ਪੁਲਸ ਨੇ ਇਕਾਂਤਵਾਸ ਕੀਤੇ ਵਿਅਕਤੀਆਂ ਨੂੰ ਕੀਤਾ ਚੈੱਕ

Sunday, Jul 26, 2020 - 12:45 PM (IST)

ਪੁਲਸ ਨੇ ਇਕਾਂਤਵਾਸ ਕੀਤੇ ਵਿਅਕਤੀਆਂ ਨੂੰ ਕੀਤਾ ਚੈੱਕ

ਖਮਾਣੋਂ (ਅਰੋੜਾ) : ਕੋਰੋਨਾ ਵਾਇਰਸ ਦੀ ਰੋਕਥਾਮ ਨੂੰ ਮੁੱਖ ਰੱਖਦਿਆਂ ਖਮਾਣੋਂ ਪੁਲਸ ਵੱਲੋਂ ਚੌਕਸੀ ਵਧਾ ਦਿੱਤੀ ਗਈ ਹੈ। ਗੱਲ ਕਰਦਿਆਂ ਸਹਾਇਕ ਥਾਣੇਦਾਰ ਪਰਜਿੰਦਰ ਸਿੰਘ ਨੇ ਦੱਸਿਆ ਕਿ ਸਮੇਤ ਸਿਪਾਹੀ ਦਵਿੰਦਰ ਸਿੰਘ ਪਿੰਡਾਂ 'ਚ ਟੂਰ ਲਗਾਇਆ ਗਿਆ ਅਤੇ ਜਿਹੜੇ ਵਿਅਕਤੀ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਇਕਾਂਤਵਾਸ ਉਨ੍ਹਾਂ ਦੇ ਘਰਾਂ 'ਚ ਹੀ ਕੀਤੇ ਹੋਏ ਹਨ, ਉਨ੍ਹਾਂ ਨੂੰ ਚੈੱਕ ਕੀਤਾ ਗਿਆ। ਅੱਗੇ ਪਰਜਿੰਦਰ ਸਿੰਘ ਨੇ ਦੱਸਿਆ ਕੇ ਸਾਰੇ ਵਿਅਕਤੀ ਆਪਣੇ ਘਰਾਂ 'ਚ ਮੌਜੂਦ ਮਿਲੇ। ਉਨ੍ਹਾਂ ਕਿਹਾ ਕਿ ਜੇ ਕਿਸੇ ਵੱਲੋਂ ਨਿਯਮਾਂ ਦੀ ਉਲੰਘਣਾ ਕੀਤੀ ਜਾਵੇਗੀ ਤਾਂ ਉਸ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


author

Babita

Content Editor

Related News