ਮੰਤਰੀ ਰੰਧਾਵਾ, ਬਾਜਵਾ ਤੇ 3 ਵਿਧਾਇਕਾਂ ਨੇ ਮੰਡ ਦੇ ਜੱਥੇਦਾਰ ਹੋਣ ’ਤੇ ਚੁੱਕੇ ਸਵਾਲ

08/05/2021 2:11:14 AM

ਚੰਡੀਗੜ੍ਹ(ਅਸ਼ਵਨੀ)- ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਤਿੰਨ ਵਿਧਾਇਕਾਂ ਨੇ ਭਾਈ ਧਿਆਨ ਸਿੰਘ ਮੰਡ ਦੇ ਜੱਥੇਦਾਰ ਹੋਣ ’ਤੇ ਗੰਭੀਰ ਸਵਾਲ ਖੜ੍ਹਾ ਕੀਤਾ ਹੈ। ਮੰਤਰੀਆਂ ਅਤੇ ਵਿਧਾਇਕਾਂ ਦਾ ਕਹਿਣਾ ਹੈ ਕਿ ਚੁਣੀਆਂ ਹੋਈਆਂ ਸਿੱਖ ਸੰਸਥਾਵਾਂ ਨੇ ਭਾਈ ਧਿਆਨ ਸਿੰਘ ਮੰਡ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜੱਥੇਦਾਰ ਹੋਣ ਦੀ ਮਾਨਤਾ ਨਹੀਂ ਦਿੱਤੀ ਹੈ। ਅਜਿਹੇ ਹਾਲਾਤ ਵਿਚ ਭਾਈ ਮੰਡ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੋਈ ਵੀ ਬੈਠਕ ਕਰਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਝਗੜੇ ਦਾ ਕਾਰਣ ਬਣ ਸਕਦਾ ਹੈ। ਇਸ ਲਈ ਬਿਹਤਰ ਹੋਵੇਗਾ ਕਿ ਬਰਗਾੜੀ ਮੋਰਚੇ ਦੀਆਂ ਮੰਗਾਂ ’ਤੇ ਗੱਲਬਾਤ ਚੰਡੀਗੜ੍ਹ ਜਾਂ ਕਿਸੇ ਹੋਰ ਸਥਾਨ ’ਤੇ ਕੀਤੀ ਜਾਵੇ।

ਇਹ ਵੀ ਪੜ੍ਹੋ- ਵੱਡੀ ਖ਼ਬਰ : ਪਾਕਿ 'ਚ ਭਗਵਾਨ ਗਣੇਸ਼ ਮੰਦਰ 'ਤੇ ਹਮਲਾ, ਮੂਰਤੀਆਂ ਕੀਤੀਆਂ ਖੰਡਿਤ
ਇਹ ਗੱਲਾਂ ਬੁੱਧਵਾਰ ਨੂੰ ਭਾਈ ਧਿਆਨ ਸਿੰਘ ਮੰਡ ਨੂੰ ਲਿਖੇ ਗਏ ਪੱਤਰ ਵਿਚ ਕਹੀਆਂ ਗਈਆਂ ਹਨ। ਬਾਜਵਾ ਅਤੇ ਰੰਧਾਵਾ ਸਮੇਤ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਹਰਮਿੰਦਰ ਸਿੰਘ ਗਿੱਲ ਅਤੇ ਕੁਲਬੀਰ ਸਿੰਘ ਜੀਰਾ ਵਲੋਂ ਭੇਜਿਆ ਗਿਆ ਪੱਤਰ ਦਰਅਸਲ ਭਾਈ ਮੰਡ ਵਲੋਂ ਭੇਜੇ ਗਏ ਪੱਤਰ ਦਾ ਜਵਾਬ ਹੈ। ਭਾਈ ਮੰਡ ਨੇ ਪਿਛਲੇ ਦਿਨੀਂ ਇਨ੍ਹਾਂ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਂ ਇਕ ਪੱਤਰ ਲਿਖ ਕੇ 2 ਅਗਸਤ, 2021 ਦਿਨ ਮੰਗਲਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਹਾਜ਼ਰ ਹੋਣ ਲਈ ਕਿਹਾ ਸੀ। ਨਾਲ ਹੀ, ਬਰਗਾੜੀ ਮੋਰਚੇ ਨੂੰ ਖ਼ਤਮ ਕਰਨ ਲਈ ਮੰਗਾਂ ਮੰਨਣ ਸਬੰਧੀ ਦਿੱਤੇ ਗਏ ਭਰੋਸੇ ’ਤੇ ਪੰਜਾਬ ਸਰਕਾਰ ਵਲੋਂ ਅਮਲ ਨਾ ਕਰਨ ਅਤੇ ਬੇਅਦਬੀ ਦੀਆਂ ਘਟਨਾਵਾਂ ਨਾਲ ਜੁੜੇ ਮਾਮਲਿਆਂ ਵਿਚ ਇਕ ਨੂੰ ਵੀ ਹੱਲ ਨਾ ਕਰਨ ਸਬੰਧੀ ਸਪੱਸ਼ਟੀਕਰਨ ਦੇਣ ਨੂੰ ਕਿਹਾ ਸੀ। ਇਸ ਪੱਤਰ ਦੇ ਜਵਾਬ ਵਿੱਚ ਇਨ੍ਹਾਂ ਮੰਤਰੀਆਂ ਅਤੇ ਵਿਧਾਇਕਾਂ ਨੇ ਹੁਣ ਪੱਤਰ ਲਿਖ ਕੇ ਆਪਣਾ ਪੱਖ ਰੱਖਿਆ ਹੈ।

