ਦੇਹ ਵਪਾਰ ਦੇ ਰੈਕੇਟ ਦਾ ਪਰਦਾਫਾਸ਼, ਮੌਕੇ ਤੋਂ 3 ਔਰਤਾਂ ਤੇ 2 ਨੌਜਵਾਨ ਗ੍ਰਿਫ਼ਤਾਰ

Wednesday, Jun 07, 2023 - 01:19 AM (IST)

ਦੇਹ ਵਪਾਰ ਦੇ ਰੈਕੇਟ ਦਾ ਪਰਦਾਫਾਸ਼, ਮੌਕੇ ਤੋਂ 3 ਔਰਤਾਂ ਤੇ 2 ਨੌਜਵਾਨ ਗ੍ਰਿਫ਼ਤਾਰ

ਫਗਵਾੜਾ (ਜਲੋਟਾ)-ਥਾਣਾ ਸਤਨਾਮਪੁਰਾ ਫਗਵਾੜਾ ਦੀ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਸ਼ਾਲੀਮਾਰ ਐਨਕਲੇਵ ’ਚ ਕੀਤੀ ਗਈ ਛਾਪੇਮਾਰੀ ਦੌਰਾਨ ਇਥੇ ਇਕ ਅਪਾਰਟਮੈਂਟ ’ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦੇ ਰੈਕੇਟ ਦਾ ਪਰਦਾਫਾਸ਼ ਕਰਨ ਦੀ ਸਨਸਨੀਖੇਜ਼ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮਾਸੂਮ ਅਤੇ ਭੋਲੀਆਂ-ਭਾਲੀਆਂ ਲੜਕੀਆਂ ਨੂੰ ਪੈਸਿਆਂ ਦਾ ਲਾਲਚ ਦੇ ਕੇ ਦੇਹ ਵਪਾਰ ਦਾ ਗੰਦਾ ਤੇ ਘਿਨਾਉਣਾ ਧੰਦਾ ਕਰਵਾਇਆ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਵਾਪਸ ਭੇਜੇ ਜਾ ਰਹੇ ਪੰਜਾਬੀਆਂ ਦੇ ਮਸਲੇ ਸਬੰਧੀ ਮੰਤਰੀ ਧਾਲੀਵਾਲ ਨੇ ਕੇਂਦਰ ਨੂੰ ਲਿਖਿਆ ਪੱਤਰ

ਪੁਲਸ ਨੇ ਜਦੋਂ ਮੌਕੇ ’ਤੇ ਛਾਪੇਮਾਰੀ ਕੀਤੀ ਤਾਂ ਦੋ ਨੌਜਵਾਨਾਂ ਜਿਨ੍ਹਾਂ ਦੀ ਪਛਾਣ ਸੁਨੀਲ ਸ਼ਰਮਾ ਪੁੱਤਰ ਹਰਬੰਸ ਲਾਲ ਵਾਸੀ ਮੁਹੱਲਾ ਕਿਸ਼ਨਪੁਰਾ ਚੌਕ ਥਾਣਾ ਡਵੀਜ਼ਨ ਨੰਬਰ 8 ਜ਼ਿਲ੍ਹਾ ਜਲੰਧਰ ਅਤੇ ਰਾਹੁਲ ਪੁੱਤਰ ਵਿਲਸਨ ਵਾਸੀ ਜਮਸ਼ੇਰ ਥਾਣਾ ਜਮਸ਼ੇਰ ਜਲੰਧਰ ਸਮੇਤ 3 ਔਰਤਾਂ, ਜਿਨ੍ਹਾਂ ’ਚੋਂ ਇਕ ਵਾਸੀ ਤਾਜਪੁਰ ਮਾਣਕਾਂ ਰੋਡ ਲੁਧਿਆਣਾ, ਦੂਜੀ ਵਾਸੀ ਮਕਸੂਦਾਂ ਜਲੰਧਰ ਅਤੇ ਤੀਜੇ ਨਿਵਾਸੀ ਅਰਬਨ ਅਸਟੇਟ ਨੰਗਲ ਖੇੜਾ ਫਗਵਾੜਾ ਨੂੰ ਗ੍ਰਿਫ਼ਤਾਰ ਕਰ ਕੇ ਸਾਰੇ ਪੰਜਾਂ ਮੁਲਜ਼ਮਾਂ ਖਿਲਾਫ਼ 3,4,5 ਇਮਮੋਰਲ ਟ੍ਰੈਫਿਕ ਪ੍ਰੀਵੈਂਸ਼ਨ ਐਕਟ 1956 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਖ਼ਬਰ ਦੇ ਦਰਜ ਹੋਣ ਤੱਕ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਮਾਮਲਾ ਲੋਕਾਂ ’ਚ ਭਾਰੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਇਹ ਖ਼ਬਰ ਵੀ ਪੜ੍ਹੋ : ਮੀਂਹ ਤੇ ਜ਼ਬਰਦਸਤ ਗੜੇਮਾਰੀ ਨੇ ਜਨ-ਜੀਵਨ ਕੀਤਾ ਪ੍ਰਭਾਵਿਤ, ਸੜਕਾਂ ’ਤੇ ਵਿਛੀ ਬਰਫ ਦੀ ਚਾਦਰ (ਵੀਡੀਓ)


author

Manoj

Content Editor

Related News