ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ, ਸੂਬਾ ਵਾਸੀਆਂ ਨੂੰ ਪਈ ਵੱਡੀ ਮੁਸੀਬਤ!

Thursday, May 07, 2026 - 12:57 PM (IST)

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ, ਸੂਬਾ ਵਾਸੀਆਂ ਨੂੰ ਪਈ ਵੱਡੀ ਮੁਸੀਬਤ!

ਚੰਡੀਗੜ੍ਹ (ਮਨਪ੍ਰੀਤ) : ਪੰਜਾਬ ਭਰ ਦੇ ਸਫ਼ਾਈ ਸੇਵਕਾਂ ਨੇ ਕੱਚੇ ਕਾਮਿਆਂ ਨੂੰ ਪੱਕੇ ਕਰਨ, ਘੱਟੋ-ਘੱਟ ਉੱਜਰਤ 40 ਹਜ਼ਾਰ ਰੁਪਏ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਅਤੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਸੂਬੇ ਭਰ ਦੀਆਂ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਅਧੀਨ ਆਉਂਦੇ 140 ਤੋਂ ਵੱਧ ਸਟੇਸ਼ਨਾਂ 'ਤੇ ਸਫ਼ਾਈ ਕਾਮਿਆਂ ਨੇ ਕੰਮ ਦਾ ਮੁਕੰਮਲ ਬਾਈਕਾਟ ਕਰ ਦਿੱਤਾ ਹੈ। ਮੁਲਾਜ਼ਮਾਂ ਹੀ ਹੜਤਾਲ ਨਾਲ ਪੰਜਾਬੀਆਂ ਲਈ ਵੱਡੀ ਮੁਸੀਬਤ ਖੜ੍ਹੀ ਹੋ ਗਈ ਹੈ ਕਿਉਂਕਿ ਜੇਕਰ ਸਫ਼ਾਈ ਮੁਲਾਜ਼ਮ ਕੰਮ ਨਹੀਂ ਕਰਨਗੇ ਤਾਂ ਘਰਾਂ ਅਤੇ ਗਲੀਆਂ 'ਚ ਕੂੜੇ ਦੇ ਢੇਰ ਲੱਗ ਜਾਣਗੇ ਅਤੇ ਹਰ ਪਾਸੇ ਗੰਦਗੀ ਫੈਲ ਜਾਵੇਗੀ। ਸਫਾਈ ਸੇਵਕ ਯੂਨੀਅਨ ਦੇ ਸੂਬਾ ਪ੍ਰਧਾਨ ਅਸ਼ੋਕ ਸਾਰਵਾਨ ਅਤੇ ਜੱਥੇਬੰਦਕ ਸਕੱਤਰ ਕੁਲਦੀਪ ਕਾਗੜਾ ਨੇ ਦੱਸਿਆ ਕਿ ਇਹ ਮੁਕੰਮਲ ਹੜਤਾਲ ਮੰਗਾਂ ਦੀ ਪੂਰਤੀ ਤੱਕ ਲਗਾਤਾਰ ਜਾਰੀ ਰਹੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਤਨਖ਼ਾਹਾਂ ਅਤੇ ਪੈਨਸ਼ਨਾਂ ਨੂੰ ਲੈ ਕੇ ਪਿਆ ਨਵਾਂ ਪੰਗਾ, ਲੱਖਾਂ ਪਰਿਵਾਰ ਹੋ ਰਹੇ ਪ੍ਰਭਾਵਿਤ

ਆਗੂਆਂ ਨੇ ਸਪੱਸ਼ਟ ਕੀਤਾ ਕਿ ਹੜਤਾਲ ਕਰਨਾ ਉਨ੍ਹਾਂ ਦਾ ਸ਼ੌਕ ਨਹੀਂ, ਸਗੋਂ ਮਜਬੂਰੀ ਹੈ ਕਿਉਂਕਿ ਪੰਜਾਬ ਦਾ 90 ਫ਼ੀਸਦੀ ਸਫ਼ਾਈ ਮੁਲਾਜ਼ਮ ਕੱਚਾ ਹੈ, ਜੋ ਮਹਿਜ਼ 10 ਹਜ਼ਾਰ ਰੁਪਏ ਦੀ ਨਿਗੂਣੀ ਤਨਖ਼ਾਹ 'ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਵੱਧ ਰਹੀ ਮਹਿੰਗਾਈ ਕਾਰਨ ਇੰਨੀ ਘੱਟ ਤਨਖ਼ਾਹ 'ਚ ਪਰਿਵਾਰਾਂ ਦਾ ਗੁਜ਼ਾਰਾ ਚਲਾਉਣਾ ਬੇਹੱਦ ਮੁਸ਼ਕਲ ਹੋ ਗਿਆ ਹੈ। ਸਰਕਾਰ ਦੀ ਵਾਅਦਾ ਖ਼ਿਲਾਫ਼ੀ 'ਤੇ ਰੋਸ ਪ੍ਰਗਟ ਕਰਦਿਆਂ ਆਗੂਆਂ ਨੇ ਚੇਤੇ ਕਰਵਾਇਆ ਕਿ ਸਾਢੇ ਚਾਰ ਸਾਲ ਪਹਿਲਾਂ ਮੌਜੂਦਾ ਸਰਕਾਰ ਇਨ੍ਹਾਂ ਸਫ਼ਾਈ ਸੇਵਕਾਂ ਦੇ 'ਝਾੜੂ'' ਵਾਲੇ ਨਿਸ਼ਾਨ 'ਤੇ ਹੀ ਵੋਟਾਂ ਮੰਗ ਕੇ ਸੱਤਾ 'ਚ ਆਈ ਸੀ।

ਇਹ ਵੀ ਪੜ੍ਹੋ : ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ

ਉਸ ਵੇਲੇ ਮੁੱਖ ਮੰਤਰੀ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਉਨ੍ਹਾਂ ਦੀ ਸਰਕਾਰ 'ਚ ਕਿਸੇ ਨੂੰ ਧਰਨੇ-ਪ੍ਰਦਰਸ਼ਨ ਕਰਨ ਦੀ ਲੋੜ ਨਹੀਂ ਪਵੇਗੀ, ਪਰ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਯੂਨੀਅਨ ਦਾ ਦੋਸ਼ ਹੈ ਕਿ ਪੰਜਾਬ ਸਰਕਾਰ ਲੰਬੇ ਸਮੇਂ ਤੋਂ ਸਿਰਫ ਲਾਰੇ ਲਗਾ ਰਹੀ ਹੈ ਅਤੇ ਮੀਟਿੰਗਾਂ ਦਾ ਸਮਾਂ ਦੇ ਕੇ ਮੁੱਕਰ ਜਾਂਦੀ ਹੈ, ਜਿਸਦੇ ਰੋਸ ਵਜੋਂ ਹੁਣ ਜੱਥੇਬੰਦੀਆਂ ਨੇ ਆਰ-ਪਾਰ ਦੇ ਸੰਘਰਸ਼ ਦੀ ਤਿਆਰੀ ਖਿੱਚ ਲਈ ਹੈ। ਆਗੂਆਂ ਨੇ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਹੱਕੀ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੱਡਾ ਸਿਆਸੀ ਨੁਕਸਾਨ ਝੱਲਣ ਲਈ ਤਿਆਰ ਰਹੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e



 


author

Babita

Content Editor

Related News