ਭ੍ਰਿਸ਼ਟਾਚਾਰ ਖ਼ਿਲਾਫ਼ ਪੰਜਾਬ ਸਰਕਾਰ ਐਕਸ਼ਨ ਮੋਡ ’ਚ, ਲੋਕ ਨਿਰਮਾਣ ਵਿਭਾਗ ਦਾ ਨਿਗਰਾਨ ਇੰਜੀਨੀਅਰ ਮੁਅੱਤਲ

Friday, May 13, 2022 - 06:07 PM (IST)

ਭ੍ਰਿਸ਼ਟਾਚਾਰ ਖ਼ਿਲਾਫ਼ ਪੰਜਾਬ ਸਰਕਾਰ ਐਕਸ਼ਨ ਮੋਡ ’ਚ, ਲੋਕ ਨਿਰਮਾਣ ਵਿਭਾਗ ਦਾ ਨਿਗਰਾਨ ਇੰਜੀਨੀਅਰ ਮੁਅੱਤਲ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੇ ਆਦੇਸ਼ਾਂ ’ਤੇ ਅੱਜ ਲੋਕ ਨਿਰਮਾਣ ਵਿਭਾਗ ਦੇ ਵਰਿੰਦਰ ਕੁਮਾਰ, ਨਿਗਰਾਨ ਇੰਜੀਨੀਅਰ ਉਸਾਰੀ ਹਲਕਾ, ਹੁਸ਼ਿਆਰਪੁਰ ਨੂੰ ਪ੍ਰੀਵੈਨਸ਼ਨ ਆਫ਼ ਕੁਰੱਪਸ਼ਨ ਐਕਟ ਅਧੀਨ ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮਾਵਲੀ 1970 ਦੇ ਨਿਯਮ 4 ਤਹਿਤ ਤੁਰੰਤ ਪ੍ਰਭਾਵ ਨਾਲ ਸਰਕਾਰੀ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਤਰਨਤਾਰਨ ’ਚ ਵਾਪਰੀ ਵੱਡੀ ਵਾਰਦਾਤ, ਨੂੰਹ ਨੇ ਕੁੱਟ-ਕੁੱਟ ਕੀਤਾ ਸੱਸ ਦਾ ਕਤਲ

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ’ਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਸਖ਼ਤ ਕਦਮ ਚੁੱਕੇਗੀ ਅਤੇ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਅੱਤਲੀ ਦੌਰਾਨ ਅਧਿਕਾਰੀ ਦਾ ਹੈੱਡਕੁਆਰਟਰ ਮੁੱਖ ਇੰਜੀਨੀਅਰ (ਹੈੱਡਕੁਆਰਟਰ) ਦਫ਼ਤਰ ਪਟਿਲਾਲਾ ਹੋਵੇਗਾ ਅਤੇ ਸਬੰਧਤ ਅਧਿਕਾਰੀ ਮੁੱਖ ਇੰਜੀਨੀਅਰ (ਹੈੱਡਕੁਆਰਟਰ) ਦੀ ਪ੍ਰਵਾਨਗੀ ਤੋਂ ਬਿਨਾਂ ਹੈੱਡਕੁਆਰਟਰ ਨਹੀਂ ਛੱਡੇਗਾ। ਲੋਕ ਨਿਰਮਾਣ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬੰਧਤ ਅਧਿਕਾਰੀ ਦੀ ਇਕ ਵੀਡੀਓ ਸਾਹਮਣੇ ਆਈ ਸੀ, ਜਿਸ ’ਚ ਉਹ ਠੇਕੇਦਾਰ ਤੋਂ ਪੈਸੇ ਵਸੂਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪਰੰਤ ਐੱਫ. ਆਈ. ਆਰ. ਦਰਜ ਕੀਤੀ ਗਈ ਸੀ ਅਤੇ ਜਿਸ ਮਗਰੋਂ ਸਬੰਧਤ ਨੂੰ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਝੋਨੇ ਦੀ ਸਿੱਧੀ ਬੀਜਾਈ ਨੂੰ ਲੈ ਕੇ ਕਿਸਾਨਾਂ ਦੀ ਸਰਕਾਰ ਅੱਗੇ ਵੱਡੀ ਸ਼ਰਤ

ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੇ ਦੱਸਿਆ ਕਿ ਵਿਭਾਗ ’ਚ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਵਿਭਾਗ ਦਾ ਜੋ ਵੀ ਪ੍ਰਾਜੈਕਟ ਪ੍ਰਗਤੀ ਅਧੀਨ ਹੈ, ਦਾ ਸਾਰਾ ਪੈਸਾ ਸਬੰਧਤ ਪ੍ਰਾਜੈਕਟ ’ਤੇ ਹੀ ਲੱਗੇ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕਿਸੇ ਵੀ ਕਰਮਚਾਰੀ ਜਾਂ ਅਧਿਕਾਰੀ ਦੀ ਭ੍ਰਿਸ਼ਟਾਚਾਰ ਜਾਂ ਕਿਸੇ ਕਿਸਮ ਦੀ ਕਮਿਸ਼ਨ ਵਸੂਲੀ ਦੇ ਮਾਮਲੇ ’ਚ ਸ਼ਮੂਲੀਅਤ ਪਾਏ ਜਾਣ ’ਤੇ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।


author

Manoj

Content Editor

Related News