ਪੰਜਾਬੀਆਂ ਨੂੰ ਮਿਲਣਗੇ ਢਾਈ-ਢਾਈ ਲੱਖ ਰੁਪਏ, ਜਾਣੋ ਕੀ ਨੇ ਸ਼ਰਤਾਂ
Monday, Nov 18, 2024 - 12:46 PM (IST)
ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਪੰਜਾਬ ਵਿਚ ਛੇਤੀ ਹੀ ਪ੍ਰਧਾਨ ਮੰਤਰੀ ਆਵਾਸ ਯੋਜਨਾ 2.0 ਲਾਗੂ ਕੀਤੀ ਜਾਵੇਗੀ। ਵਿੱਤ ਵਿਭਾਗ ਨੇ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਥਾਨਕ ਸਰਕਾਰਾਂ ਵਿਭਾਗ ਦੀ ਹਰੀ ਝੰਡੀ ਦੇ ਨਾਲ ਹੀ ਸੂਬਾ ਸਰਕਾਰ ਇਸੇ ਮਹੀਨੇ ਕੇਂਦਰ ਦੇ ਨਾਲ ਕਰਾਰ ਕਰੇਗੀ। ਇਸ ਮਗਰੋਂ ਅਪਲਾਈ ਕਰਨ ਲਈ ਪੋਰਟਲ ਖੋਲ੍ਹ ਦਿੱਤਾ ਜਾਵੇਗਾ। ਖ਼ਾਸ ਗੱਲ ਇਹ ਹੈ ਕਿ ਇਸ ਵਾਰ ਪੰਜਾਬ ਸਰਕਾਰ ਨੇ ਆਪਣੇ ਹਿੱਸੇ ਨੂੰ 4 ਗੁਣਾ ਵਧਾ ਦਿੱਤਾ ਹੈ। ਪਹਿਲਾਂ ਸੂਬਾ ਸਰਕਾਰ ਵੱਲੋਂ ਯੋਜਨਾ ਵਿਚ 25 ਹਜ਼ਾਰ ਰੁਪਏ ਦਿੱਤੇ ਜਾਂਦੇ ਸੀ, ਜਿਸ ਨੂੰ ਵਧਾ ਕੇ 1 ਲੱਖ ਕਰ ਦਿੱਤਾ ਗਿਆ ਹੈ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਪਹਿਲਾਂ ਦੀ ਤਰ੍ਹਾਂ ਹੀ ਡੇਢ ਲੱਖ ਰੁਪਏ ਮਿਲਣਗੇ। ਇਸ ਤਰ੍ਹਾਂ ਹੁਣ ਪੰਜਾਬ ਦੇ ਲਾਭਪਾਤਰੀਆਂ ਨੂੰ ਢਾਈ-ਢਾਈ ਲੱਖ ਰੁਪਏ ਮਿਲਣਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਨੂੰ ਲੱਗਿਆ ਇਕ ਹੋਰ ਝਟਕਾ! ਲਗਾਤਾਰ ਵੱਧ ਰਹੀਆਂ ਮੁਸੀਬਤਾਂ
ਸੂਬਾ ਸਰਕਾਰ ਨੇ ਇਸ ਵਾਰ ਯੋਜਨਾ ਤਹਿਤ ਢਾਈ ਲੱਖ ਤੋਂ ਵੱਧ ਮਕਾਨ ਬਣਾਉਣ ਦਾ ਟੀਚਾ ਰੱਖਿਆ ਹੈ। ਯੋਜਨਾ ਤਹਿਤ ਲਾਭਪਾਤਰੀ ਨੂੰ 2 ਕਮਰੇ, ਇਕ ਬਾਥਰੂਮ ਤੇ ਕਿਚਨ ਬਣਾਉਣ ਲਈ ਪੈਸੇ ਦਿੱਤੇ ਜਾਂਦੇ ਹਨ। ਪ੍ਰਧਾਨ ਮੰਤਰੀ ਆਵਾਸ ਯੋਜਨਾ-1 ਤਹਿਤ 1.32 ਲੱਖ ਮਕਾਨਾਂ ਨੂੰ ਮਨਜ਼ੂਰੀ ਦਿੱਤੀ ਗਈ ਸੀ। 11 ਨਵੰਬਰ ਤਕ 89,788 ਮਕਾਨਾਂ ਦਾ ਕੰਮ ਪੂਰਾ ਹੋ ਚੁੱਕਿਆ ਹੈ। ਕੇਂਦਰ ਵੱਲੋਂ ਇਸ ਲਈ 2,342 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਸਨ, ਜਿਸ ਵਿਚੋਂ 1885 ਕਰੋੜ ਰੁਪਏ ਜਾਰੀ ਵੀ ਕਰ ਦਿੱਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਵਿਆਹ ਸਮਾਗਮਾਂ 'ਤੇ ਲੱਗੀ ਪਾਬੰਦੀ! ਅਕਤੂਬਰ ਤੋਂ ਦਸੰਬਰ ਤਕ ਰਹੇਗੀ ਰੋਕ
ਕੀ ਨੇ ਸ਼ਰਤਾਂ
ਯੋਜਨਾ ਦਾ ਲਾਭ ਲੈਣ ਲਈ ਤੁਹਾਡੇ ਕੋਲ 45 ਵਰਗ ਗਜ਼ ਜ਼ਮੀਨ ਹੋਣੀ ਚਾਹੀਦੀ ਹੈ। ਦੇਸ਼ ਦੇ ਕਿਸੇ ਵੀ ਹਿੱਸੇ ਵਿਚ ਤੁਹਾਡਾ ਪੱਕਾ ਘਰ ਨਹੀਂ ਹੋਣਾ ਚਾਹੀਦਾ। ਇਸ ਤੋਂ ਇਲਾਵਾ ਤੁਹਾਡੀ ਸਾਲਾਨਾ ਆਮਦਨ ਤਿੰਨ ਲੱਖ ਰੁਪਏ ਹੋਣੀ ਚਾਹੀਦੀ ਹੈ। ਜਿਨ੍ਹਾਂ ਲੋਕਾਂ ਨੇ ਪਿਛਲੇ 5 ਸਾਲਾਂ ਵਿਚ ਕੇਂਦਰ ਤੇ ਸੂਬੇ ਸਰਕਾਰ ਦੀ ਕਿਸੇ ਯੋਜਨਾ ਦਾ ਲਾਭ ਨਹੀਂ ਲਿਆ, ਉਨ੍ਹਾਂ ਨੂੰ ਵੀ ਰਾਸ਼ੀ ਦਿੱਤੀ ਜਾਂਦੀ ਹੈ। ਦੱਸ ਦਈਏ ਕਿ ਇਸ ਯੋਜਨਾ ਨੂੰ ਸਾਲ 2015 ਵਿਚ ਸ਼ੁਰੂ ਕੀਤਾ ਗਿਆ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8