ਪੰਜਾਬੀਆਂ ਨੂੰ ਅਜੇ ਨਹੀਂ ਮਿਲੇਗਾ 10 ਲੱਖ ਦਾ ਮੁਫ਼ਤ ਇਲਾਜ! 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਟਲੀ
Wednesday, Sep 24, 2025 - 05:04 PM (IST)

ਚੰਡੀਗੜ੍ਹ : ਪੰਜਾਬ 'ਚ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਯੋਜਨਾ ਨੂੰ ਦਸੰਬਰ ਤੱਕ ਲਈ ਟਾਲ ਦਿੱਤਾ ਗਿਆ ਹੈ। ਦਰਅਸਲ ਹੁਣ ਇਹ ਯੋਜਨਾ ਦਸੰਬਰ ਮਹੀਨੇ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਪਹਿਲਾਂ 2 ਅਕਤਬੂਰ ਨੂੰ ਇਸ ਯੋਜਨਾ ਨੂੰ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਬਾਰੇ ਵੱਡਾ ਬਿਆਨ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਹੁਣ ਇਹ ਯੋਜਨਾ ਦਸੰਬਰ ਮਹੀਨੇ ਸ਼ੁਰੂ ਹੋਵੇਗੀ, ਜਿਸ ਤਹਿਤ ਹਰ ਪਰਿਵਾਰ ਦਾ 10 ਲੱਖ ਦਾ ਕਾਰਡ ਬਣੇਗਾ।
ਇਹ ਵੀ ਪੜ੍ਹੋ : 3 ਕਰੋੜ ਪੰਜਾਬੀਆਂ ਨੂੰ 10 ਲੱਖ ਤੱਕ ਮਿਲੇਗਾ ਕੈਸ਼ਲੈੱਸ ਇਲਾਜ, ਪੜ੍ਹੋ ਕਿਵੇਂ ਕਰਵਾਉਣੀ ਹੈ ਰਜਿਸਟ੍ਰੇਸ਼ਨ
ਸਿਹਤ ਮੰਤਰੀ ਨੇ ਕਿਹਾ ਕਿ ਹੜ੍ਹਾਂ ਦੀ ਮਾਰ ਵੀ ਇਸ ਸਕੀਮ ਨੂੰ ਲੇਟ ਕਰਨ ਦਾ ਇਕ ਕਾਰਨ ਹੈ। ਉਨ੍ਹਾਂ ਕਿਹਾ ਕਿ ਟੈਂਡਰ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋਵੇਗੀ ਅਤੇ ਇਸ ਲਈ ਢੁੱਕਵਾਂ ਫੰਡ ਅਲਾਟ ਕਰ ਦਿੱਤਾ ਗਿਆ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾ ਪਿਛਲੇ ਕਈ ਮਹੀਨਿਆਂ ਤੋਂ ਸੂਬੇ 'ਚ ਸਿਹਤ ਕਾਰਡ ਯੋਜਨਾ ਸ਼ੁਰੂ ਕਰਨ ਦੀ ਤਿਆਰੀ ਕਰ ਰਹੀ ਹੈ।
ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਤੱਕ ਦਾ ਮੁਫ਼ਤ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਦੱਸਣਯੋਗ ਹੈ ਕਿ ਬੀਤੇ ਦਿਨ ਤੋਂ ਤਰਨਤਾਰਨ ਅਤੇ ਬਰਨਾਲਾ ਜ਼ਿਲ੍ਹਿਆਂ 'ਚ ਇਸ ਸਕੀਮ ਤਹਿਤ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8