ਪੰਜਾਬ ਦੇ ਅਥਲੀਟਾਂ ਨੇ ਤਹਿਰਾਨ ''ਚ ਗੱਡੇ ਝੰਡੇ, ਏਸ਼ੀਅਨ ਚੈਂਪੀਅਨਸ਼ਿਪ ''ਚ ਜਿੱਤੇ ਗੋਲਡ ਮੈਡਲ

Monday, Feb 19, 2024 - 04:25 AM (IST)

ਪੰਜਾਬ ਦੇ ਅਥਲੀਟਾਂ ਨੇ ਤਹਿਰਾਨ ''ਚ ਗੱਡੇ ਝੰਡੇ, ਏਸ਼ੀਅਨ ਚੈਂਪੀਅਨਸ਼ਿਪ ''ਚ ਜਿੱਤੇ ਗੋਲਡ ਮੈਡਲ

ਚੰਡੀਗੜ੍ਹ: ਤਹਿਰਾਨ ਵਿਖੇ ਚੱਲ ਰਹੀ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਪੰਜਾਬ ਦੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟਪੁੱਟ ਮੁਕਾਬਲੇ ਅਤੇ ਹਰਮਿਲਨ ਬੈਂਸ ਨੇ 1500 ਮੀਟਰ ਵਿਚ ਸੋਨ ਤਮਗ਼ੇ ਜਿੱਤਿਆ। ਤੇਜਿੰਦਰ ਤੂਰ ਨੇ 19.72 ਮੀਟਰ ਗੋਲਾ ਸੁੱਟ ਕੇ ਨਵਾਂ ਕੌਮੀ ਰਿਕਾਰਡ ਵੀ ਬਣਾਇਆ।

PunjabKesari

ਆਪਣੇ ਸ਼ਾਨਦਾਰ ਖੇਡ ਕਰੀਅਰ ਵਿਚ ਤੂਰ ਇਸ ਤੋਂ ਪਹਿਲਾਂ ਵਾਰ ਦੋ ਵਾਰ ਏਸ਼ੀਅਨ ਗੇਮਜ਼ ਅਤੇ ਤਿੰਨ ਵਾਰ ਏਸ਼ੀਅਨ ਚੈਂਪੀਂਅਨਸ਼ਿਪ ਵਿਚ ਵੀ ਸੋਨ ਤਮਗ਼ਾ ਜਿੱਤ ਚੁੱਕੇ ਹਨ। 1500 ਮੀਟਰ ਵਿਚ 4.29.55 ਦੇ ਸਮੇਂ ਨਾਲ ਸੋਨ ਤਮਗ਼ਾ ਜਿੱਤਣ ਵਾਲੀ ਹਰਮਿਲਨ ਨੇ ਪਿਛਲੇ ਸਾਲ ਏਸ਼ੀਅਨ ਗੇਮਜ਼ ਵਿਚ ਦੋ ਚਾਂਦੀ ਦੇ ਤਮਗ਼ੇ ਜਿੱਤੇ ਸਨ। 

ਇਹ ਖ਼ਬਰ ਵੀ ਪੜ੍ਹੋ - ਕਿਸਾਨ ਅੰਦੋਲਨ ਤੋਂ ਸਾਹਮਣੇ ਆਈ ਮੰਦਭਾਗੀ ਖ਼ਬਰ, ਖਨੌਰੀ ਬਾਰਡਰ 'ਤੇ ਇਕ ਹੋਰ ਕਿਸਾਨ ਦੀ ਹੋਈ ਮੌਤ

PunjabKesari

ਦੂਜੇ ਪਾਸੇ ਮਲੇਸ਼ੀਆ ਵਿਖੇ ਬੈਡਮਿੰਟਨ ਏਸ਼ੀਅਨ ਟੀਮ ਚੈਂਪੀਅਨਸ਼ਿਪ ਵਿਚ ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਫ਼ਾਈਨਲ ਵਿਚ ਥਾਈਲੈਂਡ ਨੂੰ 3-2 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ। ਭਾਰਤੀ ਮਹਿਲਾ ਟੀਮ ਨੇ ਪਹਿਲੀ ਵਾਰ ਏਸ਼ੀਅਨ ਚੈਂਪੀਅਨਸ਼ਿਪ ਜਿੱਤੀ ਹੈ। ਪੰਜਾਬ ਦੀ ਤਨਵੀ ਸ਼ਰਮਾ ਇਸ ਟੀਮ ਦੀ ਮੈਂਬਰ ਹੈ।

ਇਹ ਖ਼ਬਰ ਵੀ ਪੜ੍ਹੋ - ਮੀਟਿੰਗ ਮਗਰੋਂ ਬੋਲੇ ਕਿਸਾਨ ਆਗੂ- "ਕੇਂਦਰ ਦੇ ਮਤੇ 'ਤੇ ਕਰਾਂਗੇ ਵਿਚਾਰ, ਨਹੀਂ ਤਾਂ 21 ਨੂੰ ਦਿੱਲੀ ਵੱਲ ਪਾਵਾਂਗੇ ਚਾਲੇ" (ਵੀਡੀਓ)

PunjabKesari

ਖੇਡ ਮੰਤਰੀ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਖੇਡਾਂ ਦੇ ਖੇਤਰ ਵਿਚ ਸਾਡੇ ਖਿਡਾਰੀਆਂ ਦੇ ਨਿਰੰਤਰ ਚੰਗੇ ਨਤੀਜੇ ਆ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਪੰਜਾਬ ਨੇ ਅਜਿਹੀ ਖੇਡ ਨੀਤੀ ਬਣਾਈ ਹੈ ਕਿ ਜਿਸ ਨਾਲ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰੀ ਲਈ ਨਗਦ ਰਾਸ਼ੀ ਦਿੱਤੀ ਜਾ ਰਹੀ ਹੈ ਅਤੇ ਖਿਡਾਰੀਆਂ ਨੂੰ ਨਗਦ ਇਨਾਮ ਵੀ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਾਲ ਖਿਡਾਰੀਆਂ ਲਈ ਸਭ ਤੋਂ ਅਹਿਮ ਹੈ ਕਿਉਂਕਿ ਅਗਸਤ ਮਹੀਨੇ ਪੈਰਿਸ ਵਿਖੇ ਓਲੰਪਿਕ ਖੇਡਾਂ ਹੋਣੀਆਂ ਹੈ। ਓਲੰਪਿਕਸ ਵਿਚ ਹਿੱਸਾ ਲੈਣ ਜਾਣ ਵਾਲੇ ਪੰਜਾਬ ਦੇ ਹਰ ਖਿਡਾਰੀ ਨੂੰ 15 ਲੱਖ ਰੁਪਏ ਤਿਆਰੀ ਲਈ ਮਿਲਣਗੇ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News