ਤਪਦੀ ਗਰਮੀ ਵਿਚਾਲੇ ਪੰਜਾਬੀਆਂ ਨੂੰ ਮਿਲੇਗੀ ਵੱਡੀ ਰਾਹਤ, ਮੀਂਹ ਪੈਣ ਬਾਰੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ

Monday, May 25, 2026 - 11:08 AM (IST)

ਤਪਦੀ ਗਰਮੀ ਵਿਚਾਲੇ ਪੰਜਾਬੀਆਂ ਨੂੰ ਮਿਲੇਗੀ ਵੱਡੀ ਰਾਹਤ, ਮੀਂਹ ਪੈਣ ਬਾਰੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ

ਚੰਡੀਗੜ੍ਹ : ਪੰਜਾਬ 'ਚ ਪੈ ਰਹੀ ਭਿਆਨਕ ਗਰਮੀ ਵਿਚਾਲੇ ਸੂਬਾ ਵਾਸੀਆਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦੇ ਨਾਲ-ਨਾਲ ਹਨ੍ਹੇਰੀ ਅਤੇ ਤੂਫ਼ਾਨ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵਲੋਂ 27 ਤਾਰੀਖ਼ ਤੱਕ ਜਿੱਥੇ 'ਲੂ' ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ, ਉੱਥੇ ਹੀ 28 ਤੋਂ ਲੈ ਕੇ 30 ਤਾਰੀਖ਼ ਤੱਕ ਵੱਖ-ਵੱਖ ਜ਼ਿਲ੍ਹਿਆਂ 'ਚ ਬਿਜਲੀ ਗਰਜਣ, ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਸੁੱਖ ਦਾ ਸਾਹ ਮਿਲੇਗਾ। ਮੌਸਮ ਵਿਭਾਗ ਵਲੋਂ ਇਨ੍ਹਾਂ ਤਾਰੀਖ਼ਾਂ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫ਼ਾਨ ਅਤੇ ਹਵਾਵਾਂ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਆਧਾਰ ਕਾਰਡ ਵਾਲੀਆਂ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਹੁਣ ਇਨ੍ਹਾਂ ਤਾਰੀਖ਼ਾਂ ਨੂੰ...

ਵਿਭਾਗ ਦੇ ਮੁਤਾਬਕ 25 ਮਈ ਨੂੰ ਅਸਮਾਨ 'ਚ ਅੰਸ਼ਕ ਤੌਰ 'ਤੇ ਬੱਦਲਵਾਈ ਦੀ ਉਮੀਦ ਹੈ। ਇਸ ਦੌਰਾਨ 26 ਅਤੇ 27 ਮਈ ਨੂੰ ਅਸਮਾਨ ਸਾਫ਼ ਰਹੇਗਾ ਅਤੇ ਗਰਮੀ ਵਧੇਗੀ। ਤਾਪਮਾਨ 42 ਡਿਗਰੀ ਸੈਲਸੀਅਸ ਤੋਂ 43 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। 28 ਮਈ ਨੂੰ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਉਮੀਦ ਹੈ, ਜਿਸ ਨਾਲ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਤਾਜ਼ਾ ਅੰਕੜਿਆਂ ਅਨੁਸਾਰ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ’ਚ 0.3 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ, ਜੋ ਕਿ ਆਮ ਦੇ ਨੇੜੇ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ ਮੇਅਰ ਦਫ਼ਤਰ ਤੇ ਦਿਲਜੀਤ ਦੋਸਾਂਝ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਇਸੇ ਤਰ੍ਹਾਂ ਔਸਤ ਘੱਟੋ-ਘੱਟ ਤਾਪਮਾਨ ’ਚ 0.4 ਡਿਗਰੀ ਸੈਲਸੀਅਸ ਦੀ ਗਿਰਾਵਟ ਦੇ ਬਾਵਜੂਦ ਇਹ ਆਮ ਨਾਲੋਂ 2.4 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਬੀਤੇ 24 ਘੰਟਿਆਂ ਦੌਰਾਨ ਪੰਜਾਬ ’ਚ ਕਿਤੇ-ਕਿਤੇ ਗਰਜ-ਚਮਕ ਨਾਲ ਬਿਜਲੀ ਲਿਸ਼ਕੀ ਅਤੇ ਤੇਜ਼ ਹਵਾਵਾਂ ਚੱਲੀਆਂ। ਬਠਿੰਡਾ 44.6 ਡਿਗਰੀ ਸੈਲਸੀਅਸ ਤਾਪਮਾਨ ਨਾਲ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਸੂਬੇ ’ਚ ਸਭ ਤੋਂ ਘੱਟ ਤਾਪਮਾਨ ਭਾਖੜਾ ਡੈਮ (ਨੰਗਲ) ਵਿਖੇ 22.3 ਡਿਗਰੀ ਸੈਲਸੀਅਸ ਰਿਹਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:-
 https://whatsapp.com/channel/0029Va94hsaHAdNVur4L170e

 


author

Babita

Content Editor

Related News