ਪ੍ਰਤਾਪ ਬਾਜਵਾ ਨੇ ਕਾਦੀਆਂ ਨਗਰ ਕੌਂਸਲ ਚੋਣਾਂ ਲਈ ਪਾਈ ਵੋਟ, ਚੋਣ ਪ੍ਰਬੰਧਾਂ ਦਾ ਵੀ ਲਿਆ ਜਾਇਜ਼ਾ
Saturday, Jun 13, 2026 - 10:20 AM (IST)
ਕਾਦੀਆਂ (ਗੋਰਾਇਆ)- ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਾਦੀਆਂ ਨਗਰ ਕੌਂਸਲ ਚੋਣ ਲਈ ਆਪਣੀ ਵੋਟ ਪਾਈ। ਇਸ ਤੋਂ ਬਾਅਦ ਉਨ੍ਹਾਂ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾ ਲੈ ਕੇ ਪ੍ਰਬੰਧਾਂ ਦਾ ਮੁਆਇਨਾ ਕੀਤਾ।
ਇਹ ਵੀ ਪੜ੍ਹੋ- ਗੁਰਦਾਸਪੁਰ ਜ਼ਿਲ੍ਹੇ ਦੀਆਂ ਤਿੰਨ ਨਗਰ ਕੌਂਸਲਾਂ 'ਚ ਵੋਟਿੰਗ ਪ੍ਰਕਿਰਿਆ ਸ਼ੁਰੂ, ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ
ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਚੋਣ ਕਮਿਸ਼ਨ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਈਵੀਐਮ ਰਾਹੀਂ ਚੋਣ ਕਰਵਾਉਣ ਦੇ ਨਾਲ-ਨਾਲ ਗਿਣਤੀ ਦੇ ਵੀ ਤੁਰੰਤ ਹੁਕਮ ਦਿੱਤੇ ਹਨ। ਪ੍ਰਤਾਪ ਬਾਜਵਾ ਨੇ ਕਿਹਾ ਕਿ ਭਾਵੇਂ ਇਹ ਨਗਰ ਕੌਂਸਲ ਦੀ ਛੋਟੀ ਚੋਣ ਹੈ, ਪਰ ਇਸ ਦੇ ਨਤੀਜਿਆਂ ਦਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਤੇ ਵੀ ਕੁਝ ਨਾ ਕੁਝ ਅਸਰ ਜ਼ਰੂਰ ਪਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
