ਸ਼੍ਰੋਮਣੀ ਅਕਾਲੀ ਦਲ ਨੇ ‘ਆਪ’ਦੀ ਪੰਜਾਬ ਇਕਾਈ ਵਲੋਂ ਥਰਮਲ ਪਲਾਂਟ ਮਾਮਲੇ ’ਤੇ ਚੁੱਕੇ ਸਵਾਲ
Monday, Jul 12, 2021 - 05:06 PM (IST)
ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ‘ਆਪ’ਇਕਾਈ ਨੂੰ ਪੰਜਾਬੀਆਂ ਨੂੰ ਇਹ ਦੱਸਣ ਲਈ ਕਿਹਾ ਕਿ ਕੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਵਿਚ ਪੰਜਾਬ ਥਰਮਲ ਪਲਾਂਟਾਂ ਨੂੰ ਬੰਦ ਕਰਨ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਰਜ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਵਿਸ਼ਵਾਸ ਵਿਚ ਲਿਆ ਸੀ। ਉਹ ਸਪੱਸ਼ਟ ਕਰਨ ਕਿ ਉਹ ਰਾਜ ਦੀ ਤਰੱਕੀ ਅਤੇ ਬਖ਼ਤਾਵਰੀ ਨਾਲ ਜੁੜੇ ਅਜਿਹੇ ਸੰਵੇਦਨਸ਼ੀਲ ਮੁੱਦੇ ’ਤੇ ਚੁੱਪੀ ਕਿਉਂ ਹਨ? ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਇੱਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਪੰਜਾਬ ਆਪ ਨੇਤਾ ਭਗੰਵਤ ਮਾਨ ਅਤੇ ਵਿਧਾਇਕ ਦਲ ਦੇ ਨੇਤਾ ਹਰਪਾਲ ਚੀਮਾ ਸਮੇਤ ਪੰਜਾਬ ਆਪ ਨੇਤਾ ਉਂਝ ਤਾਂ ਹਰ ਦਿਨ ਬਿਆਨਬਾਜ਼ੀ ਕਰਦੇ ਹਨ ਪਰ ਉਹ ਹੁਣ ਤੱਕ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ਵਿਰੋਧੀ ਕਦਮ ’ਤੇ ਪ੍ਰਤੀਕਿਰਿਆ ਪ੍ਰਗਟ ਕਰਨ ਵਿਚ ਨਾਕਾਮ ਰਹੇ ਹਨ। ਚੀਮਾ ਨੇ ਕਿਹਾ ਕਿ ਪੰਜਾਬ ‘ਆਪ’ ਇਕਾਈ ਨੂੰ ਪੰਜਾਬੀਆਂ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਉਨ੍ਹਾਂ ਨੂੰ ਪੰਜਾਬੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਇਸ ਮਾਮਲੇ ਵਿਚ ਇਤਰਾਜ਼ ਕਿਉਂ ਨਹੀਂ ਕੀਤਾ ਅਤੇ ਉਹ ਹੁਣ ਤੱਕ ਇਸ ਮਾਮਲੇ ’ਚ ਚੁਪ ਕਿਉਂ ਹਨ। ਕੇਜਰੀਵਾਲ ਨੇ ਜਾਣ ਬੁੱਝਕੇ ਥਰਮਲ ਪਲਾਂਟਾਂ ਨੂੰ ਬੰਦ ਕਰਨ ਲਈ ਮਜ਼ਬੂਰ ਕਰਨ ਲਈ ਪੰਜਾਬ ਵਿਚ ਬਿਜਲੀ ਸੰਕਟ ਨੂੰ ਵਧਾਉਣ ਦੇ ਇੱਕਮਾਤਰ ਉਦੇਸ਼ ਨਾਲ ਉੱਚ ਅਦਾਲਤ ਵਿਚ ਪਟੀਸ਼ਨ ਦਰਜ ਕੀਤੀ ਸੀ। ‘ਕੇਜਰੀਵਾਲ ਖੇਤੀ ਅਤੇ ਉਦਯੋਗ ਨੂੰ ਬਰਬਾਦ ਕਰਨ ਤੋਂ ਬਾਅਦ ਪੰਜਾਬੀਆਂ ਦੀਆਂ ਪ੍ਰੇਸ਼ਾਨੀਆਂ ’ਤੇ ਰਾਜਨੀਤੀ ਕਰਨਾ ਚਾਹੁੰਦੇ ਹਨ। ਪੰਜਾਬ ਇਕਾਈ ਦੀ ਚੁੱਪੀ ਸਾਬਤ ਕਰਦੀ ਹੈ ਕਿ ਇਸ ਸਾਜਿਸ਼ ਵਿਚ ਉਸਦੀ ਮਿਲੀਭੁਗਤ ਹੈ।
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ਦੇ ਨੌਜਵਾਨ ਭਵਿੱਖ ਵਿਚ ਦੇਸ਼ ਦੇ ਹਰ ਖੇਤਰ ਵਿਚ ਚਮਕਦੇ ਦਿਸਣਗੇ : ਤਰੁਣ ਚੁਘ
ਚੀਮਾ ਨੇ ਕਿਹਾ ਕਿ ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਖੁਦ ਆਮ ਆਦਮੀ ਪਾਰਟੀ ਨੇ ਪੰਜਾਬ ਵਿਰੋਧੀ ਏਜੰਡੇ ਨੂੰ ਅੱਗੇ ਵਧਾਇਆ ਹੈ, ਉਨ੍ਹਾਂ ਨੇ ਸਤਲੁਜ ਜਮੁਨਾ ਲਿੰਕ (ਐੱਸ.ਵਾਈ.ਐੱਲ.) ਨਹਿਰ ਦੇ ਮੁੱਦੇ ’ਤੇ ਪੰਜਾਬ ਵਿਰੋਧੀ ਸਟੈਂਡ ਲਿਆ ਸੀ। ਉਥੇ ਹੀ, ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਆਪਰਾਧਿਕ ਮਾਮਲੇ ਦਰਜ ਕਰਨ ਦੀ ਵਕਾਲਤ ਕੀਤੀ ਸੀ। ਤਿੰਨੇ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਇਸੇ ਤਰ੍ਹਾਂ ਦਿੱਲੀ ਦੇ ਮੁੱਖ ਮੰਤਰੀ ਨੇ ਜਨਤਕ ਰੂਪ ਤੋਂ ਕਿਸਾਨਾਂ ਦਾ ਸਮਰਥਨ ਕਰ ਕੇ ਦੋਹਰੇ ਮਾਪਦੰਡ ਅਪਣਾਏ, ਪਰ ਦਿੱਲੀ ਵਿਚ ਖੇਤੀ ਕਾਨੂੰਨਾਂ ਨੂੰ ਮਬਜ਼ੂਰੀ ਦੇ ਕੇ ਲਾਗੂ ਕਰ ਦਿੱਤਾ। ਕੇਜਰੀਵਾਲ ਸਾਬਕਾ ਐੱਸ. ਆਈ. ਟੀ. ਅਤੇ ਆਈ. ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਜ਼ਰੀਏ ਬੇਅਦਬੀ ਦੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਵਿਚ ਕਾਂਗਰਸ ਨਾਲ ਮਿਲੀਭੁਗਤ ਕਰ ਕੇ ਸਾਜਿਸ਼ ਦਾ ਹਿੱਸਾ ਸੀ।
ਇਹ ਵੀ ਪੜ੍ਹੋ : ਮਲੋਅ ਦੇ ਜੰਗਲ ’ਚੋਂ ਮਿਲਿਆ ਮਾਸ ਨਾਲ ਭਰਿਆ ਬੋਰਾ, ਮਨੁੱਖੀ ਸਰੀਰ ਨੂੰ ਟੋਟੇ-ਟੋਟੇ ਕੀਤੇ ਜਾਣ ਦਾ ਖ਼ਦਸ਼ਾ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