ਚਾਲੂ ਸਾਉਣੀ ਦੇ ਸੀਜ਼ਨ ਦੌਰਾਨ ਪੰਜਾਬ ਦੀਆਂ ਮੰਡੀਆਂ ’ਚ 187 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ
Tuesday, Nov 10, 2020 - 09:48 AM (IST)
ਜੈਤੋ (ਪਰਾਸ਼ਰ) - ਪੰਜਾਬ ਵਿਚ ਮੌਜੂਦਾ ਸਾਉਣੀ ਦੇ ਸੀਜ਼ਨ ਦੌਰਾਨ ਝੋਨੇ ਦੀ ਖ਼ਰੀਦ ਨਿਰੰਤਰ ਜਾਰੀ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਜ਼ਿਲਾ ਵਿਕਾਸ ਯੋਜਨਾ ਬੋਰਡ ਫਰੀਦਕੋਟ ਦੇ ਚੇਅਰਮੈਨ ਪਵਨ ਗੋਇਲ ਜੈਤੋ ਨੇ ਦੱਸਿਆ ਕਿ 8 ਨਵੰਬਰ ਐਤਵਾਰ ਨੂੰ ਝੋਨੇ ਦੀ ਖ਼ਰੀਦ ਜਾਰੀ ਰਹੀ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਅਤੇ ਨਿੱਜੀ ਵਪਾਰੀਆਂ ਨੇ 185.48 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ, ਜਦੋਂਕਿ ਐਤਵਾਰ ਨੂੰ ਰਾਜ ਦੀਆਂ ਵੱਖ-ਵੱਖ ਮੰਡੀਆਂ ਵਿਚ ਕੁਲ ਝੋਨੇ ਦੀ ਆਮਦ 187.05 ਲੱਖ ਮੀਟ੍ਰਿਕ ਟਨ ਤੱਕ ਪਹੁੰਚ ਗਈ। ਉਨ੍ਹਾਂ ਕਿਹਾ ਕਿ ਇਹ ਆਮਦ ਪਿਛਲੇ ਸਾਲ ਨਾਲੋਂ 34.22 ਲੱਖ ਮੀਟ੍ਰਿਕ ਟਨ ਵੱਧ ਗਿਆ ਹੈ।
ਪੜ੍ਹੋ ਇਹ ਵੀ ਖਬਰ - Diwali 2020 : ਧਨਤੇਰਸ, ਦੀਵਾਲੀ ਤੇ ਭਾਈ ਦੂਜ ਦੇ ਤਿਉਹਾਰਾਂ ਦੀ ਜਾਣੋ ਤਾਰੀਖ਼ ਅਤੇ ਸ਼ੁੱਭ ਮਹੂਰਤ
ਪੜ੍ਹੋ ਇਹ ਵੀ ਖਬਰ - Diwali 2020 : ਇਸ ਵਾਰ 4 ਦਿਨ ਦੀ ਹੋਵੇਗੀ ‘ਦੀਵਾਲੀ’, ਕਈ ਸਾਲ ਬਾਅਦ ਬਣਿਐ 3 ਗ੍ਰਹਿਆਂ ਦਾ ਦੁਰਲੱਭ ਸੰਯੋਗ
ਪਿਛਲੇ ਸਾਲ ਇਸ ਸਮੇਂ ਦੌਰਾਨ ਰਾਜ ਦੀਆਂ ਮੰਡੀਆਂ ਵਿਚ 151.97 ਲੱਖ ਮੀਟ੍ਰਿਕ ਟਨ ਝੋਨਾ ਲਿਆਂਦਾ ਗਿਆ ਸੀ, ਜਿਸ ਵਿਚੋਂ 151.36 ਲੱਖ ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਸੀ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਪੰਜਾਬ ਮੰਡੀ ਬੋਰਡ ਵੱਲੋਂ 8 ਨਵੰਬਰ ਤੱਕ 32. 54 ਲੱਖ ਪਾਸ ਕਿਸਾਨਾਂ ਨੂੰ ਜਾਰੀ ਕੀਤੇ ਗਏ ਹਨ ਤਾਂ ਜੋ ਝੋਨਾ ਵੇਚਣ ਸਮੇਂ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।
ਪੜ੍ਹੋ ਇਹ ਵੀ ਖਬਰ - ਗੰਜੇਪਨ ਤੋਂ ਇਲਾਵਾ ਜੇਕਰ ਤੁਸੀਂ ਇਨ੍ਹਾਂ ਸਮੱਸਿਆਵਾਂ ਤੋਂ ਹੋ ਪਰੇਸ਼ਾਨ ਤਾਂ ਕਰੋ ‘ਕਪੂਰ’ ਦੀ ਵਰਤੋਂ, ਹੋਣਗੇ ਫ਼ਾਇਦੇ