ਗਰਮੀਆਂ 'ਚ ਪੰਜਾਬੀਆਂ ਨੂੰ ਮਿਲੇਗੀ ਵੱਡੀ ਰਾਹਤ! ਪਾਵਰਕਾਮ ਨੇ ਹੁਣੇ ਤੋਂ ਖਿੱਚੀ ਤਿਆਰੀ
Monday, Mar 24, 2025 - 10:01 AM (IST)

ਲੁਧਿਆਣਾ (ਖੁਰਾਣਾ) : ਆਉਣ ਵਾਲੀਆਂ ਗਰਮੀਆਂ ਦੇ ਸੀਜ਼ਨ ਦੌਰਾਨ ਸ਼ਹਿਰ ਵਾਸੀਆਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਉਣ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਚੀਫ਼ ਇੰਜੀਨੀਅਰ ਜਗਦੇਵ ਸਿੰਘ ਹਾਂਸ ਦੀ ਅਗਵਾਈ ’ਚ ਵਿਭਾਗੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਸੜਕਾਂ ’ਤੇ ਉਤਰ ਕੇ ਲਗਾਤਾਰ ਕੰਮ ਕਰ ਰਹੀਆਂ ਹਨ। ਇਸ ਦਾ ਮਕਸਦ ਹੈ ਕਿ ਗਰਮੀ ਦੇ ਸੀਜ਼ਨ ਦੌਰਾਨ ਆਮ ਜਨਤਾ ਨੂੰ ਬਿਜਲੀ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ, ਹੋਰ ਲੋੜਵੰਦਾਂ ਨੂੰ ਵੀ ਮਿਲੀ ਵੱਡੀ ਰਾਹਤ
ਪਾਵਰਕਾਮ ਦੇ ਅਧਿਕਾਰੀ ਅਤੇ ਮੁਲਾਜ਼ਮ ਮੈਦਾਨ ’ਚ ਉਤਰ ਕੇ ਬਿਜਲੀ ਸਬੰਧੀ ਜ਼ਮੀਨੀ ਸਮਿੱਸਆਵਾਂ ਨੂੰ ਜਾਨਣ ਅਤੇ ਉਨ੍ਹਾਂ ਦਾ ਹੱਲ ਕੱਢਣ ਲਈ ਜੁੱਟੇ ਹੋਏ ਹਨ ਤਾਂ ਜੋ ਸਮੇਂ ਸਿਰ ਹੀ ਕੰਮ ਪੂਰਾ ਕਰ ਕੇ ਸ਼ਹਿਰ ਵਾਸੀਆਂ ਨੂੰ ਬਿਨਾਂ ਕਿਸੇ ਪਾਵਰਕੱਟ ਦੇ 24 ਘੰਟੇ ਲਗਾਤਾਰ ਬਿਜਲੀ ਸਪਲਾਈ ਉਪਲੱਬਧ ਕਰਵਾਈ ਜਾ ਸਕੇ। ਹਾਲਾਂਕਿ ਗਰਮੀਆਂ ਦੇ ਸੀਜ਼ਨ ’ਚ ਬਿਜਲੀ ਦੀ ਡਿਮਾਂਡ ਕਈ ਗੁਣਾ ਵੱਧ ਜਾਣ ਕਾਰਨ ਵਿਭਾਗ ਲਈ ਇਕ ਵੱਡਾ ਟਾਸਕ ਮੰਨਿਆ ਜਾ ਰਿਹਾ ਹੈ, ਜਿਸ ’ਚ ਪਾਵਰਕਾਮ ਲਈ ਸਭ ਤੋਂ ਵੱਡੀ ਚੁਣੌਤੀ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਆਪਣੇ ਖੇਤਾਂ ’ਚ ਪਾਣੀ ਲਗਾਉਣ ਲਈ ਬਿਜਲੀ ਦੀ ਨਿਰਵਿਘਨ ਸਪਲਾਈ ਵਿਵਸਥਾ ਮੁਹੱਈਆ ਕਰਵਾਉਣਾ ਰਹਿੰਦਾ ਹੈ। ਇਸ ਚੁਣੌਤੀ ਨਾਲ ਦੋ-ਚਾਰ ਹੋਣ ਲਈ ਵਿਭਾਗ ਪਹਿਲਾਂ ਹੀ ਤਿਆਰੀਆਂ ਕਰ ਰਿਹਾ ਹੈ।
ਇਹ ਵੀ ਪੜ੍ਹੋ : ਗਰਮੀ ਦੀਆਂ ਛੁੱਟੀਆਂ 'ਚ ਸ਼ਿਮਲਾ ਜਾਣ ਵਾਲੇ ਦੇਣ ਧਿਆਨ, ਮਿਲਣ ਜਾ ਰਹੀ ਵੱਡੀ ਸਹੂਲਤ
ਕਿ ਕਹਿੰਦੇ ਹਨ ਅਧਿਕਾਰੀ?
ਉਕਤ ਮਾਮਲੇ ਨੂੰ ਲੈ ਕੇ ਪੰਜਾਬ ਸਟੇਟ ਪਾਵਰ ਕਾਰਪਰੇਸ਼ਨ ਦੇ ਚੀਫ਼ ਇੰਜੀਨੀਅਰ ਜਗਦੇਵ ਸਿੰਘ ਹਾਂਸ, ਡਿਪਟੀ ਚੀਫ਼ ਇੰਜੀਨੀਅਰ ਈਸਟ ਸੁਰਜੀਤ ਸਿੰਘ ਅਤੇ ਡਿਪਟੀ ਚੀਫ਼ ਇੰਜੀਨੀਅਰ ਵੈਸਟ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਗਰਮੀਆਂ ਦੇ ਸੀਜ਼ਨ ਦੌਰਾਨ ਕਿਸਾਨਾਂ ਵਲੋਂ ਕੀਤੀ ਜਾਣ ਵਾਲੀ ਝੋਨੇ ਦੀ ਫ਼ਸਲ ਦੀ ਬਿਜਾਈ ਅਤੇ ਸ਼ਹਿਰ ਵਾਸੀਆਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਵਿਵਸਥਾ ਮੁਹੱਈਆ ਕਰਵਾਉਣ ਲਈ ਉਨ੍ਹਾਂ ਦੀਆਂ ਟੀਮਾਂ ਵਲੋਂ ਜੰਗੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਕਰੋੜਾਂ ਰੁਪਏ ਖ਼ਰਚ ਕਰ ਕੇ ਸ਼ਹਿਰ ਦੇ ਹਰ ਹਿੱਸੇ ’ਚ ਬਿਜਲੀ ਦੀ ਖ਼ਸਤਾ ਹਾਲ ਹੋ ਚੁੱਕੀਆਂ ਤਾਰਾਂ ਨੂੰ ਬਦਲ ਕੇ ਤਾਰਾਂ ਦੇ ਨਵੇਂ ਜਾਲ ਵਿਛਾਉਣ ਸਮੇਤ ਸੈਂਕੜੇ ਵੱਡੀ ਸਮਰੱਥਾ ਵਾਲੇ ਟਰਾਂਸਫਾਰਮਰ ਸਥਾਪਿਤ ਕੀਤੇ ਜਾ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8