ਪੰਜਾਬ ’ਚ ਝੋਨੇ ਦੀ ਖ਼ਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ, ਪਟਿਆਲਾ ਜ਼ਿਲ੍ਹਾ ਰਿਹਾ ਮੋਹਰੀ

Wednesday, Nov 06, 2024 - 01:21 PM (IST)

ਪੰਜਾਬ ’ਚ ਝੋਨੇ ਦੀ ਖ਼ਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ, ਪਟਿਆਲਾ ਜ਼ਿਲ੍ਹਾ ਰਿਹਾ ਮੋਹਰੀ

ਚੰਡੀਗੜ੍ਹ (ਅੰਕੁਰ) : ਪੰਜਾਬ ’ਚ ਝੋਨੇ ਦੀ ਖ਼ਰੀਦ ਨੇ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕਰ ਲਿਆ ਹੈ। ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ’ਚ 185 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ। ਇਸ ਵਾਰ ਸੂਬੇ ’ਚ ਝੋਨੇ ਹੇਠ 32 ਲੱਖ ਹੈਕਟੇਅਰ ਰਕਬਾ ਸੀ, ਜੋ ਕੇਂਦਰੀ ਅਨਾਜ ਭੰਡਾਰ ’ਚ ਝੋਨੇ ਦਾ ਵੱਡਾ ਯੋਗਦਾਨ ਪਾਉਂਦਾ ਹੈ। ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਭਾਰਤੀ ਰਿਜ਼ਰਵ ਬੈਂਕ ਪਹਿਲਾਂ ਹੀ 41,378 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ. ਸੀ. ਐੱਲ.) ਜਾਰੀ ਕਰ ਚੁੱਕੀ ਹੈ। ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅੰਕੜਿਆਂ ਮੁਤਾਬਕ 5 ਨਵੰਬਰ ਤੱਕ ਸੂਬੇ ਦੀਆਂ ਮੰਡੀਆਂ ’ਚ 110.89 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 105.09 ਲੱਖ ਮੀਟ੍ਰਿਕ ਟਨ ਫ਼ਸਲ ਦੀ ਖ਼ਰੀਦ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਪੰਜਾਬੀਓ ਅਜੇ ਰਹਿਣਾ ਪਵੇਗਾ ਸਾਵਧਾਨ! ਖ਼ੁਦ ਦਾ ਤੇ ਆਪਣਿਆਂ ਦਾ ਰੱਖੋ ਧਿਆਨ

ਫ਼ਸਲ ਦੀ ਅਦਾਇਗੀ ਲਈ 22047 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਝੋਨੇ ਦੀ ਆਮਦ ’ਚ ਹੁਣ ਤੱਕ ਪਟਿਆਲਾ ਜ਼ਿਲ੍ਹਾ ਮੋਹਰੀ ਹੈ, ਜਿੱਥੇ 9.42 ਲੱਖ ਮੀਟ੍ਰਿਕ ਟਨ ਫ਼ਸਲ ਪਹੁੰਚੀ ਹੈ। ਇਸ ਤੋਂ ਬਾਅਦ ਫ਼ਿਰੋਜ਼ਪੁਰ (8.14 ਲੱਖ ਮੀਟ੍ਰਿਕ ਟਨ), ਤਰਨਤਾਰਨ (7.26 ਲੱਖ ਮੀਟ੍ਰਿਕ ਟਨ), ਜਲੰਧਰ (7.16 ਲੱਖ ਮੀਟ੍ਰਿਕ ਟਨ) ਤੇ ਸੰਗਰੂਰ (7.10 ਲੱਖ ਮੀਟ੍ਰਿਕ ਟਨ) ਸ਼ਾਮਲ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਇਹ ਵੀ ਪੜ੍ਹੋ : ਪੀਕ ਸੀਜ਼ਨ 'ਤੇ ਇਹ ਬੀਮਾਰੀ! ਪੁਲਸ ਕਰ ਰਹੀ ਮਰੀਜ਼ਾਂ ਦੀ ਮਦਦ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸਰਕਾਰ ਨੇ ਝੋਨੇ ਦੀ ਖ਼ਰੀਦ ਲਈ ਪੁਖ਼ਤਾ ਇੰਤਜ਼ਾਮ ਕਰਦਿਆਂ ਸੂਬੇ ਭਰ ’ਚ 2651 ਮੰਡੀਆਂ ਸਥਾਪਿਤ ਕੀਤੀਆਂ ਹੋਈਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
 


author

Babita

Content Editor

Related News