ਦੋਹਰੀ ਮੁਸੀਬਤ 'ਚ ਫਸੇ ਪੰਜਾਬੀਆਂ ਨੂੰ ਅੱਜ ਮਿਲ ਸਕਦੀ ਹੈ ਵੱਡੀ ਰਾਹਤ, ਪੜ੍ਹੋ ਪੂਰੀ ਖ਼ਬਰ
Friday, Nov 24, 2023 - 11:07 AM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਅੱਜ ਦੁਪਹਿਰ 12 ਵਜੇ ਕਿਸਾਨਾਂ ਨਾਲ ਮੀਟਿੰਗ ਕਰ ਰਹੇ ਹਨ। ਦਰਅਸਲ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਹਾਈਵੇ ਜਾਮ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ ਰੇਲਵੇ ਟਰੈਕਾਂ 'ਤੇ ਵੀ ਧਰਨੇ ਲਾਏ ਗਏ ਹਨ। ਇਹ ਮੀਟਿੰਗ ਇਸ ਮੁੱਦੇ ਨੂੰ ਲੈ ਕੇ ਹੀ ਹੋ ਰਹੀ ਹੈ। ਮੀਟਿੰਗ ਦੁਪਹਿਰ 12 ਵਜੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਹੋਵੇਗੀ। ਮੁੱਖ ਮੰਤਰੀ ਨੇ 2 ਦਿਨ ਪਹਿਲਾਂ ਹੀ ਕਿਸਾਨਾਂ ਨੂੰ ਗੱਲਬਾਤ ਕਰਨ ਲਈ ਸੱਦਾ ਦਿੱਤਾ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਹਾਈਵੇ 'ਤੇ ਆਉਣ-ਜਾਣ ਵਾਲਿਆਂ ਲਈ Traffic Alert ਜਾਰੀ, ਇੱਧਰ ਨਾ ਆਉਣ ਲੋਕ
ਉਨ੍ਹਾਂ ਨੇ ਟਵੀਟ ਕਰਕੇ ਕਿਹਾ ਸੀ ਕਿ ਸੜਕਾਂ ਗੱਲਬਾਤ ਕਰਨ ਲਈ ਨਹੀਂ ਹਨ। ਰਾਹ ਬੰਦ ਕਰਕੇ ਆਮ ਲੋਕਾਂ ਨੂੰ ਪਰੇਸ਼ਾਨੀ ਹੁੰਦੀ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਰਸਤੇ ਨਾ ਬੰਦ ਕਰਨ ਦੀ ਅਪੀਲ ਕੀਤੀ ਸੀ। ਹੁਣ ਜੇਕਰ ਅੱਜ ਇਹ ਮੀਟਿੰਗ ਕਿਸਾਨਾਂ ਦੇ ਹੱਕ 'ਚ ਹੁੰਦੀ ਹੈ ਤਾਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਮਿਲ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਜ਼ਿਲ੍ਹੇ ਦੇ ਸਕੂਲਾਂ 'ਚ 25 ਨਵੰਬਰ ਨੂੰ ਛੁੱਟੀ ਦਾ ਐਲਾਨ! ਜਾਰੀ ਹੋਏ Order
ਦੱਸਣਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਸੂਬੇ ਦੇ ਲੋਕ ਜਿੱਥੇ ਕਿਸਾਨਾਂ ਦੇ ਹਾਈਵੇ 'ਤੇ ਲਾਏ ਧਰਨਿਆਂ ਤੋਂ ਪਰੇਸ਼ਾਨ ਹਨ, ਉੱਥੇ ਹੀ ਰੇਲਵੇ ਟਰੈਕ ਜਾਮ ਹੋਣ ਕਾਰਨ ਉਨ੍ਹਾਂ ਨੂੰ ਦੋਹਰੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਜੇਕਰ ਅੱਜ ਇਹ ਮੀਟਿੰਗ ਸਫ਼ਲ ਰਹਿੰਦੀ ਹੈ ਤਾਂ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਮਿਲ ਜਾਵੇਗੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8