ਪੰਜਾਬੀਆਂ ਦੇ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ALERT ਜਾਰੀ
Thursday, Dec 18, 2025 - 06:38 PM (IST)
ਜਲੰਧਰ- ਪੰਜਾਬ 'ਚ ਅਗਲੇ 24 ਘੰਟਿਆਂ ਦੌਰਾਨ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਪੰਜਾਬ ਰਾਜ ਆਫ਼ਤ ਪ੍ਰਬੰਧਨ ਅਥਾਰਟੀ (State Disaster Management Authority) ਵੱਲੋਂ ਫੋਨ 'ਤੇ ਮੈਸੇਜ ਰਾਹੀਂ ਚੇਤਾਵਨੀ ਦਿੱਤੀ ਜਾ ਰਹੀ ਹੈ ਕਿ ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਲੁਧਿਆਣਾ ਅਤੇ ਪਟਿਆਲਾ ਸਮੇਤ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਛਾਈ ਰਹਿ ਸਕਦੀ ਹੈ। ਇਸ ਚੇਤਾਵਨੀ ਸਬੰਧੀ ਲੋਕਾਂ ਦੇ ਮੋਬਾਈਲ ਫੋਨਾਂ ’ਤੇ ਮੈਸੇਜ ਰਾਹੀਂ ਅਲਰਟ ਭੇਜਿਆ ਜਾ ਰਿਹਾ ਹੈ, ਤਾਂ ਜੋ ਸਮੇਂ ਸਿਰ ਸਾਵਧਾਨੀ ਵਰਤੀ ਜਾ ਸਕੇ।
ਇਹ ਵੀ ਪੜ੍ਹੋ- ਵਿਦੇਸ਼ ਤੋਂ ਆਈ ਮੰਦਭਾਗੀ ਖ਼ਬਰ: ਸੜਕ ਹਾਦਸੇ 'ਚ 3 ਪੰਜਾਬੀਆਂ ਦੀ ਮੌਤ
ਚੇਤਾਵਨੀ ਵਿੱਚ ਕਿਹਾ ਗਿਆ ਹੈ ਕਿ ਧੁੰਦ ਕਾਰਨ ਵਿਜ਼ੀਵਿਲਟੀ ਘੱਟ ਹੋਣ ਕਾਰਨ ਸੜਕ ਆਵਾਜਾਈ ਅਤੇ ਰੋਜ਼ਾਨਾ ਜੀਵਨ ਪ੍ਰਭਾਵਿਤ ਹੋ ਸਕਦਾ ਹੈ। ਲੋਕਾਂ ਨੂੰ ਸਾਵਧਾਨ ਰਹਿਣ ਅਤੇ ਬਿਨਾਂ ਲੋੜ ਯਾਤਰਾ ਤੋਂ ਪਰਹੇਜ਼ ਕਰਨ ਦੀ ਅਪੀਲ ਕੀਤੀ ਗਈ ਹੈ। ਪੰਜਾਬ SDMA ਨੇ ਕਿਹਾ ਹੈ ਕਿ ਕਿਸੇ ਵੀ ਕਿਸਮ ਦੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ 112 ’ਤੇ ਸੰਪਰਕ ਕੀਤਾ ਜਾਵੇ। ਪ੍ਰਸ਼ਾਸਨ ਵੱਲੋਂ ਸਥਿਤੀ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਲੋੜ ਅਨੁਸਾਰ ਹੋਰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਥਾਣੇ ਬਾਹਰ 2 ਭੈਣਾਂ ਦੀ ਹੋਈ ਆਪਸੀ ਤਕਰਾਰ, ਇਕ ਦੇ ਬੁਆਏਫ੍ਰੈਂਡ ਨੇ...
