ਪੰਜਾਬ 'ਚ 1 ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਖ਼ਰੀਦ, CM ਮਾਨ ਨੇ ਕਿਹਾ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕੇਗੀ ਸਰਕਾਰ
Tuesday, Sep 20, 2022 - 05:19 PM (IST)
ਚੰਡੀਗੜ੍ਹ : ਪੰਜਾਬ 'ਚ ਝੋਨੇ ਦੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਖ਼ੁਦ ਸਾਂਝੀ ਕੀਤਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਜਾ ਰਹੀ ਹੈ।
ਇਹ ਵੀ ਪੜ੍ਹੋ- ਭਰਾ ਨਾਲ ਲੜਾਈ ਮਗਰੋਂ 7 ਮਹੀਨਿਆਂ ਦੀ ਭਤੀਜੀ ਨਾਲ ਕਹਿਰ ਕਮਾ ਗਿਆ ਤਾਇਆ, ਰੌਂਗਟੇ ਖੜ੍ਹੇ ਕਰ ਦੇਵੇਗੀ ਘਟਨਾ
ਮੁੱਖ ਮੰਤਰੀ ਮਾਨ ਦੱਸਿਆ ਕਿ ਇਸ ਬਾਬਤ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਇਸ ਦੇ ਨਾਲ ਹੀ ਖ਼ਰੀਦ ਪ੍ਰਬੰਧਾਂ ਤੇ ਤਿਆਰੀਆਂ ਦਾ ਵੀ ਜਾਇਜ਼ਾ ਲਿਆ ਗਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਵਾਰ ਲਗਭਗ 191 ਲੱਖ ਮੀਟ੍ਰਿਕ ਟਨ ਝੋਨੇ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੰਨਦਾਤੇ ਨੂੰ ਮੰਡੀਆਂ 'ਚ ਰੁਲਣ ਨਹੀਂ ਦੇਵਾਂਗੇ। ਜ਼ਿਕਰਯੋਗ ਹੈ ਕਿ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਈ ਗਈ ਸੀ। ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੂਬਾ ਸਰਕਾਰ ਦੇ ਹੱਕ ਵਿੱਚ ਭਰੋਸਗੀ ਮਤਾ ਲਿਆਉਣ ਲਈ 16ਵੀਂ ਪੰਜਾਬ ਵਿਧਾਨ ਸਭਾ ਦਾ ਤੀਜਾ ਵਿਸ਼ੇਸ਼ ਸੈਸ਼ਨ 22 ਸਤੰਬਰ 2022 (ਵੀਰਵਾਰ) ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।