ਇਹ ਵੀ ਪੜ੍ਹੋ- 67 ਸਾਲਾ ਬਜ਼ੁਰਗ ਨੇ 19 ਸਾਲਾ ਲੜਕੀ ਨਾਲ ਕੀਤਾ ਪ੍ਰੇਮ ਵਿਆਹ

ਮੁੱਖ ਮੰਤਰੀ ਅਮਰਿੰਦਰ ਸਿੰਘ ’ਤੇ ਮੰਤਰੀਆਂ ਅਤੇ ਵਿਧਾਇਕਾਂ ਨੇ ਲਾਇਆ ਨਿਸ਼ਾਨਾ

ਆਪਣੇ ਪੱਤਰ ਵਿਚ ਬਾਜਵਾ, ਰੰਧਾਵਾ ਸਮੇਤ ਵਿਧਾਇਕਾਂ ਨੇ ਬਰਾਗੜੀ ਮੋਰਚੇ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਸਾਧਿਆ ਹੈ। ਪੱਤਰ ਵਿਚ ਕਿਹਾ ਗਿਆ ਹੈ ਕਿ ਉਹ ਤਾਂ ਸਿਰਫ਼ ਬਰਗਾੜੀ ਇਨਸਾਫ਼ ਮੋਰਚੇ ਦੇ ਸਾਬਕਾ ਡਿਕਟੇਟਰ ਭਾਈ ਧਿਆਨ ਸਿੰਘ ਮੰਡ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਵਿਚਕਾਰ ਇਕ ਕੜੀ ਦਾ ਕੰਮ ਕਰ ਰਹੇ ਹਨ। ਉਨ੍ਹਾਂ ਨੇ ਜੋ ਵੀ ਭਰੋਸਾ ਦਿੱਤਾ ਸੀ, ਉਹ ਸਿਰਫ਼ ਮੁੱਖ ਮੰਤਰੀ ਵਲੋਂ ਦਿੱਤਾ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਇਸ ਤੋਂ ਬਾਅਦ ਘਟੀਆਂ ਪੁਲਸ ਗੋਲੀਬਾਰੀ ਦੀਆਂ ਘਟਨਾਵਾਂ ਦੀ ਜਾਂਚ ਕਰਕੇ ਦੋਸ਼ੀਆਂ ਨੂੰ ਸਜ਼ਾ ਦੁਆਉਣਾ ਪੰਜਾਬ ਸਰਕਾਰ ਦੇ ਗ੍ਰਹਿ ਅਤੇ ਪੁਲਸ ਵਿਭਾਗ ਦਾ ਕੰਮ ਹੈ, ਜੋ ਮੁੱਖ ਮੰਤਰੀ ਦੇ ਸਿੱਧੇ ਕੰਟਰੋਲ ਅਧੀਨ ਹੈ। ਇਸ ਲਈ ਤਮਾਮ ਕੇਸਾਂ ਦੀ ਪ੍ਰਗਤੀ ਸਬੰਧੀ ਪੂਰੀ ਜਾਣਕਾਰੀ ਤਾਂ ਮੁੱਖ ਮੰਤਰੀ ਹੀ ਦੇ ਸਕਦੇ ਹਨ।

