ਵੱਡੀ ਮੁਸ਼ਕਲ 'ਚ ਪੰਜਾਬੀ! ਭਿਆਨਕ ਗਰਮੀ ਤੋਂ ਪਹਿਲਾਂ ਹੀ ਮਚੀ ਹਾਏ-ਤੌਬਾ
Wednesday, Apr 09, 2025 - 11:01 AM (IST)

ਲੁਧਿਆਣਾ : ਪੰਜਾਬ 'ਚ ਭਿਆਨਕ ਗਰਮੀ ਤੋਂ ਪਹਿਲਾਂ ਹੀ ਜ਼ਿਲ੍ਹਾ ਲੁਧਿਆਣਾ ਦੇ ਲੋਕ ਪਰੇਸ਼ਾਨੀ 'ਚ ਹਨ। ਦਰਅਸਲ ਵਿਧਾਨ ਸਭਾ ਹਲਕਾ ਗਿੱਲ ਦੇ ਅਧੀਨ ਆਉਂਦੇ ਪਿੰਡਾਂ ’ਚ ਗਰਮੀ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਬਿਜਲੀ ਵਿਭਾਗ ਵਲੋਂ 4-4 ਘੰਟਿਆਂ ਦੇ ਬਿਜਲੀ ਕੱਟ ਲਗਾਉਣੇ ਸ਼ੁਰੂ ਕਰ ਦਿੱਤੇ ਗਏ ਹਨ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਹੁਕਮ ਜਾਰੀ ਕੀਤੇ ਸਨ ਕਿ ਪਿੰਡਾਂ ’ਚ ਲੋਕਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਦਿੱਤੀ ਜਾਵੇਗੀ ਪਰ ਇਸ ਇਲਾਕੇ ’ਚ 24 ਘੰਟੇ ਤਾਂ ਦੂਰ 12 ਘੰਟੇ ਵੀ ਬਿਜਲੀ ਸਪਲਾਈ ਸਹੀ ਸਮੇਂ ’ਤੇ ਨਹੀਂ ਦਿੱਤੀ ਜਾ ਰਹੀ।
ਇਹ ਵੀ ਪੜ੍ਹੋ : ਮੌਸਮ ਨੂੰ ਲੈ ਕੇ ਜਾਰੀ ਹੋ ਗਈ ਐਡਵਾਈਜ਼ਰੀ, ਹੀਟਵੇਵ ਮਗਰੋਂ ਇਨ੍ਹਾਂ ਤਾਰੀਖ਼ਾਂ ਨੂੰ...
ਇਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਦੋਂ ਇਸ ਸਬੰਧੀ ਬਿਜਲੀ ਵਿਭਾਗ ਦੇ ਸ਼ਿਕਾਇਤ ਨੰਬਰ ’ਤੇ ਗੱਲ ਕੀਤੀ ਜਾਂਦੀ ਹੈ ਤਾਂ ਉਸ ਜਗ੍ਹਾ ’ਤੇ ਬੈਠੇ ਮੁਲਾਜ਼ਮਾਂ ਕੋਲ ਕੁੱਝ ਵੀ ਜਵਾਬ ਦੇਣ ਲਈ ਨਹੀਂ ਹੁੰਦਾ। ਵਿਭਾਗ ਵਲੋਂ ਲੋਕਾਂ ਨੂੰ ਇਹੀ ਸੂਚਨਾ ਦਿੱਤੀ ਜਾਂਦੀ ਹੈ ਕਿ ਬਿਜਲੀ ਵਿਭਾਗ ਵਲੋਂ ਪਿੱਛੋਂ ਬਿਜਲੀ ਬੰਦ ਕੀਤੀ ਗਈ ਹੈ। ਜਦੋਂ ਬਿਜਲੀ ਉੱਥੋਂ ਛੱਡੀ ਜਾਵੇਗੀ ਤਾਂ ਬਿਜਲੀ ਸਪਲਾਈ ਚਾਲੂ ਹੋ ਜਾਵੇਗੀ।
ਇਹ ਵੀ ਪੜ੍ਹੋ : ਜਦੋਂ ਸਕੂਲਾਂ ਨੂੰ ਜਲਦਬਾਜ਼ੀ 'ਚ ਕਰਨਾ ਪਿਆ ਛੁੱਟੀ ਦਾ ਐਲਾਨ...
ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਰੋਜ਼ਾਨਾ ਬਿਜਲੀ ਵਿਭਾਗ ਵਲੋਂ ਵਾਰ-ਵਾਰ ਬਿਜਲੀ ਦੇ ਕੱਟ ਲਗਾਏ ਜਾ ਰਹੇ ਹਨ, ਜਿਸ ਕਾਰਨ ਲੋਕਾਂ ਨੂੰ ਭਾਰੀ ਸਮੱਸਿਆਵਾਂ ਸਹਿਣੀਆਂ ਪੈ ਰਹੀਆਂ ਹਨ। ਲੋਕਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਗਈ ਹੈ ਕਿ ਵਿਧਾਨ ਸਭਾ ਹਲਕਾ ਗਿੱਲ ਦੇ ਇਲਾਕੇ ’ਚ ਬਿਜਲੀ ਦੀ ਸਪਲਾਈ ਨਿਰਵਿਘਨ ਕੀਤੀ ਜਾਵੇ, ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਲੋਕਾਂ ਵਲੋਂ ਹਲਕਾ ਵਿਧਾਇਕ ਤੋਂ ਮੰਗ ਕੀਤੀ ਗਈ ਹੈ ਕਿ ਇਲਾਕੇ ਦੀ ਬਿਜਲੀ ਸਪਲਾਈ ਨਿਰਵਿਘਨ ਕਰਵਾਈ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8