ਪੰਜਾਬੀਆਂ ਨੂੰ ਜਲਦ ਮਿਲੇਗੀ ਗਰਮੀ ਤੋਂ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤਾ ਤਾਜ਼ਾ ਬੁਲੇਟਿਨ

Monday, Apr 27, 2026 - 09:37 AM (IST)

ਪੰਜਾਬੀਆਂ ਨੂੰ ਜਲਦ ਮਿਲੇਗੀ ਗਰਮੀ ਤੋਂ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤਾ ਤਾਜ਼ਾ ਬੁਲੇਟਿਨ

ਚੰਡੀਗੜ੍ਹ (ਮਨਪ੍ਰੀਤ) : ਪੰਜਾਬ ਅਤੇ ਚੰਡੀਗੜ੍ਹ ’ਚ ਇਸ ਸਮੇਂ ਭਾਰੀ ਗਰਮੀ ਪੈ ਰਹੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਮੀਡੀਆ ਬੁਲੇਟਿਨ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ’ਚ ਵੱਖ-ਵੱਖ ਥਾਵਾਂ ’ਤੇ ਹੀਟ ਵੇਵ (ਲੂ) ਦੇ ਹਾਲਾਤ ਦਰਜ ਕੀਤੇ ਗਏ ਹਨ। ਪੰਜਾਬ ਤੇ ਚੰਡੀਗੜ੍ਹ ਵਾਸੀਆਂ ਲਈ ਇਕ ਰਾਹਤ ਭਰੀ ਖ਼ਬਰ ਇਹ ਹੈ ਕਿ ਆਉਣ ਵਾਲੇ ਦਿਨਾਂ ’ਚ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ। ਮੌਸਮ ਵਿਭਾਗ ਮੁਤਾਬਕ 27 ਤੋਂ 30 ਅਪ੍ਰੈਲ ਤੱਕ ਪੰਜਾਬ ਦੇ ਮੌਸਮ ’ਚ ਤਬਦੀਲੀ ਦੇਖਣ ਨੂੰ ਮਿਲੇਗੀ, ਜਿਸ ਤਹਿਤ ਗਰਜ ਤੇ ਬਿਜਲੀ ਚਮਕਣ ਦੇ ਨਾਲ-ਨਾਲ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਇਸ ਦੇ ਨਾਲ ਹੀ ਕਈ ਇਲਾਕਿਆਂ 'ਚ ਹਲਕਾ ਮੀਂਹ ਪੈਣ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ। ਹਾਲਾਂਕਿ ਸੂਬੇ ਦੇ ਕੁੱਝ ਹਿੱਸਿਆਂ ’ਚ ਬਹੁਤ ਹਲਕਾ ਮੀਂਹ ਵੀ ਪਿਆ ਹੈ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਪੰਜਾਬ ’ਚ ਔਸਤਨ ਵੱਧ ਤੋਂ ਵੱਧ ਤਾਪਮਾਨ ’ਚ ਬੀਤੇ ਦਿਨ ਦੇ ਮੁਕਾਬਲੇ 0.3 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ ਪਰ ਇਹ ਅਜੇ ਵੀ ਆਮ ਨਾਲੋਂ 3.3 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਰਾਤ ਦੇ ਘੱਟੋ-ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਇਸ ’ਚ ਵੀ 0.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ-ਚੰਡੀਗੜ੍ਹ ’ਚ ਅੱਜ ਵੱਟ ਕੱਢੇਗੀ ਗਰਮੀ! ਹੀਟਵੇਵ ਦਾ ਅਲਰਟ ਜਾਰੀ, ਭਲਕੇ ਬਦਲੇਗਾ ਮੌਸਮ ਦਾ ਮਿਜਾਜ਼

ਹਾਲਾਂਕਿ ਇਹ ਘੱਟੋ-ਘੱਟ ਤਾਪਮਾਨ ਵੀ ਆਮ ਨਾਲੋਂ 2.9 ਡਿਗਰੀ ਸੈਲਸੀਅਸ ਵੱਧ ਚੱਲ ਰਿਹਾ ਹੈ। ਪੰਜਾਬ ’ਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਖੇ 43.7 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ। ਇੱਥੇ ਘੱਟੋ-ਘੱਟ ਤਾਪਮਾਨ 24.9 ਡਿਗਰੀ ਸੈਲਸੀਅਸ ਰਿਹਾ। ਸੂਬੇ ਦਾ ਸਭ ਤੋਂ ਘੱਟ ਤਾਪਮਾਨ ਅੰਮ੍ਰਿਤਸਰ ਵਿਖੇ 21 ਡਿਗਰੀ ਸੈਲਸੀਅਸ ਦਰਜ ਹੋਇਆ ਹੈ। ਇੱਥੇ ਵੱਧ ਤੋਂ ਵੱਧ ਤਾਪਮਾਨ 39.3 ਡਿਗਰੀ ਸੈਲਸੀਅਸ ਰਿਹਾ। ਲੁਧਿਆਣਾ ’ਚ ਵੱਧ ਤੋਂ ਵੱਧ ਤਾਪਮਾਨ 42.4 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e


 


author

Babita

Content Editor

Related News