ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਦੀ ਮੌਤ 'ਤੇ ਅਕਾਲੀ ਦਲ ਟਕਸਾਲੀ ਨੇ ਚੁੱਕੇ ਸਵਾਲ
Saturday, Sep 05, 2020 - 04:44 PM (IST)
ਚੰਡੀਗੜ੍ਹ (ਪਰਦੀਪ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਇਸ ਫ਼ਾਨੀ ਸੰਸਾਰ ਤੋਂ ਸਦਾ ਲਈ ਰੁਖ਼ਸਤ ਹੋ ਗਏ ਹਨ। ਹਰਚਰਨ ਸਿੰਘ ਦੀ ਮੌਤ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਗਈ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਰਨਲ ਸਕੱਤਰ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਫੈਡਰੇਸ਼ਨ ਪ੍ਰਧਾਨ ਜਗਰੂਪ ਸਿੰਘ ਚੀਮਾ ਨੇ ਜਾਰੀ ਸਾਂਝੇ ਬਿਆਨ 'ਚ ਕਿਹਾ ਹੈ ਕਿ ਹਰਚਰਨ ਸਿੰਘ ਨੇ ਬੀਤੇ ਦਿਨੀਂ ਮੀਡੀਆ ਦੇ ਇੱਕ ਹਿੱਸੇ 'ਚ ਸਪੱਸ਼ਟ ਕਿਹਾ ਸੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਦਰ ਬਹੁਤ ਕੁਝ ਗਲਤ ਹੈ, ਜਿਸ ਦਾ ਉਹ ਪਰਦਾਫਾਸ਼ ਕਰਨਗੇ। ਅੱਜ ਅਚਾਨਕ ਉਨ੍ਹਾਂ ਨੂੰ ਹਾਰਟਅਟੈਕ ਆ ਗਿਆ, ਅਜਿਹੇ ਹਾਲਾਤ 'ਚ ਹਰਚਰਨ ਸਿੰਘ ਦੀ ਮੌਤ ਦੀ ਜਾਂਚ ਹੋਣੀ ਬੇਹੱਦ ਜ਼ਰੂਰੀ ਹੈ ਕਿ ਉਨ੍ਹਾਂ ਨੂੰ ਪਿਛਲੇ ਇੱਕ ਹਫਤੇ ਤੋਂ ਕਿਸ-ਕਿਸ ਨੇ ਫੋਨ ਕੀਤੇ ਹਨ।
ਇਹ ਵੀ ਪੜ੍ਹੋ : ਦੁਬਈ ਤੋਂ ਅੰਮ੍ਰਿਤਸਰ ਪੁੱਜੀ ਉਡਾਣ 'ਚ ਤਲਾਸ਼ੀ ਦੌਰਾਨ ਹੋਇਆ ਵੱਡਾ ਖੁਲਾਸਾ, ਸੁਰੱਖਿਆ ਏਜੰਸੀਆਂ ਵੀ ਹੈਰਾਨ
ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਹਰਚਰਨ ਸਿੰਘ ਨਾਲ ਇਹ ਗੁੱਸਾ ਜ਼ਾਹਰ ਕੀਤਾ ਸੀ ਕਿ ਤੁਸੀਂ ਤਿੰਨ ਲੱਖ ਤਨਖ਼ਾਹ ਦੇ ਲਾਲਚ 'ਚ ਕਿਉਂ ਪਾਪ ਦੇ ਭਾਗੀ ਬਣੇ ਤਾਂ ਉਨ੍ਹਾਂ ਕਿਹਾ ਸੀ ਕਿ ਉਹ ਇਹ ਸਭ ਕੁਝ ਮੁੱਖ ਗਵਾਹ ਦੇ ਤੌਰ 'ਤੇ ਬਿਆਨ ਕਰਨਗੇ ਕਿਉਂਕਿ ਉਨ੍ਹਾਂ ਦੀ ਆਤਮਾ 'ਤੇ ਭਾਰੀ ਬੋਝ ਹੈ। ਹਰਚਰਨ ਸਿੰਘ ਨੇ ਗੱਲਬਾਤ ਦੌਰਾਨ ਇਹ ਵੀ ਦੱਸਿਆ ਸੀ ਭਾਵੇਂ ਉਨ੍ਹਾਂ 'ਤੇ ਲੱਗੇ ਦੋਸ਼ ਬੇਬੁਨਿਆਦ ਹਨ ਪਰ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖ ਸਕੱਤਰ ਨਹੀਂ ਬਣਨਾ ਚਾਹੀਦਾ ਸੀ। ਕਰਨੈਲ ਸਿੰਘ ਪੀਰ ਮੁਹੰਮਦ ਨੇ ਇੱਕ ਹੋਰ ਸਾਬਕਾ ਮੁੱਖ ਸਕੱਤਰ ਡਾਕਟਰ ਰੂਪ ਸਿੰਘ ਦੀ ਜਾਨ ਨੂੰ ਖ਼ਤਰਾ ਦੱਸਦਿਆ ਉਨ੍ਹਾਂ ਉਪਰ ਵੀ ਨਜ਼ਰ ਰੱਖਣ ਦੀ ਮੰਗ ਕੀਤੀ ਹੈ ਕਿਉਂਕਿ ਰੂਪ ਸਿੰਘ ਵੀ ਹਰਚਰਨ ਸਿੰਘ ਵਾਂਗ ਮਨ 'ਤੇ ਭਾਰੀ ਬੋਝ ਲੈ ਕੇ ਵਿਦੇਸ਼ ਅੰਦਰ ਇਕਾਂਤਵਾਸ 'ਚ ਹਨ। ਉਨ੍ਹਾਂ ਨੇ ਵੀ ਕਿਹਾ ਹੈ ਕਿ ਉਹ ਬਹੁਤ ਜਲਦੀ ਸਭ ਦਾ ਖੁਲਾਸਾ ਜਨਤਕ ਕਰਨਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦੀ ਮੌਤ ਬੇਹੱਦ ਰਹੱਸਮਈ ਹੈ ਕਿਉਂਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੇ 328 ਪਾਵਨ ਸਰੂਪਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ 'ਚ ਆਈਆ ਬੇਨਿਯਮੀਆਂ 'ਤੇ ਜਾਂਚ ਕਮੇਟੀ ਨੇ ਉਂਗਲ ਉਠਾਈ ਸੀ।
ਇਹ ਵੀ ਪੜ੍ਹੋ : ਅਫ਼ਵਾਹ ਜਾਂ ਸੱਚ : ਕੋਰੋਨਾ ਮਰੀਜ਼ਾਂ ਦੀ ਮੌਤ 'ਤੇ ਉਨ੍ਹਾਂ ਦੇ ਅੰਗ ਕੱਢ ਲੈਂਦੇ ਹਨ ਹਸਪਤਾਲ, ਪੜ੍ਹੋ ਪੂਰੀ ਖ਼ਬਰ ► ਕੋਰੋਨਾ ਨੂੰ ਹਰਾਉਣ ਵਾਲੀ 58 ਸਾਲਾ ਹਰਭਜਨ ਕੌਰ ਨੇ ਲੋਕਾਂ ਨੂੰ ਸੈਂਪਲਿੰਗ ਕਰਾਉਣ ਦੀ ਕੀਤੀ ਅਪੀਲ