ਆਰ. ਐੱਮ. ਪੀ. ਯੂਨੀਅਨ ਨੇ ਕੀਤਾ ਰੋਸ ਪ੍ਰਦਰਸ਼ਨ
Saturday, Jul 07, 2018 - 05:22 AM (IST)

ਸੁਰਸਿੰਘ/ਭਿੱਖੀਵਿੰਡ, (ਗੁਰਪ੍ਰੀਤ ਢਿੱਲੋਂ)- ਆਰ.ਐੱਮ.ਪੀ. ਯੂਨੀਅਨ ਨੇ ਅੱਜ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਛਾਪੇਮਾਰੀ ਦੇ ਵਿਰੋਧ ’ਚ ਰੋਸ ਮਾਰਚ ਕੱਢਿਆ। ਇਸ ਤੋਂ ਪਹਿਲਾਂ ਯੂਨੀਅਨ ਨੇ ਸਥਾਨਕ ਸੀ.ਐੱਚ.ਸੀ. ਅੱਗੇ ਵੀ ਨਾਅਰੇਬਾਜ਼ੀ ਕੀਤੀ। ਯੂਨੀਅਨ ਦੇ ਸੂਬਾ ਪ੍ਰਧਾਨ ਰਮੇਸ਼ ਕੁਮਾਰ ਬਾਲੀ ਅਤੇ ਜ਼ਿਲਾ ਪ੍ਰਧਾਨ ਸੁਖਬੀਰ ਸਿੰਘ ਕੱਕਾ ਕੰਡਿਆਲਾ ਨੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਕੰਵਰ ਹਰਜੋਤ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਨਸ਼ੇ ਦਾ ਧੰਦਾ ਕਰਨ ਵਾਲੇ ਕਿਸੇ ਵੀ ਆਰ.ਐੱਮ.ਪੀ. ਜਾਂ ਹੋਰ ਦੁਕਾਨਦਾਰ ਦੀ ਹਮਾਇਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਯੂਨੀਅਨ ਖੁਦ ਨਸ਼ਾ ਵੇਚਣ ਵਾਲੇ ਖਿਲਾਫ਼ ਕਾਰਵਾਈ ਕਰਵਾਏਗੀ। ਇਸ ਉਪਰੰਤ ਸਥਾਨਕ ਯੂਨੀਅਨ ਨੇ ਮੇਨ ਚੌਕ ਵਿਖੇ ਇੱਕਤਰ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਪਿੰਡ ਵਿਚ ਮੋਟਰਸਾਈਕਲ ਮਾਰਚ ਵੀ ਕੱਢਿਆ। ਯੂਨੀਅਨ ਦੇ ਸੂਬਾ ਪ੍ਰਧਾਨ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਆਰ.ਐੱਮ.ਪੀ. ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦਿੰਦੇ ਹਨ। ਸਰਕਾਰ ਹਜ਼ਾਰਾਂ ਦੀ ਗਿਣਤੀ ਵਿਚ ਆਪਣੀ ਰੋਜ਼ੀ- ਰੋਟੀ ਚਲਾ ਰਹੇ ਆਰ.ਐੱਮ.ਪੀਜ਼ ਦਾ ਕੰਮ ਬੰਦ ਕਰਵਾਉਣ ਦੀਆਂ ਨੀਤੀਆਂ ’ਤੇ ਚਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਦੁਕਾਨਦਾਰੀ ਕਰ ਰਹੇ ਆਰ.ਐੱਮ.ਪੀਜ਼. ਨੂੰ ਰਜਿਸਟਰ ਕਰਨ ਦਾ ਪ੍ਰਬੰਧ ਕਰੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖਡੂਰ ਸਾਹਿਬ ਦੇ ਪ੍ਰਧਾਨ ਰਣਬੀਰ ਸਿੰਘ ਰਾਣਾ, ਜ਼ਿਲਾ ਸਕੱਤਰ ਸੁਰਿੰਦਰ ਪਾਲ ਸਿੰਘ ਸਰਲੀ, ਸੁਰਜੀਤ ਸਿੰਘ ਢੰਡ, ਹਰਪਾਲ ਸਿੰਘ ਪੂਹਲਾ, ਸੁਖਪਾਲ ਸਿੰਘ, ਹਰਜਿੰਦਰ ਸਿੰਘ ਬਾਜਵਾ, ਮੁਖਵਿੰਦਰ ਸਿੰਘ, ਜਗਦੀਸ਼ ਸਿੰਘ, ਹਰਪਾਲ ਸਿੰਘ, ਤਰਸੇਮ ਸਿੰਘ, ਵਿਜੈ ਕੁਮਾਰ, ਖੁਸ਼ਵੰਤ ਸਿੰਘ, ਹਰਿੰਦਰ ਸਿੰਘ ਪਹੁਵਿੰਡ ਅਤੇ ਗੁਰਪਿੰਦਰ ਸਿੰਘ ਆਦਿ ਹਾਜ਼ਰ ਸਨ।