ਬਹੁ-ਕਰੋੜੀ ਝੋਨਾ ਘਪਲੇ ’ਚ ਪਨਸਪ ਦਾ ਭਗੌੜਾ ਮੈਨੇਜਰ ਗ੍ਰਿਫ਼ਤਾਰ

Tuesday, Sep 24, 2024 - 12:43 PM (IST)

ਬਹੁ-ਕਰੋੜੀ ਝੋਨਾ ਘਪਲੇ ’ਚ ਪਨਸਪ ਦਾ ਭਗੌੜਾ ਮੈਨੇਜਰ ਗ੍ਰਿਫ਼ਤਾਰ

ਲੁਧਿਆਣਾ/ਜਲੰਧਰ/ਚੰਡੀਗੜ੍ਹ (ਡੇਵਿਨ, ਧਵਨ, ਅੰਕੁਰ)- ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਬਹੁ-ਕਰੋੜੀ ਝੋਨਾ ਘਪਲੇ ਦੇ ਕੇਸ ਵਿਚ ਭਗੌੜੇ ਪਨਸਪ (ਲੁਧਿਆਣਾ) ਦੇ ਸਾਬਕਾ ਜ਼ਿਲ੍ਹਾ ਮੈਨੇਜਰ (ਡੀ. ਐੱਮ.) ਜਗਨਦੀਪ ਸਿੰਘ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਜਗਨਦੀਪ ਸਿੰਘ ਢਿੱਲੋਂ ਵੱਲੋਂ ਲੁਧਿਆਣਾ ਦੀ ਅਦਾਲਤ ਵਿਚ ਆਤਮ ਸਮਰਪਣ ਕੀਤੇ ਜਾਣ ਉਪਰੰਤ ਵਿਜੀਲੈਂਸ ਬਿਊਰੋ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕੀਤਾ ਕਿ ਜਗਨਦੀਪ ਸਿੰਘ ਢਿੱਲੋਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵਿਚ ਝੋਨੇ ਦੀ ਢੋਆ-ਢੁਆਈ ਦੇ ਟੈਂਡਰਾਂ ਨਾਲ ਸਬੰਧਤ ਘਪਲੇ ਵਿਚ ਪੁਲਸ ਨੂੰ ਲੋੜੀਂਦਾ ਸੀ। ਇਸ ਸਬੰਧ ਵਿਚ ਉਕਤ ਮੁਲਜ਼ਮ ਸਮੇਤ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਹੋਰ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕੀਤਾ ਹੋਇਆ ਹੈ।

ਇਹ ਖ਼ਬਰ ਵੀ ਪੜ੍ਹੋ - ਘਰੋਂ ਭੱਜੀ ਕੁੜੀ ਨੰ ਗੁਆਉਣੀ ਪਈ ਜਾਨ! ਹੈਰਾਨ ਕਰੇਗਾ ਪੂਰਾ ਮਾਮਲਾ

ਉਨ੍ਹਾਂ ਅੱਗੇ ਦੱਸਿਆ ਕਿ ਢਿੱਲੋਂ ਨੇ ਪਹਿਲਾਂ 18 ਸਤੰਬਰ 2023 ਨੂੰ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਹਾਸਲ ਕੀਤੀ ਸੀ ਪਰ ਸੁਪਰੀਮ ਕੋਰਟ ਨੇ 16 ਜੁਲਾਈ 2024 ਨੂੰ ਉਸ ਦੀ ਜ਼ਮਾਨਤ ਦੇ ਹੁਕਮ ਰੱਦ ਕਰ ਦਿੱਤੇ ਸਨ। ਉਦੋਂ ਤੋਂ ਹੀ ਢਿੱਲੋਂ ਡਿਊਟੀ ਤੋਂ ਗੈਰ-ਹਾਜ਼ਰ ਚੱਲ ਰਿਹਾ ਸੀ, ਜਿਸ ਕਾਰਨ ਵਿਭਾਗ ਵੱਲੋਂ ਉਸ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਉਸ ਨੂੰ ਫੜਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ।

ਬੁਲਾਰੇ ਨੇ ਅੱਗੇ ਖੁਲਾਸਾ ਕੀਤਾ ਕਿ ਜਗਨਦੀਪ ਸਿੰਘ ਢਿੱਲੋਂ ਸਾਲ 2020-21 ਦੀ ਮਿਆਦ ਦੌਰਾਨ, ਜ਼ਿਲਾ ਟੈਂਡਰ ਕਮੇਟੀ ਦੇ ਮੈਂਬਰ ਵਜੋਂ ਘਪਲੇ ਵਿਚ ਸ਼ਾਮਲ ਕੁਝ ਠੇਕੇਦਾਰਾਂ ਦੇ ਟੈਂਡਰਾਂ ਨੂੰ ਅਪ੍ਰਵਾਨ ਕਰਨ ਵਿਚ ਅਸਫ਼ਲ ਰਿਹਾ। ਉਸ ਨੇ ਕਥਿਤ ਤੌਰ ’ਤੇ ਇਨ੍ਹਾਂ ਠੇਕੇਦਾਰਾਂ ਨਾਲ ਮਿਲੀਭੁਗਤ ਕਰਕੇ ਰਿਸ਼ਵਤ ਬਦਲੇ ਉਨ੍ਹਾਂ ਨੂੰ ਟੈਂਡਰਾਂ ਦੀ ਅਲਾਟਮੈਂਟ ਕਰਵਾਈ। ਇਸ ਤੋਂ ਇਲਾਵਾ ਢਿੱਲੋਂ ਨੇ ਸਬੰਧਤ ਪ੍ਰਕਿਰਿਆਵਾਂ ਦੀ ਉਲੰਘਣਾ ਕਰਦੇ ਹੋਏ ਕਮਿਸ਼ਨ ਏਜੰਟ (ਆੜ੍ਹਤੀਆਂ) ਕ੍ਰਿਸ਼ਨ ਲਾਲ ਅਤੇ ਅਨਿਲ ਜੈਨ ਦੀਆਂ ਦੁਕਾਨਾਂ ਤੋਂ ਅਨਾਜ ਨੂੰ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਸ਼ੈਲਰਾਂ ਵਿਚ ਤਬਦੀਲ ਕਰਕੇ ਸਟੇਟ ਕਸਟਮ ਮਿਲਿੰਗ ਨੀਤੀ ਦੀ ਧਾਰਾ 12(ਜੇ) ਦੀ ਉਲੰਘਣਾ ਕੀਤੀ।