ਇਹ ਵੀ ਪੜ੍ਹੋ- ਪਿੰਡ ‘ਹਥਨ’ ਦੇ ਨੌਜਵਾਨ ਨੇ ਕਥਿਤ ਪ੍ਰੇਮਿਕਾ ਦੇ ਘਰ ਕੀਤੀ ਖੁਦਕੁਸ਼ੀ

ਪੱਤਰ ਵਿਚ ਭਾਈ ਮੰਡ ’ਤੇ ਇਹ ਕਹਿੰਦਿਆਂ ਵੀ ਨਿਸ਼ਾਨਾ ਸਾਧਿਆ ਗਿਆ ਹੈ ਕਿ ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਹੈ ਕਿ ਕੁੱਝ ਪੁਲਸ ਅਤੇ ਸਿਵਲ ਅਧਿਕਾਰੀਆਂ ਰਾਹੀਂ ਭਾਈ ਮੰਡ ਮੁੱਖ ਮੰਤਰੀ ਨਾਲ ਸਿੱਧੇ ਸੰਪਰਕ ਵਿਚ ਸਨ। ਭਾਈ ਮੰਡ ਦੇ ਕਰੀਬੀ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਬਹੁਤ ਵਾਰ ਜਨਤਕ ਤੌਰ ’ਤੇ ਕਿਹਾ ਹੈ ਕਿ ਮੋਰਚਾ ਖ਼ਤਮ ਕਰਨ ਤੋਂ ਪਹਿਲਾਂ ਭਾਈ ਮੰਡ ਨੇ ਮੁੱਖ ਮੰਤਰੀ ਨਾਲ ਸਿੱਧੀ ਗੱਲਬਾਤ ਵੀ ਕੀਤੀ ਸੀ। ਭਾਈ ਦਾਦੂਵਾਲ ਨੇ ਜਨਤਕ ਤੌਰ ’ਤੇ ਕਿਹਾ ਹੈ ਕਿ ਭਾਈ ਮੰਡ ਸਾਹਿਬ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਗੱਲ ਹੋ ਗਈ ਹੈ। ਭਾਈ ਮੰਡ ਨੂੰ ਮੁੱਖ ਮੰਤਰੀ ਦੇ ਦਿੱਤੇ ਗਏ ਭਰੋਸੇ ’ਤੇ ਪੂਰਾ ਭਰੋਸਾ ਹੈ। ਇਸ ਲਈ ਅੱਜ ਹੀ ਮੋਰਚਾ ਖ਼ਤਮ ਕਰਨਾ ਹੈ।

ਇਹ ਵੀ ਪੜ੍ਹੋ- ਸੁਖਬੀਰ ਹਵਾ ’ਚ ਤਲਵਾਰਾਂ ਮਾਰਨ ਦਾ ਮੁੱਢ ਤੋਂ ਆਦੀ : ਬੀਰ ਦਵਿੰਦਰ

ਪੱਤਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਦਿੱਲੀ ਸਿੱਖ ਗੁਰਦੁਆਰਾ ਮੈਨੇਜਮੇਂਟ ਕਮੇਟੀ, ਗੁਰਦੁਆਰਾ ਬੋਰਡ ਤਖ਼ਤ ਸੱਚਖੰਡ ਸ਼੍ਰੀ ਅਬਿਚਲਨਗਰ ਸਾਹਿਬ, ਨਾਂਦੇੜ ਸਾਹਿਬ ਅਤੇ ਪ੍ਰਬੰਧਕ ਕਮੇਟੀ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਸਹਿਤ ਸਿੱਖ ਪੰਥ ਦੀਆਂ ਸਾਰੀਆਂ ਚੁਣੀਆਂ ਹੋਈਆਂ ਸੰਸਥਾਵਾਂ ਵਲੋਂ ਭਾਈ ਮੰਡ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜੱਥੇਦਾਰ ਦੇ ਤੌਰ ’ਤੇ ਮਾਨਤਾ ਨਹੀਂ ਦਿੱਤੀ ਗਈ ਹੈ। ਅਜਿਹੇ ਹਾਲਾਤ ਵਿਚ ਭਾਈ ਮੰਡ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੋਈ ਵੀ ਬੈਠਕ ਕਰਨ ਸਮੇਂ ਪਹਿਲਾਂ ਦੀ ਤਰ੍ਹਾਂ ਸਿੱਖ ਪੰਥ ਦੀ ਸਨਮਾਨਿਤ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਝਗੜਾ ਹੋਣ ਦੀ ਪੂਰੀ ਸ਼ੰਕਾ ਹੈ। ਇਸ ਹਾਲਾਤ ਤੋਂ ਬਚਣਾ ਚਾਹੀਦਾ ਹੈ। ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਹਾਜ਼ਰ ਹੋ ਕੇ ਸਪੱਸ਼ਟੀਕਰਨ ਦੇਣ ਲਈ ਬੁਲਾਉਣ ਨਾਲੋਂ ਬਿਹਤਰ ਹੋਵੇਗਾ ਕਿ ਇਸ ਸਬੰਧੀ ਗੱਲਬਾਤ ਚੰਡੀਗੜ੍ਹ ਜਾਂ ਕਿਸੇ ਹੋਰ ਸਥਾਨ ’ਤੇ ਕੀਤੀ ਜਾ ਸਕਦੀ ਹੈ।

Bharat Thapa

This news is Content Editor Bharat Thapa