''ਪੰਜਾਬ ''ਚ ਇਹ ਸਭ ਨਹੀਂ ਚੱਲੇਗਾ...'', ਕਸ਼ਮੀਰੀ ਵਿਦਿਆਰਥੀਆਂ ਦੇ ਹੱਕ ''ਚ ਨਿੱਤਰੇ ਪੰਜਾਬੀ
Sunday, Apr 27, 2025 - 02:25 PM (IST)

ਜਲੰਧਰ/ਚੰਡੀਗੜ੍ਹ- ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿਚ 26 ਸੈਲਾਨੀ ਮਾਰੇ ਗਏ। ਹਮਲੇ ਮਗਰੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੀ ਸਥਿਤੀ ਪੈਦਾ ਹੋ ਗਈ ਹੈ, ਉਥੇ ਹੀ ਪੰਜਾਬ ਦੇ ਵਿਦਿਅਕ ਅਦਾਰਿਆਂ ਨੇ ਕਸ਼ਮੀਰੀ ਵਿਦਿਆਰਥੀਆਂ ਵਿਰੁੱਧ ਕਥਿਤ ਤੌਰ 'ਤੇ ਅਣਸੁਖਾਵੀਆਂ ਘਟਨਾਵਾਂ ਕਾਰਨ ਚੌਕਸੀ ਵਧਾ ਦਿੱਤੀ ਹੈ। ਅਜਿਹੇ ਦੋ ਮਾਮਲੇ ਸਾਹਮਣੇ ਆਏ ਹਨ, ਇਕ ਖਰੜ ਵਿੱਚ ਅਤੇ ਦੂਜਾ ਡੇਰਾ ਬੱਸੀ ਤੋਂ ਸਾਹਮਣੇ ਆਇਆ। ਖਰੜ ਵਿੱਚ ਪਹਿਲਗਾਮ ਘਟਨਾ ਦਾ ਹਵਾਲਾ ਦਿੰਦੇ ਹੋਏ ਕੁਝ ਮੁੰਡਿਆਂ ਵੱਲੋਂ ਦੋ ਵਿਦਿਆਰਥਣਾਂ ਨੂੰ ਪਰੇਸ਼ਾਨ ਕੀਤਾ ਗਿਆ। ਕੁਝ ਸਥਾਨਕ ਵਿਦਿਆਰਥੀਆਂ ਅਤੇ ਕਸ਼ਮੀਰੀ ਵਿਦਿਆਰਥੀਆਂ ਵਿਚਕਾਰ ਝੜਪਾਂ ਦੀਆਂ ਰਿਪੋਰਟਾਂ ਆਈਆਂ ਹਨ।
ਇਹ ਵੀ ਪੜ੍ਹੋ: Punjab: ਰਿਸ਼ਵਤ ਲੈਂਦੇ ਫੜੇ ਗਏ ਇਸ ਥਾਣੇ ਦੇ SHO ਦੀਆਂ ਵਧੀਆਂ ਮੁਸ਼ਕਿਲਾਂ, ਜਾਣੋ ਪੂਰਾ ਮਾਮਲਾ
ਉਥੇ ਹੀ ਕਸ਼ਮੀਰੀ ਵਿਦਿਆਰਥੀਆਂ ਦੇ ਹੱਕ ਵਿਚ ਪੰਜਾਬੀ ਵੀ ਨਿੱਤਰ ਆਏ ਹਨ। ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ (ਐੱਨ. ਐੱਸ. ਯੂ. ਆਈ) ਅਤੇ ਸਿੱਖ ਜਥੇਬੰਦੀਆਂ ਨੇ ਇਨ੍ਹਾਂ ਕਾਰਵਾਈਆਂ ਦੀ ਨਿੰਦਾ ਕੀਤੀ ਹੈ ਅਤੇ ਫਿਰਕੂ ਸਦਭਾਵਨਾ ਬਣਾਈ ਰੱਖਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਹੈ। ਐੱਨ. ਐੱਸ. ਯੂ. ਆਈ. ਪੰਜਾਬ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਨੇ ਵਿਦਿਆਰਥੀ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਪੰਜਾਬ ਵਿਚ ਅਜਿਹਾ ਕੁਝ ਨਹੀਂ ਹੋਣ ਦੇਵਾਂਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਵੀ ਮੇਰੀ ਭੈਣ ਜਾਂ ਹੋਰਾਂ ਭੈਣਾਂ ਨੂੰ ਤੰਗ-ਪਰੇਸ਼ਾਨ ਕੀਤਾ ਤਾਂ ਉਸ ਦਾ ਹਾਲ ਬੇਹੱਦ ਬੁਰਾ ਹੋਵੇਗਾ। ਇਸ ਦੇ ਇਲਾਵਾ ਵਿਦਿਆਰਥਣ ਦੇ ਹੱਕ ਵਿਚ ਕੁਝ ਸਿੱਖ ਜਥੇਬੰਦੀਆਂ ਵੀ ਆਈਆਂ ਹਨ।
ਇਹ ਵੀ ਪੜ੍ਹੋ: ਵੱਡਾ ਫੇਰਬਦਲ: ਹਾਈਕੋਰਟ ਵੱਲੋਂ 132 ਜੱਜਾਂ ਦੇ ਤਬਾਦਲੇ, List 'ਚ ਵੇਖੋ ਪੂਰੇ ਨਾਂ