ਉਨ੍ਹਾਂ ਦੱਸਿਆ ਕਿ ਇਹ ਗੱਲ ਵੀ ਸਾਹਮਣੇ ਆਈ ਕਿ ਮੁਲਜ਼ਮਾਂ ਵਿਚੋਂ ਕ੍ਰਿਸ਼ਨ ਲਾਲ ਨੇ ਦੂਜੇ ਸੂਬਿਆਂ ਤੋਂ 2000 ਤੋਂ ਵੱਧ ਜੂਟ ਦਾ ਬਾਰਦਾਨਾ ਹਾਸਲ ਕੀਤਾ, ਜਿਸ ਦੀ ਵਰਤੋਂ ਝੋਨੇ ਦੀ ਢੋਆ-ਢੁਆਈ ਲਈ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਆਪਣੀ ਸਾਜਿਸ਼ ਨੂੰ ਅੰਜ਼ਾਮ ਦੇਣ ਲਈ ਲ਼ਈ ਢਿੱਲੋਂ ਨੇ ਪਨਗ੍ਰੇਨ ਦੇ ਤਤਕਾਲੀ ਜ਼ਿਲਾ ਮੈਨੇਜਰ ਸਹਿ-ਮੁਲਜ਼ਮ ਸੁਰਿੰਦਰ ਬੇਰੀ ਨਾਲ ਮਿਲ ਕੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਅਸਰ-ਰਸੂਖ਼ ਦੀ ਮਦਦ ਨਾਲ ਲੁਧਿਆਣਾ ਜ਼ਿਲੇ ਦੇ ਪਿੰਡ ਲਲਤੋਂ ਅਤੇ ਧਾਂਦਰਾ ਦੀਆਂ ਅਨਾਜ ਮੰਡੀਆਂ ’ਚੋਂ ਸਬੰਧਤ ਝੋਨੇ ਨੂੰ ਕਿਲ੍ਹਾ ਰਾਏਪੁਰ ਸੈਂਟਰ ਦੀ ਬਜਾਏ ਲੁਧਿਆਣਾ ਸੈਂਟਰ ਦੀਆਂ ਮੰਡੀਆਂ ਵਿੱਚ ਭੇਜ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਕੇਂਦਰ ਨੇ ਪੰਜਾਬ ਨੂੰ ਜਾਰੀ ਕੀਤੇ ਸਖ਼ਤ ਹੁਕਮ!

ਤਫ਼ਤੀਸ਼ ਦੌਰਾਨ ਇਹ ਪਾਇਆ ਗਿਆ ਕਿ ਢਿੱਲੋਂ ਨੇ ਮਰਜ਼ੀ ਅਨੁਸਾਰ ਅਲਾਟਮੈਂਟ ਦੇ ਬਦਲੇ ਚੌਲ ਮਿੱਲਰਾਂ ਤੋਂ 3 ਰੁਪਏ ਤੋਂ 10 ਰੁਪਏ ਪ੍ਰਤੀ ਬੋਰੀ ਰਿਸ਼ਵਤ ਲਈ। ਇਸ ਤੋਂ ਇਲਾਵਾ ਉਸਨੇ ਗੇਟ ਪਾਸ ਦੀਆਂ ਰਜਿਸਟ੍ਰੇਸ਼ਨਾਂ ਵਿਚ ਗੜਬੜੀਆਂ ਨੂੰ ਵੀ ਨਜ਼ਰਅੰਦਾਜ਼ ਕੀਤਾ, ਜਿਸ ਵਿਚ ਟਰੱਕ ਦੇ ਨੰਬਰਾਂ ਦੀ ਬਜਾਏ ਸਕੂਟਰ ਅਤੇ ਮੋਟਰਸਾਈਕਲ ਦੇ ਨੰਬਰ ਦਰਜ ਸਨ। ਇਸ ਤਰ੍ਹਾਂ ਉਸਨੇ ਠੇਕੇਦਾਰਾਂ ਦੀ ਮਿਲੀਭੁਗਤ ਨਾਲ ਗੋਦਾਮਾਂ ਵਿਚ ਸਟੋਰ ਕੀਤੇ ਝੋਨੇ ਦੇ ਸਟਾਕ ਵਿੱਚ ਹੇਰਾਫੇਰੀ ਦੀ ਇਸ ਕਾਰਵਾਈ ਨੂੰ ਅੰਜ਼ਾਮ ਦਿੱਤਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News