ਦੌੜ ਲਗਾ ਦਿੱਲੀ ਕਿਸਾਨੀ ਸੰਘਰਸ਼ ’ਚ ਜਾ ਰਹੇ ਨੌਜਵਾਨ ਤਲਵਿੰਦਰ ਦਾ ਲਿਪ ਆਗੂਆਂ ਵੱਲੋਂ ਭਰਵਾਂ ਸਵਾਗਤ

Saturday, Mar 13, 2021 - 05:19 PM (IST)

ਦੌੜ ਲਗਾ ਦਿੱਲੀ ਕਿਸਾਨੀ ਸੰਘਰਸ਼ ’ਚ ਜਾ ਰਹੇ ਨੌਜਵਾਨ ਤਲਵਿੰਦਰ ਦਾ ਲਿਪ ਆਗੂਆਂ ਵੱਲੋਂ ਭਰਵਾਂ ਸਵਾਗਤ

ਬਟਾਲਾ (ਬੇਰੀ, ਵਿਪਨ,ਅਸ਼ਵਨੀ) - ਦਿੱਲੀ ’ਚ ਚੱਲ ਰਹੇ ਕਿਸਾਨੀ ਸੰਘਰਸ਼ ’ਚ ਦੌੜ ਲਗਾ ਕੇ ਸ਼ਾਮਲ ਹੋਣ ਜਾ ਰਹੇ ਨੌਜਵਾਨ ਤਲਵਿੰਦਰ ਸਿੰਘ ਦਾ ਬਟਾਲਾ ਪਹੁੰਚਣ ’ਤੇ ਲੋਕ ਇਨਸਾਫ਼ ਪਾਰਟੀ ਦੇ ਹਲਕਾ ਬਟਾਲਾ ਦੇ ਇੰਚਾਰਜ ਵਿਜੇ ਤ੍ਰੇਹਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਸ਼ਹਿਰੀ ਪ੍ਰਧਾਨ ਸ਼ਮੀ ਕੁਮਾਰ ਅਤੇ ਪਾਰਟੀ ਦੇ ਹੋਰ ਵਰਕਰਾਂ ਵੱਲੋਂ ਸੁੱਖਾ ਸਿੰਘ ਮਹਿਤਾਬ ਸਿੰਘ ਚੌਕ ’ਚ ਭਰਵਾਂ ਸਵਾਗਤ ਕੀਤਾ ਗਿਆ। ਲੋਕ ਇਨਸਾਫ ਪਾਰਟੀ ਦੇ ਸ਼ਹਿਰੀ ਪ੍ਰਧਾਨ ਸ਼ਮੀ ਕੁਮਾਰ ਨੇ ਕਿਹਾ ਕਿ ਕਿਸਾਨ ਸੰਘਰਸ਼ ’ਚ ਸ਼ਾਮਲ ਹੋਣ ਲਈ ਇਸ ਨੌਜਵਾਨ ਦਾ ਜਜ਼ਬਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਵਿਜੇ ਤ੍ਰੇਹਨ ਦੀਆਂ ਦਿਸ਼ਾ ਨਿਰਦੇਸ਼ਾਂ ’ਤੇ ਅਜਿਹੇ ਹਿੰਮਤੀ ਨੌਜਵਾਨਾਂ ਦਾ ਸਵਾਗਤ ਕਰਨਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ।

ਦੂਜੇ ਪਾਸੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਤਲਵਿੰਦਰ ਸਿੰਘ ਨੇ ਕਿਹਾ ਕਿ ਉਹ ਰੋਜ਼ਾਨਾ 60 ਕਿਲੋਮੀਟਰ ਦਾ ਸਫਰ ਤੈਅ ਕਰਿਆ ਕਰੇਗਾ। ਇਸ ਦੌੜ ਰਾਹੀਂ ਕੇਂਦਰ ਸਰਕਾਰ ਨੂੰ ਸੁਨੇਹਾ ਦੇਣਾ ਚਾਹੁੰਦਾ ਹੈ ਕਿ ਉਹ ਬਿਨਾਂ ਦੇਰੀ ਤਿੰਨੇ ਕਾਲੇ ਕਾਨੂੰਨ ਰੱਦ ਕਰੇ। ਨੌਜਵਾਨ ਤਲਵਿੰਦਰ ਸਿੰਘ ਨੇ ਲੋਕ ਇਨਸਾਫ ਪਾਰਟੀ ਵੱਲੋਂ ਮਿਲੇ ਪਿਆਰ ਲਈ ਸਭ ਦਾ ਧੰਨਵਾਦ ਕੀਤਾ। ਇਸ ਸਮੇਂ ਉਪਕਾਰ ਸਿੰਘ ਸਿਵਲ ਮੰਡਲ ਪ੍ਰਧਾਨ, ਸਰਬੱਤ ਸਿੰਘ, ਗੱਬਰ ਸਿੰਘ, ਜੀਵਨ ਸਿੰਘ, ਸੁਖਵਿੰਦਰ ਕੌਰ ਵਾਰਡ ਪ੍ਰਧਾਨ, ਮਨਪ੍ਰੀਤ ਕੌਰ, ਸਿਮਰਨਜੀਤ ਕੌਰ, ਰਣਦੀਪ ਸਿੰਘ, ਸਫੀ, ਨਿਸ਼ਾਨ ਸਿੰਘ, ਆਕਾਸ਼ਦੀਪ, ਮਹਿੰਦਰਪਾਲ ਆਦਿ ਹਾਜ਼ਰ ਸਨ ।


author

rajwinder kaur

Content Editor

Related News