ਪੰਜਾਬੀਆਂ ਨੂੰ ਗਰਮੀ ਤੋਂ ਮਿਲੇਗੀ ਰਾਹਤ, IMD ਵਲੋਂ ਤੂਫ਼ਾਨ-ਹਨ੍ਹੇਰੀ ਸਣੇ ਮੀਂਹ ਦੀ ਚਿਤਾਵਨੀ

Monday, Jun 16, 2025 - 10:07 AM (IST)

ਪੰਜਾਬੀਆਂ ਨੂੰ ਗਰਮੀ ਤੋਂ ਮਿਲੇਗੀ ਰਾਹਤ, IMD ਵਲੋਂ ਤੂਫ਼ਾਨ-ਹਨ੍ਹੇਰੀ ਸਣੇ ਮੀਂਹ ਦੀ ਚਿਤਾਵਨੀ

ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਭਖਦੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ ਕਿਉਂਕਿ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਬੱਦਲਵਾਈ ਵਾਲਾ ਮੌਸਮ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ 'ਚ ਮੌਸਮ ਵਿਭਾਗ ਵਲੋਂ ਮੀਂਹ ਪੈਣ ਦੇ ਨਾਲ-ਨਾਲ ਤੂਫ਼ਾਨ ਅਤੇ ਹਨ੍ਹੇਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਇਸ ਜ਼ਿਲ੍ਹੇ ਦੇ ਲੋਕਾਂ ਨੂੰ ਵੱਡਾ ਖ਼ਤਰਾ! ਬੇਹੱਦ ਸਾਵਧਾਨ ਰਹਿਣ ਦੀ ਅਪੀਲ 

ਮੌਸਮ ਵਿਭਾਗ ਵਲੋਂ 16, 17, 18, 19 ਅਤੇ 20 ਜੂਨ ਨੂੰ ਕਈ ਇਲਾਕਿਆਂ 'ਚ ਤੂਫ਼ਾਨ ਚੱਲਣ ਦੇ ਨਾਲ-ਨਾਲ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਦੇ ਮੁਤਾਬਕ ਰੂਪਨਗਰ, ਐੱਸ. ਏ. ਐੱਸ. ਨਗਰ, ਪਟਿਆਲਾ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਬਰਨਾਲਾ, ਸੰਗਰੂਰ, ਮਾਨਸਾ ਅਤੇ ਬਠਿੰਡਾ 'ਚ ਅੱਜ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਕਿਸਾਨ ਦੀ ਮੌਤ, ਖੇਤ 'ਚ ਚਲਾ ਰਿਹਾ ਸੀ ਟਰੈਕਟਰ

ਇਸ ਦੇ ਨਾਲ ਹੀ ਇਨ੍ਹਾਂ ਇਲਾਕਿਆਂ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News