ਪੰਜਾਬੀ ਮੁੰਡੇ ਦਾ ਸਪੇਨ ਵਿਚ ਕਤਲ! 3 ਭੈਣਾਂ ਦਾ ਇਕਲੌਤਾ ਭਰਾ ਸੀ ਮਨਪ੍ਰੀਤ ਸਿੰਘ
Saturday, Nov 21, 2026 - 09:41 AM (IST)
ਬਾਬਾ ਬਕਾਲਾ ਸਾਹਿਬ (ਰਾਕੇਸ਼)- ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਕਸਬਾ ਬਿਆਸ ਦੇ ਵਸਨੀਕ ਦਾ ਸਪੇਨ ’ਚ ਕਤਲ ਹੋ ਜਾਣ ਦੀ ਮੰਦਭਾਗੀ ਘਟਨਾ ਵਾਪਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਮਨਪ੍ਰੀਤ ਸਿੰਘ ਦਾ ਉਸ ਦੇ ਦੋਸਤ ਨੇ ਹੀ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ ਹੈ। ਮਨਪ੍ਰੀਤ ਸਿੰਘ 3 ਭੈਣਾਂ ਦਾ ਇਕਲੌਤਾ ਭਰਾ ਦੱਸਿਆ ਜਾਂਦਾ ਹੈ। ਮ੍ਰਿਤਕ ਦੇ ਪਿਤਾ ਦੀ ਵੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਮਨਪ੍ਰੀਤ ਸਿੰਘ ਆਪਣੀ ਵਿਧਵਾ ਭੈਣ ਅਤੇ ਬੱਚਿਆਂ ਦੀ ਰੋਜ਼ੀ-ਰੋਟੀ ਦਾ ਸਹਾਰਾ ਸੀ।
