ਅਮਰੀਕਾ ''ਚ ਇਕ ਹੋਰ ਪੰਜਾਬੀ ਟਰੱਕ ਡਰਾਈਵਰ ਗ੍ਰਿਫ਼ਤਾਰ ! ਪ੍ਰਵਾਸੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ

Saturday, Feb 21, 2026 - 09:51 AM (IST)

ਅਮਰੀਕਾ ''ਚ ਇਕ ਹੋਰ ਪੰਜਾਬੀ ਟਰੱਕ ਡਰਾਈਵਰ ਗ੍ਰਿਫ਼ਤਾਰ ! ਪ੍ਰਵਾਸੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ

ਇੰਟਰਨੈਸ਼ਨਲ ਡੈਸਕ- ਅਮਰੀਕਾ 'ਚ ਟਰੱਕ ਡਰਾਈਵਰਾਂ ਕਾਰਨ ਵਾਪਰਨ ਵਾਲੇ ਹਾਦਸੇ ਰੁਕਣ ਦਾ ਨਾਂ ਨਹੀਂ ਲੈ ਰਹੇ। ਇਸੇ ਦੌਰਾਨ ਉੱਥੋਂ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਇੰਡੀਆਨਾ ਸੂਬੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਤੋਂ ਬਾਅਦ ਪੰਜਾਬੀ ਮੂਲ ਦੇ ਟਰੱਕ ਡਰਾਈਵਰ ਸੁਖਦੀਪ ਸਿੰਘ (25) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਹਾਦਸੇ ਵਿੱਚ ਇੱਕ 64 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਘਟਨਾ ਨੇ ਅਮਰੀਕਾ ਵਿੱਚ ਗੈਰ-ਕਾਨੂੰਨੀ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਡਰਾਈਵਰਾਂ ਨੂੰ ਲਾਇਸੈਂਸ ਜਾਰੀ ਕਰਨ ਦੇ ਮੁੱਦੇ 'ਤੇ ਇੱਕ ਵਾਰ ਫਿਰ ਵੱਡੀ ਬਹਿਸ ਛੇੜ ਦਿੱਤੀ ਹੈ।

ਇਹ ਹਾਦਸਾ 18 ਫਰਵਰੀ ਨੂੰ ਹੇਂਡ੍ਰਿਕਸ ਕਾਊਂਟੀ (ਇੰਡੀਆਨਾ) ਵਿੱਚ ਵਾਪਰਿਆ ਸੀ। ਚਸ਼ਮਦੀਦਾਂ ਅਨੁਸਾਰ, ਸੁਖਦੀਪ ਸਿੰਘ ਨੇ ਟਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਤੇ ਲਾਲ ਬੱਤੀ ਟੱਪੀ ਸੀ, ਜਿਸ ਕਾਰਨ 3 ਵਾਹਨ ਆਪਸ ਵਿੱਚ ਟਕਰਾ ਗਏ। ਇਸ ਟੱਕਰ ਵਿੱਚ ਇੱਕ ਸ਼ੈਵਰਲੇ ਪਿਕਅੱਪ ਟਰੱਕ ਦੇ ਚਾਲਕ, ਟੈਰੀ ਸ਼ੁਲਟਜ਼ (64) ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ- ਸ਼ਹਿਰਾਂ ਦੇ ਸ਼ਹਿਰ ਹੋ ਜਾਣਗੇ ਖ਼ਤਮ, ਮਚੇਗੀ ਤਬਾਹੀ ! NASA ਦੇ ਵਿਗਿਆਨੀਆਂ ਨੇ ਦੇ'ਤੀ ਚਿਤਾਵਨੀ

ਅਮਰੀਕੀ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ (ICE) ਨੇ ਸੁਖਦੀਪ ਸਿੰਘ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ। ਰਿਪੋਰਟਾਂ ਅਨੁਸਾਰ, ਸੁਖਦੀਪ 2018 ਵਿੱਚ ਇੱਕ ਨਾਬਾਲਗ ਵਜੋਂ ਗੈਰ-ਕਾਨੂੰਨੀ ਤਰੀਕੇ ਨਾਲ ਸਰਹੱਦ ਪਾਰ ਕਰਦੇ ਹੋਏ ਫੜਿਆ ਗਿਆ ਸੀ ਪਰ ਉਸ ਸਮੇਂ ਉਸ ਨੂੰ ਰਿਹਾਅ ਕਰ ਦਿੱਤਾ ਗਿਆ ਸੀ। ਇਸ ਹਾਦਸੇ ਤੋਂ ਬਾਅਦ ਵ੍ਹਾਈਟ ਹਾਊਸ ਅਤੇ ਕਈ ਅਮਰੀਕੀ ਸਿਆਸਤਦਾਨਾਂ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਇੰਡੀਆਨਾ ਦੇ ਸੈਨੇਟਰ ਜਿਮ ਬੈਂਕਸ ਨੇ ਇਸ ਨੂੰ 'ਰਾਸ਼ਟਰੀ ਸੰਕਟ' ਕਰਾਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪਿਛਲੇ 6 ਮਹੀਨਿਆਂ ਵਿੱਚ ਇਹ ਚੌਥੀ ਅਜਿਹੀ ਘਟਨਾ ਹੈ ਜਿੱਥੇ ਭਾਰਤੀ ਮੂਲ ਦੇ, ਖਾਸ ਕਰ ਕੇ ਪੰਜਾਬੀ ਡਰਾਈਵਰਾਂ ਕਾਰਨ ਅਮਰੀਕਾ ਵਿੱਚ ਜਾਨਲੇਵਾ ਹਾਦਸੇ ਹੋਏ ਹਨ। ਇਨ੍ਹਾਂ 4 ਹਾਦਸਿਆਂ ਵਿੱਚ ਹੁਣ ਤੱਕ ਕੁੱਲ 9 ਲੋਕਾਂ ਦੀ ਜਾਨ ਜਾ ਚੁੱਕੀ ਹੈ। ਅਜਿਹੇ 'ਚ ਪ੍ਰਵਾਸੀਆਂ ਲਈ ਅਮਰੀਕਾ ਦੇ ਇਮੀਗ੍ਰੇਸ਼ਨ ਤੇ ਲਾਈਸੰਸ ਜਾਰੀ ਕਰਨ ਦੀ ਪ੍ਰਕਿਰਿਆ ਹੋਰ ਸਖ਼ਤ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ- UK-US ਦੇ ਤੰਗ ਹੋਏ ਰਾਹ ਤਾਂ ਇਸ ਯੂਰਪੀ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ ! ਠਾਹ-ਠਾਹ ਲੱਗਣਗੇ ਵੀਜ਼ੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News