ਦੀਨਾਨਗਰ ਦੇ 7 ਪਿੰਡਾਂ ਨੇ ਵਿਧਾਨ ਸਭਾ ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ, ਜਾਣੋ ਕੀ ਹੈ ਮਾਮਲਾ

01/18/2022 5:10:10 PM

ਗੁਰਦਾਸਪੁਰ (ਗੁਰਪ੍ਰੀਤ) : ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਿਆਸੀ ਪਾਰਾ ਸਿਖ਼ਰਾਂ ’ਤੇ ਹੈ, ਉੱਥੇ ਹੀ ਵੋਟਰਾਂ ਵੱਲੋਂ ਵੀ ਸਿਆਸੀ ਪਾਰਟੀਆਂ ਦਾ ਵਿਰੋਧ ਕਰਨ ਦਾ ਸਿਲਸਿਲਾ ਜਾਰੀ ਹੈ। ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਮਕੌੜਾ ਪੱਤਣ ਰਾਵੀ ਦਰਿਆ ਤੋਂ ਪਾਰ ਵੱਸਦੇ 7 ਪਿੰਡਾਂ ਦੇ ਲੋਕਾਂ ਨੇ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਰਾਵੀ ਦਰਿਆ ਤੋਂ ਪਾਰ ਵੱਸਦੇ 7 ਪਿੰਡਾਂ ਦੇ ਲੋਕਾਂ ਨੇ ਕਿਹਾ ਕਿ ਮਕੌੜਾ ਪੱਤਣ ਰਾਵੀ ਦਰਿਆ ’ਤੇ ਪੱਕਾ ਪੁਲ ਨਾ ਬਣਨ ਕਰਕੇ ਲੋਕਾਂ ਨੂੰ ਕਾਫ਼ੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਅੱਜ ਪੁਲ ਦੀ ਹਾਲਤ ਖ਼ਸਤਾ ਹੋਣ ਕਾਰਨ ਉਨ੍ਹਾਂ ਦੀ ਗੰਨੇ ਦੀ ਫਸਲ ਮਿੱਲਾਂ ਤੱਕ ਨਹੀਂ ਪਹੁੰਚ ਰਹੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਹਰ ਸਿਆਸੀ ਪਾਰਟੀ ਵੱਲੋਂ ਇਸ ਪੁਲ ਨੂੰ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਅਜੇ ਤੱਕ ਇਸ ਪੁਲ ਨੂੰ ਕਿਸੇ ਨੇ ਨਹੀਂ ਬਣਾਇਆ ਜਿਸ ਕਰਕੇ ਉਨ੍ਹਾਂ ਨੇ ਮਜਬੂਰੀ ਵੱਸ ਵਿਧਾਨ ਸਭਾ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰ ਵੱਸਦੇ 7 ਪਿੰਡਾਂ ਦੇ ਲੋਕ ਕਿਸੇ ਵੀ ਰਾਜਨੀਤਕ ਪਾਰਟੀ ਨੂੰ ਵੋਟ ਨਹੀਂ ਪਾਉਣਗੇ।

ਇਹ ਵੀ ਪੜ੍ਹੋ : ‘ਆਪ’ ਵਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਵਾਰ ਐਲਾਨੇ ਜਾਣ ’ਤੇ ਨਵਜੋਤ ਸਿੱਧੂ ਦਾ ਵੱਡਾ ਬਿਆਨ

ਦੂਜੇ ਪਾਸੇ ਸਰਕਾਰ ਵੱਲੋਂ ਰਾਵੀ ਦਰਿਆ ਦੇ ਉੱਪਰ ਤਾਇਨਾਤ ਕੀਤੇ ਗਏ ਬੋਟਮੈਨ ਨੇ ਕਿਹਾ ਕਿ ਇਸ ਪੁਲ ਦੀ ਸਮਰੱਥਾ ਸਿਰਫ਼ ਪੰਜ ਟਨ ਲੋਡ ਝੱਲ੍ਹਣ ਦੀ ਹੈ ਪਰ ਕਿਸਾਨ ਓਵਰਲੋਡ ਗੰਨਾ ਲੈਕੇ ਆ ਰਹੇ ਹਨ ਜਿਸ ਕਰਕੇ ਇਹ ਪੁਲ ਟੁੱਟਿਆ ਹੈ। ਉਨ੍ਹਾਂ ਕਿਹਾ ਕਿ ਇਸ ਪੁਲ ਉਪਰ ਨਵੇਂ ਫੱਟੇ ਲਗਾਏ ਗਏ ਸਨ ਪਰ ਕਿਸਾਨ 10-10 ਟਨ ਗੰਨਾਂ ਲੈਕੇ ਆ ਰਹੇ ਹਨ, ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਪੁਲ ਦਾ ਨੁਕਸਾਨ ਕੀਤਾ ਹੈ, ਉਨ੍ਹਾਂ ਖ਼ਿਲਾਫ਼ ਉਹ ਮਾਮਲਾ ਦਰਜ ਕਰਵਾਉਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਹੁਣ ਨਵੇਂ ਫੱਟੇ ਨਹੀਂ ਹਨ ਅਤੇ ਪੁਰਾਣਿਆਂ ਫੱਟਿਆ ਨਾਲ ਪੁਲ ਦੀ ਰਿਪੇਅਰ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਸੁਣਦਿਆਂ ਭਗਵੰਤ ਮਾਨ ਨੇ ਕੇਰੇ ਹੰਝੂ, ਸਟੇਜ ਤੋਂ ਭਾਵੁਕ ਹੋਏ ਨੇ ਆਖੀ ਵੱਡੀ ਗੱਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News