ਇਸ ਦੌਰਾਨ ਵਿਦਿਆਰਥਣ ਨੇ ਹੱਡਬੀਤੀ ਦੱਸਦਿਆਂ ਕਿਹਾ ਕਿ ਹਮਲੇ ਤੋਂ ਬਾਅਦ ਸਥਿਤੀ ਥੋੜ੍ਹੀ ਬਦਲ ਗਈ ਹੈ, ਜਿਸ ਯੂਨੀਵਰਸਿਟੀ ਵਿੱਚ ਉਹ ਪੜ੍ਹਦੀ ਹੈ, ਉੱਥੇ ਵੀ ਸਥਾਨਕ ਲੋਕ ਉਸ ਨਾਲ ਗਲਤ ਵਿਵਹਾਰ ਕਰ ਰਹੇ ਹਨ। ਜਿਵੇਂ ਹੀ ਉਹ ਆਪਣੇ ਕਮਰੇ ਵਿੱਚ ਪਹੁੰਚੀ, ਸਥਾਨਕ ਲੋਕਾਂ ਨੇ ਉਸ ਦਾ ਦਰਵਾਜ਼ਾ ਖੜ੍ਹਕਾਉਣਾ ਸ਼ੁਰੂ ਕਰ ਦਿੱਤਾ। ਵਿਦਿਆਰਥਣ ਨੇ ਅੱਗੇ ਕਿਹਾ ਕਿ ਉਸ ਨੂੰ ਦਰਵਾਜ਼ਾ ਖੋਲ੍ਹਣ ਲਈ ਕਿਹਾ ਗਿਆ। ਜਦੋਂ ਉਸ ਨੇ ਦਰਵਾਜ਼ਾ ਖੋਲ੍ਹਿਆ, ਤਾਂ ਉਹ ਉਸ ਉੱਤੇ ਹਮਲੇ ਦਾ ਦੋਸ਼ ਲਾਉਣ ਲੱਗ ਪਏ। ਉਸ ਨੂੰ ਅੱਤਵਾਦੀ ਤੱਕ ਕਹਿਣਾ ਸ਼ੁਰੂ ਕਰ ਦਿੱਤਾ ਗਿਆ। ਇੱਕ ਦਿਨ ਕਮਰਾ ਬਦਲਣ ਤੋਂ ਬਾਅਦ, ਉਹ ਬਹੁਤ ਬੇਚੈਨ ਮਹਿਸੂਸ ਕਰਨ ਲੱਗੀ।
ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਸ ਹਰਕਤ ਵਿੱਚ ਆ ਗਈ ਹੈ। ਸੀਨੀਅਰ ਪੁਲਸ ਅਧਿਕਾਰੀਆਂ ਨੇ ਕਸ਼ਮੀਰੀ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਪੁਲਸ ਨੇ ਸਾਰੇ ਕੈਂਪਸਾਂ ਦਾ ਦੌਰਾ ਕੀਤਾ ਹੈ। ਸਾਂਝੇ ਵਟਸਐਪ ਗਰੁੱਪ ਬਣਾਏ ਗਏ ਹਨ। ਵਿਦਿਆਰਥੀਆਂ ਨੂੰ ਹੈਲਪਲਾਈਨ ਨੰਬਰ 112 ਰਾਹੀਂ ਵੀ ਤੁਰੰਤ ਰਾਹਤ ਪ੍ਰਦਾਨ ਕੀਤੀ ਜਾਵੇਗੀ।
ਇਹ ਵੀ ਪੜ੍ਹੋ: CM ਭਗਵੰਤ ਮਾਨ ਵੱਲੋਂ ਵਿਜੀਲੈਂਸ ਚੀਫ਼ ਖ਼ਿਲਾਫ਼ ਕੀਤੀ ਸਖ਼ਤ ਕਾਰਵਾਈ ਕਾਰਨ ਨੌਕਰਸ਼ਾਹੀ ਸਹਿਮੀ
ਜੰਮੂ-ਕਸ਼ਮੀਰ ਦੇ ਸਿੱਖਿਆ ਮੰਤਰੀ ਸਕੀਨਾ ਮਸੂਦ ਪਹੁੰਚੇ ਚੰਡੀਗੜ੍ਹ
ਉਥੇ ਹੀ ਇਸ ਮਾਮਲੇ ਵਿਚ ਜੰਮੂ-ਕਸ਼ਮੀਰ ਦੇ ਸਿੱਖਿਆ ਮੰਤਰੀ ਸਕੀਨਾ ਮਸੂਦ ਚੰਡੀਗੜ੍ਹ ਪਹੁੰਚੇ। ਉਨ੍ਹਾਂ ਵੱਲੋਂ ਪੰਜਾਬ ਦੇ ਗਵਰਨਰ ਨਾਲ ਮੁਲਾਕਾਤ ਕੀਤੀ ਗਈ। ਡੀ. ਜੀ. ਪੀ. ਚੰਡੀਗੜ੍ਹ, ਡੀ.ਜੀ.ਪੀ. ਪੰਜਾਬ ਅਤੇ ਮੁੱਖ ਸਕੱਤਰ ਨਾਲ ਵੀ ਮੁਲਾਕਾਤ ਕੀਤੀ। ਸਿੱਖਿਆ ਮੰਤਰੀ ਵੱਲੋਂ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਚਿੰਤਾ ਜਤਾਈ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਗਾਮ ਹਮਲੇ ਦਾ ਸਭ ਨੂੰ ਬਹੁਤ ਦੁੱਖ਼ ਹੈ। ਹਮਲੇ ਦਾ ਕਸ਼ਮੀਰ ਨੂੰ ਬਹੁਤ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ: ਲੁਧਿਆਣਾ ਜ਼ਿਮਨੀ ਚੋਣ ਲਈ ਭਾਜਪਾ ਨੇ ਖਿੱਚੀ ਤਿਆਰੀ, 8 ਸੰਭਾਵੀ ਉਮੀਦਵਾਰਾਂ ਦੀ ਸੂਚੀ ਕੀਤੀ ਤਿਆਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e