BJP ਆਗੂ ਆਰ.ਪੀ. ਸਿੰਘ ਨੇ ਸੁਖਬੀਰ ਸਿੰਘ ਬਾਦਲ ''ਤੇ ਹੋਏ ਹਮਲੇ ਦੀ ਕੀਤੀ ਸਖ਼ਤ ਨਿੰਦਾ
Thursday, Aug 13, 2026 - 03:13 PM (IST)
ਨੈਸ਼ਨਲ ਡੈਸਕ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਨਾਂਦੇੜ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਲੋਕਤੰਤਰੀ ਸਮਾਜ 'ਚ ਪੂਰੀ ਤਰ੍ਹਾਂ ਅਸਵੀਕਾਰਨਯੋਗ ਦੱਸਦਿਆਂ ਕਿਹਾ ਕਿ ਹਿੰਸਾ ਦਾ ਕੋਈ ਸਥਾਨ ਨਹੀਂ ਹੈ।
ਆਰ.ਪੀ. ਸਿੰਘ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਤੇ ਪੰਜਾਬੀ ਭਾਈਚਾਰੇ ਨੇ ਪਹਿਲਾਂ ਹੀ ਹਿੰਸਾ ਅਤੇ ਅੱਤਵਾਦ ਦੇ ਕਾਲੇ ਸਾਲਾਂ ਦੌਰਾਨ ਬਹੁਤ ਸੰਤਾਪ ਹੰਢਾਇਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਸੀਂ ਕਿਸੇ ਵੀ ਕੀਮਤ 'ਤੇ ਉਨ੍ਹਾਂ ਕਾਲੇ ਦਿਨਾਂ ਦੀ ਵਾਪਸੀ ਨਹੀਂ ਹੋਣ ਦੇ ਸਕਦੇ। ਉਨ੍ਹਾਂ ਅਨੁਸਾਰ ਦੇਸ਼ ਵਿੱਚ ਹਮੇਸ਼ਾ ਸ਼ਾਂਤੀ, ਭਾਈਚਾਰਾ, ਸੰਵਿਧਾਨਕ ਕਦਰਾਂ-ਕੀਮਤਾਂ ਅਤੇ ਕਾਨੂੰਨ ਦਾ ਰਾਜ ਕਾਇਮ ਰਹਿਣਾ ਚਾਹੀਦਾ ਹੈ।
I strongly condemn the attack on S. Sukhbir Singh Badal Ji in Nanded. Such an act of violence is completely unacceptable and has no place whatsoever in a democratic society. Political differences and disagreements are a natural part of democracy, but resorting to violence can…
— RP Singh National Spokesperson BJP (@rpsinghkhalsa) August 13, 2026
ਬਿਆਨ 'ਚ ਆਰ.ਪੀ. ਸਿੰਘ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਅਪੀਲ ਕੀਤੀ ਹੈ ਕਿ ਇਸ ਘਟਨਾ ਦੀ ਡੂੰਘਾਈ ਨਾਲ ਤੇ ਨਿਰਪੱਖ ਜਾਂਚ ਯਕੀਨੀ ਬਣਾਈ ਜਾਵੇ। ਉਨ੍ਹਾਂ ਮੰਗ ਕੀਤੀ ਕਿ ਹਮਲੇ ਦੇ ਪਿੱਛੇ ਦੇ ਹਾਲਾਤ ਅਤੇ ਮਨੋਰਥ ਸਪੱਸ਼ਟ ਕੀਤੇ ਜਾਣ ਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਦੀ ਚੰਗੀ ਸਿਹਤ ਅਤੇ ਸੁਰੱਖਿਆ ਲਈ ਅਰਦਾਸ ਕੀਤੀ ਅਤੇ ਸਾਰਿਆਂ ਨੂੰ ਸ਼ਾਂਤੀ ਅਤੇ ਸੰਜਮ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਰਾਜਨੀਤਿਕ ਮਤਭੇਦ ਅਤੇ ਆਲੋਚਨਾ ਹੋ ਸਕਦੀ ਹੈ, ਪਰ ਹਿੰਸਾ ਨੂੰ ਮਤਭੇਦ ਪ੍ਰਗਟ ਕਰਨ ਦਾ ਜ਼ਰੀਆ ਨਹੀਂ ਬਣਾਇਆ ਜਾਣਾ ਚਾਹੀਦਾ। ਆਰ.ਪੀ. ਸਿੰਘ ਨੇ ਸਪੱਸ਼ਟ ਕੀਤਾ ਕਿ ਅਜਿਹੀਆਂ ਘਟਨਾਵਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ ਤਾਂ ਜੋ ਜਨਤਕ ਜੀਵਨ 'ਚ ਹਿੰਸਾ ਵਿਰੁੱਧ ਇੱਕ ਸਪੱਸ਼ਟ ਸੰਦੇਸ਼ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
