਤੜਾ ਨੇ ਕਿਹਾ ਹੈ ਕਿ ਪੰਜਾਬ ’ਚ ਖ਼ਤਰਨਾਕ ਪਲਾਸਟਿਕ ਡੋਰ, ਜਿਸ ਨੂੰ ਆਮ ਤੌਰ ’ਤੇ ਚਾਈਨਾ ਡੋਰ ਕਿਹਾ ਜਾਂਦਾ ਹੈ, ਦੀ ਵਿਕਰੀ, ਖਰੀਦ ਅਤੇ ਵਰਤੋਂ ’ਤੇ ਪਾਬੰਦੀ ਲੱਗੀ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੁੰਡੇ-ਕੁੜੀਆਂ ਦੇ ਜਾਗਣ ਵਾਲੇ ਨੇ ਭਾਗ, ਜਾਰੀ ਹੋ ਗਈ ਵੱਡੀ Notification

 

ਇਸ ਦੇ ਬਾਵਜੂਦ ਕੁੱਝ ਦੁਕਾਨਦਾਰ ਆਪਣਾ ਮੁਨਾਫ਼ਾ ਕਮਾਉਣ ਲਈ ਲੋਕਾਂ ਦੀ ਜ਼ਿੰਦਗੀ ਖ਼ਤਰੇ ’ਚ ਪਾ ਰਹੇ ਹਨ ਅਤੇ ਇਹ ਜਾਨਲੇਵਾ ਡੋਰ ਲੁਕ-ਛੁਪ ਕੇ ਵੇਚ ਰਹੇ ਹਨ। ਉਨ੍ਹਾਂ ਕਿਹਾ ਕਿ ਹਾਲ ’ਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਮੁਹਿੰਮ ਚਲਾਈ ਹੈ ਕਿ ਜੇਕਰ ਕੋਈ ਵਿਅਕਤੀ ਚਾਈਨਾ ਡੋਰ ਵੇਚਦਾ/ਭੰਡਾਰ ਕਰਦਾ/ਸਪਲਾਈ ਕਰਦਾ/ਮੰਗਵਾਉਂਦਾ/ਵਰਤੋਂ ਕਰਦਾ ਪਾਇਆ ਜਾਂਦਾ ਹੈ ਤਾਂ ਇਸ ਸਬੰਧੀ ਸੂਚਨਾ ਟੋਲ ਫਰੀ ਨੰਬਰ 1800-180-2810 ’ਤੇ ਦਿੱਤੀ ਜਾਣੀ ਚਾਹੀਦੀ ਹੈ। ਸੂਚਨਾ ਦੇਣ ਵਾਲੇ ਨੂੰ 25,000 ਰੁਪਏ ਤੱਕ ਦਾ ਇਨਾਮ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਨਾਂ ਗੁਪਤ ਰੱਖੇ ਜਾਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Babita

Content Editor

Related News