ਪੰਜਾਬੀਆਂ ਦੀਆਂ ਲੱਗੀਆਂ ਮੌਜਾਂ, ਜਿੱਤ ਲਏ 2,11,42,495 ਰੁਪਏ ਦੇ ਇਨਾਮ

Monday, Dec 16, 2024 - 09:13 AM (IST)

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਦਸੰਬਰ 2024 ਤਕ ‘ਮੇਰਾ ਬਿੱਲ’ ਐਪ ’ਤੇ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਨ ਲਈ 3,592 ਜੇਤੂਆਂ ਨੂੰ 2,11,42,495 ਰੁਪਏ ਦੇ ਇਨਾਮਾਂ ਨਾਲ ਨਿਵਾਜਿਆ ਗਿਆ ਹੈ। ਇਹ ਜਾਣਕਾਰੀ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ।

ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਬਦਲਿਆ ਜਾਵੇਗਾ SGPC ਪ੍ਰਧਾਨ! ਧਾਮੀ ਦੀ ਜਗ੍ਹਾ ਇਸ ਆਗੂ ਨੂੰ ਸੌਂਪੀ ਜਾ ਸਕਦੀ ਹੈ ਜ਼ਿੰਮੇਵਾਰੀ

ਉਨ੍ਹਾਂ ਦੱਸਿਆ ਕਿ ਸਤੰਬਰ 2023 ’ਚ ਸ਼ੁਰੂ ਕੀਤੀ ਗਈ ਇਸ ਨਿਵੇਕਲੀ ਸਕੀਮ ਦਾ ਮਕਸਦ ਟੈਕਸ ਪਾਲਣਾ ਨੂੰ ਉਤਸ਼ਾਹਿਤ ਕਰਨਾ ਅਤੇ ਇਮਾਨਦਾਰ ਟੈਕਸਦਾਤਾਵਾਂ ਨੂੰ ਇਨਾਮ ਦੇਣਾ ਹੈ। ਇਸ ਯੋਜਨਾ ਨੇ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਖਪਤਕਾਰਾਂ ਨੂੰ 1,27,509 ਬਿੱਲਾਂ ਨੂੰ ਅਪਲੋਡ ਕਰਨ ਲਈ ਸਫਲਤਾਪੂਰਵਕ ਢੰਗ ਨਾਲ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 1,59,93,965 ਦੇ ਇਨਾਮ 2,752 ਜੇਤੂਆਂ ਨੂੰ ਵੰਡੇ ਜਾ ਚੁੱਕੇ ਹਨ ਜਦਕਿ ਨਵੰਬਰ 2024 ਲਈ 247 ਜੇਤੂਆਂ ਵਾਸਤੇ 15,02,010 ਰੁਪਏ ਦੇ ਇਨਾਮਾਂ ਦਾ ਐਲਾਨ ਕੀਤਾ ਗਿਆ ਹੈ।

ਉਨ੍ਹਾਂ ਨੇ ਟੈਕਸ ਉਗਰਾਹੀ ’ਚ ਪਾਰਦਰਸ਼ਤਾ ਤੇ ਜਵਾਬਦੇਹੀ ਨੂੰ ਉਤਸ਼ਾਹਿਤ ਕਰਨ ਲਈ ਇਸ ਸਕੀਮ ਦੀ ਕਾਮਯਾਬੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨੇ ਨਾ ਸਿਰਫ਼ ਖਪਤਕਾਰਾਂ ਨੂੰ ਟੈਕਸ ਪ੍ਰਣਾਲੀ ’ਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਹੈ, ਸਗੋਂ ਬੇਨਿਯਮੀਆਂ ਦੀ ਪਛਾਣ ਕਰ ਕੇ ਜੁਰਮਾਨੇ ਕਰਨ ’ਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਦੱਸਿਆ ਕਿ ਗ਼ਲਤ ਪਾਏ ਗਏ 749 ਬਿੱਲਾਂ ਦੇ ਵਿਰੁੱਧ 8,21,87,862 ਰੁਪਏ ਦਾ ਜੁਰਮਾਨਾ ਲਾਇਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮਾਲੀਆ ਵਧਾਉਣ ਤੇ ਜਨਤਕ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਈ ਪ੍ਰਗਤੀਸ਼ੀਲ ਉਪਰਾਲੇ ਲਾਗੂ ਕੀਤੇ ਹਨ। ਇਹ ਸਕੀਮ ਪ੍ਰਸ਼ਾਸਨ ਪ੍ਰਤੀ ਸਰਕਾਰ ਦੀ ਕਿਰਿਆਸ਼ੀਲ ਪਹੁੰਚ ਤੇ ਇਸ ਦੇ ਨਾਗਰਿਕਾਂ ਦੀ ਭਲਾਈ ਲਈ ਇਸ ਦੀ ਅਤੁੱਟ ਵਚਨਬੱਧਤਾ ਦੀ ਇਕ ਸ਼ਾਨਦਾਰ ਉਦਾਹਰਨ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News