ਸਰਕਾਰੀ ਸਕੂਲਾਂ 'ਚ ਆਧੁਨਿਕ ਲੀਹਾਂ 'ਤੇ ਮਿਆਰੀ ਸਿੱਖਿਆ ਦਿੱਤੀ ਜਾਵੇਗੀ : ਮੀਤ ਹੇਅਰ

Friday, Apr 22, 2022 - 05:51 PM (IST)

ਸਰਕਾਰੀ ਸਕੂਲਾਂ 'ਚ ਆਧੁਨਿਕ ਲੀਹਾਂ 'ਤੇ ਮਿਆਰੀ ਸਿੱਖਿਆ ਦਿੱਤੀ ਜਾਵੇਗੀ : ਮੀਤ ਹੇਅਰ

ਹੁਸ਼ਿਆਰਪੁਰ/ਚੰਡੀਗੜ੍ਹ : ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਿੱਖਿਆ ਖੇਤਰ ਨੂੰ ਸਹੀ ਲੀਹਾਂ 'ਤੇ ਲਿਆਉਣ ਲਈ ਫੀਲਡ 'ਚੋਂ ਹਾਸਲ ਕੀਤੀ ਜਾ ਰਹੀ ਫੀਡਬੈਕ ਤਹਿਤ ਵੱਖ-ਵੱਖ ਸਕੂਲਾਂ ਦੇ ਕੀਤੇ ਜਾ ਰਹੇ ਦੌਰਿਆਂ ਤਹਿਤ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਲੱਲੀਆਂ (ਹੁਸ਼ਿਆਰਪੁਰ) ਦਾ ਦੌਰਾ ਕੀਤਾ ਗਿਆ।

ਇਹ ਵੀ ਪੜ੍ਹੋ : ਬੱਸਾਂ ਨੂੰ ਕਈ ਘੰਟੇ ਡੀਜ਼ਲ ਨਾ ਮਿਲਣ 'ਤੇ ਰੋਡਵੇਜ਼ ਡਿਪੂ-2 ਦੇ ਜੀ. ਐੱਮ. ਨੂੰ ਭੁਗਤਣਾ ਪਿਆ ਖਮਿਆਜ਼ਾ

ਸਿੱਖਿਆ ਮੰਤਰੀ ਨੇ ਸਕੂਲ ਦੇ ਕੰਮਕਾਜ ਦਾ ਜਾਇਜ਼ਾ ਲਿਆ ਅਤੇ ਸਟਾਫ਼ ਤੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਤੇ ਇਨ੍ਹਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਸਕੂਲਾਂ ਨੂੰ ਆਧੁਨਿਕ ਲੀਹਾਂ 'ਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਵਿਦਿਆਰਥੀਆਂ ਨੂੰ ਗੁਣਾਤਮਕ ਅਤੇ ਸਮੇਂ ਦੇ ਹਾਣ ਦਾ ਉਸਾਰੂ ਵਿੱਦਿਅਕ ਮਾਹੌਲ ਦੇਣ ਨਾਲ ਉਨ੍ਹਾਂ ਦੇ ਪ੍ਰਤਿਭਾਸ਼ੀਲ ਕਲਾ ਕੌਸ਼ਲ ਵਿੱਚ ਹੋਰ ਨਿਖ਼ਾਰ ਆਵੇਗਾ। ਉਨ੍ਹਾਂ ਦੱਸਿਆ ਕਿ ਸਕੂਲਾਂ 'ਚ ਪੜ੍ਹਾਈ ਨਿਰਵਿਘਨ ਜਾਰੀ ਰੱਖਣ ਦੇ ਕਾਰਜ ਵਿੱਚ ਕਿਧਰੇ ਵੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਬੱਚਿਆਂ ਨੂੰ ਪਾਠ ਪੁਸਤਕਾਂ ਸਮੇਂ ਸਿਰ ਪੁੱਜਦੀਆਂ ਕਰਨਾ ਯਕੀਨੀ ਬਣਾਇਆ ਜਾਵੇ।

PunjabKesari

ਇਹ ਵੀ ਪੜ੍ਹੋ : ਸਾਈਕਲ 'ਤੇ ਆਏ ਚੋਰ ਟਾਇਰ ਵਪਾਰੀ ਦੇ ਘਰੋਂ 17 ਤੋਲੇ ਗਹਿਣੇ ਤੇ ਲੱਖਾਂ ਦੀ ਨਕਦੀ ਲੁੱਟ ਕੇ ਫਰਾਰ

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਸਕੂਲਾਂ ਦਾ ਦਿੱਲੀ ਦੀ ਤਰਜ਼ 'ਤੇ ਵਿਕਾਸ ਕੀਤਾ ਜਾਵੇਗਾ ਅਤੇ ਖ਼ਾਲੀ ਪਈਆਂ ਅਸਾਮੀਆਂ ਨੂੰ ਜਲਦ ਹੀ ਭਰਨ ਲਈ ਪ੍ਰਕਿਰਿਆ ਆਰੰਭ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਦੇ ਵਫ਼ਦ ਵੱਲੋਂ ਜਲਦ ਹੀ ਦਿੱਲੀ ਦਾ ਵੀ ਦੌਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਹਲਕਾ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਵੀ ਹਾਜ਼ਰ ਸਨ।


author

Anuradha

Content Editor

Related News