ਦਿਨ ਰਹਿ ਗਏ ਥੋੜ੍ਹੇ! ਪੰਜਾਬੀਓ ਪਹਿਲਾਂ ਕਰ ਲਓ ਇਹ ਜ਼ਰੂਰੀ ਕੰਮ ਨਹੀਂ ਤਾਂ...
Thursday, Mar 06, 2025 - 02:45 PM (IST)

ਫਿਰੋਜ਼ਪੁਰ (ਖੁੱਲਰ) : ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰੀ ਨਿਯਮਾਂ ਅਨੁਸਾਰ ਸ਼ਹਿਰੀ ਇਲਾਕਿਆ ਅੰਦਰ ਨਿੱਜੀ ਪ੍ਰਾਪਰਟੀ 'ਤੇ ਪ੍ਰਾਪਰਟੀ ਟੈਕਸ ਲਗਾਇਆ ਜਾਂਦਾ ਹੈ। ਇਸ ਸਬੰਧੀ ਸਾਲ 2024-2025 ਦਾ ਜਿੰਨਾ ਵੀ ਬਕਾਇਆ ਪ੍ਰਾਪਰਟੀ ਟੈਕਸ ਬਣਦਾ ਹੈ, ਉਹ 31 ਮਾਰਚ 2025 ਤੱਕ ਜਮ੍ਹਾਂ ਕਰਵਾਇਆ ਜਾਣਾ ਯਕੀਨੀ ਬਣਾਇਆ ਜਾਵੇ ਤਾਂ ਜੋ 31 ਮਾਰਚ 2025 ਤੋਂ ਬਾਅਦ ਲੱਗਣ ਵਾਲੇ ਵਿਆਜ ਤੋਂ ਬਚਿਆ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਫ਼ਰਮਾਨ, ਸੂਬਾ ਵਾਸੀਆਂ ਦੀਆਂ ਲੱਗ ਗਈਆਂ ਮੌਜਾਂ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਨਿਧੀ ਕੁਮੁਦ ਬੰਬਾਹ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਦੱਸਿਆ ਕਿ ਜੇਕਰ ਕੋਈ ਸ਼ਹਿਰ ਵਾਸੀ ਆਪਣਾ ਪ੍ਰਾਪਰਟੀ ਟੈਕਸ ਜਾਂ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਂਦਾ ਹੈ ਤਾਂ 31 ਮਾਰਚ ਤੋਂ ਪਹਿਲਾਂ ਉਸ ਨੂੰ ਆਪਣੇ ਪ੍ਰਾਪਰਟੀ ਟੈਕਸ ਦੇ ਉੱਪਰ 10 ਫ਼ੀਸਦੀ ਪੈਨਲਟੀ ਦੇ ਰੂਪ ਦੇ ਵਿੱਚ ਦੇਣਾ ਹੋਵੇਗਾ। ਇਹੀ ਜੇਕਰ ਕੋਈ ਸ਼ਹਿਰ ਵਾਸੀ 31 ਮਾਰਚ ਤੱਕ ਆਪਣਾ ਬਕਾਇਆ ਜਾਂ ਮੌਜੂਦਾ ਸਾਲ ਦਾ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਉਂਦਾ ਤਾਂ 20 ਫ਼ੀਸਦੀ ਪੈਨਲਟੀ ਦੇ ਨਾਲ-ਨਾਲ ਉਸਨੂੰ 18 ਫ਼ੀਸਦੀ ਵਿਆਜ ਦੇ ਰੂਪ ਵਿੱਚ ਵੀ ਦੇਣਾ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਬੁਰੀ ਖ਼ਬਰ, ਸੂਬੇ ਭਰ 'ਚ ਸ਼ੁਰੂ ਹੋਈ ਵੱਡੀ ਕਾਰਵਾਈ
ਉਨ੍ਹਾਂ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਸਮੂਹ ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬਕਾਏ ਪ੍ਰਾਪਰਟੀ ਟੈਕਸ ਨੂੰ ਮਿਤੀ 31 ਮਾਰਚ 2025 ਤੋਂ ਪਹਿਲਾਂ-ਪਹਿਲਾਂ ਸਬੰਧਿਤ ਨਗਰ ਕੌਂਸਲ/ਨਗਰ ਪੰਚਾਇਤ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8