ਤਿੰਨ ਮਹੀਨਿਆਂ ’ਚ ਆਪਣਾ ਵੱਕਾਰ ਗੁਆ ਚੁੱਕੀ ‘ਆਪ’ ਨੂੰ ਜ਼ਿਮਨੀ ਚੋਣ ’ਚ ਪੰਜਾਬੀਆਂ ਨੇ ਦਿਖਾਇਆ ਸ਼ੀਸ਼ਾ : ਰੰਧਾਵਾ

Thursday, Jun 30, 2022 - 11:13 PM (IST)

ਤਿੰਨ ਮਹੀਨਿਆਂ ’ਚ ਆਪਣਾ ਵੱਕਾਰ ਗੁਆ ਚੁੱਕੀ ‘ਆਪ’ ਨੂੰ ਜ਼ਿਮਨੀ ਚੋਣ ’ਚ ਪੰਜਾਬੀਆਂ ਨੇ ਦਿਖਾਇਆ ਸ਼ੀਸ਼ਾ : ਰੰਧਾਵਾ

ਬਟਾਲਾ (ਮਠਾਰੂ) : ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਸੱਤਾਧਾਰੀ ਧਿਰ ਨੂੰ ਜ਼ਿਮਨੀ ਚੋਣ ’ਚ ਕਰਾਰੀ ਹਾਰ ਦਾ ਮੂੰਹ ਵੇਖਣਾ ਪਿਆ ਹੋਵੇ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਤਿੰਨ ਮਹੀਨਿਆਂ ਦੇ ਅੰਦਰ ਹੀ ਆਪਣਾ ਵਿਸ਼ਵਾਸ ਅਤੇ ਭਰੋਸਾ ਪੰਜਾਬ ਅੰਦਰ ਗੁਆ ਚੁੱਕੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਮੌਜੂਦਾ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਮਨੀ ਚੋਣ ’ਚ ‘ਆਪ’ ਦੀ ਹੋਈ ਹਾਰ ਨੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਸ਼ੀਸ਼ਾ ਵਿਖਾ ਦਿੱਤਾ ਹੈ। ਵਿਧਾਇਕ ਰੰਧਾਵਾ ਨੇ ਕਿਹਾ ਕਿ ਤਿੰਨ ਮਹੀਨਿਆਂ ਦੇ ਕਾਰਜਕਾਲ ਦੌਰਾਨ ਜਿੱਥੇ ਸੂਬੇ ਅੰਦਰ ਕਤਲ ਦੀਆਂ ਵਾਰਦਾਤਾਂ ਵਾਪਰੀਆਂ ਹਨ, ਉਥੇ ਨਾਲ ਹੀ ਸੂਬੇ ਅੰਦਰ ਬੇਚੈਨੀ ਵਾਲਾ ਮਾਹੌਲ ਬਣਿਆ ਹੋਇਆ ਹੈ, ਜਿਸ ਦੇ ਚੱਲਦਿਆਂ ਹਰ ਇੱਕ ਇਨਸਾਨ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਇਕ ਵਾਰ ਫਿਰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਵਿਧਾਇਕ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ‘ਆਪ’ ਦੀ ਸਰਕਾਰ ਦੀ ਜ਼ਿਮਨੀ ਚੋਣ ਵਿਚ ਹੋਈ ਹਾਰ ਨੇ ਇਸ ਗੱਲ ਨੂੰ ਸਿੱਧ ਕਰ ਦਿੱਤਾ ਹੈ ਕਿ ਪੰਜਾਬ ਦੀ ਵਾਗਡੋਰ ਨੂੰ ਸੰਭਾਲਣਾ ‘ਆਪ’ ਦੇ ਵੱਸ ਦੀ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਝੂਠ ਦੇ ਬਲਬੂਤੇ ’ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਚਿਹਰੇ ਨੂੰ ਸੰਗਰੂਰ ਜ਼ਿਮਨੀ ਚੋਣ ਵਿਚ ਪੰਜਾਬ ਦੇ ਲੋਕਾਂ ਨੇ ਨੰਗਾ ਕਰ ਕੇ ਰੱਖ ਦਿੱਤਾ ਹੈ। ਵਿਧਾਇਕ ਰੰਧਾਵਾ ਨੇ ਕਿਹਾ ਕਿ ਤਜਰਬੇ ਤੋਂ ਹੀਣੇ ‘ਆਪ’ ਦੇ ਨੇਤਾ ਪੰਜਾਬ ਦੇ ਹੱਕਾਂ ਤੇ ਹਿਤਾਂ ਲਈ ਗੰਭੀਰ ਦਿਖਾਈ ਨਹੀ ਦੇ ਰਹੇ, ਜਦਕਿ ਦੂਸਰੇ ਪਾਸੇ ਕਾਂਗਰਸ ਨੇ ਹਮੇਸ਼ਾ ਹੀ ਪੰਜਾਬ ਦੇ ਹੱਕਾਂ-ਹਿੱਤਾਂ ਦੀ ਡਟ ਕੇ ਰਖਵਾਲੀ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਮੈਂਬਰ ਗ੍ਰਿਫ਼ਤਾਰ, ਪੁਲਸ ਨੇ ਕੀਤੇ ਹੈਰਾਨੀਜਨਕ ਖ਼ੁਲਾਸੇ 


author

Manoj

Content Editor

Related News