ਹਾੜ੍ਹੀ ਦੇ ਮੌਸਮ ਲਈ ਨਹਿਰਾਂ ''ਚ ਪਾਣੀ ਛੱਡਣ ਬਾਰੇ ਵੇਰਵੇ ਜਾਰੀ

Wednesday, Jan 15, 2020 - 03:43 PM (IST)

ਚੰਡੀਗੜ੍ਹ (ਅਸ਼ਵਨੀ) : ਜਲ ਸਰੋਤ ਵਿਭਾਗ ਵੱਲੋਂ ਹਾੜ੍ਹੀ ਦੇ ਮੌਸਮ ਦੌਰਾਨ 15 ਜਨਵਰੀ ਤੋਂ 22 ਜਨਵਰੀ, 2020 ਤੱਕ ਨਹਿਰਾਂ 'ਚ ਪਾਣੀ ਛੱਡਣ ਬਾਰੇ ਵੇਰਵੇ ਜਾਰੀ ਕੀਤੇ ਗਏ ਹਨ। ਇਸ ਸਬੰਧੀ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਕਿ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ 'ਤੇ ਚੱਲਣਗੀਆਂ। ਉੁਨ੍ਹਾਂ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ, ਜੋ ਕਿ ਗਰੁੱਪ 'ਏ' ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ 'ਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ, ਜੋ ਕਿ ਗਰੁੱਪ 'ਬੀ' ਵਿਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ।

ਹਰੀਕੇ ਅਤੇ ਫਿਰੋਜ਼ਪੁਰ ਹੈੱਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ ਜਿਵੇਂ ਕਿ ਸਰਹਿੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ 'ਏ' ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ। ਸਰਹਿੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਜਿਹੜੇ ਕਿ ਗਰੁੱਪ 'ਬੀ' ਵਿਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ। ਉਨ੍ਹਾਂ ਦੱਸਿਆ ਕਿ ਅੱਪਰ ਬਾਰੀ ਦੋਆਬ ਕੈਨਾਲ ਵਿਚੋਂ ਨਿਕਲਦੀ ਸਭਰਾਓ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ ਜਦੋਂਕਿ ਕਸੂਰ ਬ੍ਰਾਂਚ ਲੋਅਰ, ਮੇਨ ਬ੍ਰਾਂਚ ਲੋਅਰ ਅਤੇ ਲਾਹੌਰ ਬ੍ਰਾਂਚ ਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।


Anuradha

Content Editor

Related News