ਕੋਰੋਨਾ ਸੰਕਟ ’ਚ ਡੇਰਾ ਬਿਆਸ ਬਣਿਆ ਮਸੀਹਾ, ਜਲੰਧਰ 'ਚ ਤਿਆਰ ਕੀਤਾ 120 ਬੈੱਡਾਂ ਵਾਲਾ ਆਈਸੋਲੇਸ਼ਨ ਸੈਂਟਰ

05/17/2021 9:10:51 PM

ਜਲੰਧਰ (ਗੁਲਸ਼ਨ)-ਪੰਜਾਬ ਸਮੇਤ ਪੂਰੇ ਦੇਸ਼ ਵਿਚ ਇਸ ਸਮੇਂ ਕੋਵਿਡ-19 ਦੀ ਦੂਜੀ ਲਹਿਰ ਤੇਜ਼ੀ ਨਾਲ ਫੈਲ ਰਹੀ ਹੈ। ਕੋਰੋਨਾ ਪੀੜਤ ਮਰੀਜ਼ਾਂ ਨੂੰ ਇਲਾਜ ਕਰਵਾਉਣ ਲਈ ਇੱਧਰ-ਉਧਰ ਭਟਕਣਾ ਪੈ ਰਿਹਾ ਹੈ। ਇਸ ਸੰਕਟ ਭਰੇ ਦੌਰ ਵਿਚ ਰਾਧਾ ਸਵਾਮੀ ਡੇਰਾ ਬਿਆਸ ਇਕ ਵਾਰ ਫਿਰ ਮਸੀਹਾ ਬਣ ਕੇ ਅੱਗੇ ਆਇਆ ਹੈ। ਰਾਜਧਾਨੀ ਦਿੱਲੀ ਅਤੇ ਇੰਦੌਰ ਸਮੇਤ ਵੱਖ-ਵੱਖ ਸੂਬਿਆਂ ਵਿਚ ਸਥਿਤ ਸਤਿਸੰਗ ਘਰਾਂ ਨੂੰ ਆਈਸੋਲੇਸ਼ਨ ਸੈਂਟਰ ਬਣਾਉਣ ਤੋਂ ਬਾਅਦ ਹੁਣ ਪੰਜਾਬ ਦੇ ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਵਿਚ ਪ੍ਰਮੁੱਖ ਸਤਿਸੰਗ ਘਰਾਂ ਨੂੰ ਆਈਸੋਲੇਸ਼ਨ ਸੈਂਟਰ ਬਣਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ, ਕਰਫ਼ਿਊ ਦੌਰਾਨ ਰੰਜਿਸ਼ ਤਹਿਤ ਬਾਬਾ ਸੋਢਲ ਮੰਦਿਰ ਨੇੜੇ ਚੱਲੀਆਂ ਗੋਲੀਆਂ

ਇਸ ਲੜੀ ਵਿਚ ਜਲੰਧਰ ਦੇ ਪਠਾਨਕੋਟ ਚੌਕ ਸਥਿਤ ਸੈਂਟਰ ਨੰਬਰ 2 ਵਿਚ 120 ਬੈੱਡਾਂ ਦੀ ਸਮਰੱਥਾ ਵਾਲਾ ਆਈਸੋਲੇਸ਼ਨ ਸੈਂਟਰ ਤਿਆਰ ਕੀਤਾ ਗਿਆ ਹੈ, ਜਿਸ ਵਿਚ ਐਮਰਜੈਂਸੀ ਦੀ ਸਥਿਤੀ ਵਿਚ ਪ੍ਰਸ਼ਾਸਨ ਵੱਲੋਂ ਕੋਰੋਨਾ ਮਰੀਜ਼ਾਂ ਨੂੰ ਆਈਸੋਲੇਟ ਕੀਤਾ ਜਾਵੇਗਾ। ਪ੍ਰਬੰਧਕਾਂ ਵੱਲੋਂ ਮਰੀਜ਼ਾਂ ਨੂੰ ਹਰ ਸੁੱਖ-ਸਹੂਲਤ ਉਪਲੱਬਧ ਕਰਵਾਈ ਜਾਵੇਗੀ। ਪ੍ਰਬੰਧਕਾਂ ਦਾ ਕਹਿਣਾ ਹੈ ਕਿ ਜ਼ਰੂਰਤ ਮੁਤਾਬਕ ਬੈੱਡਾਂ ਦੀ ਗਿਣਤੀ ਵਿਚ ਵਾਧਾ ਕੀਤਾ ਜਾ ਸਕਦਾ ਹੈ।

PunjabKesari

ਜ਼ਿਕਰਯੋਗ ਹੈ ਕਿ ਖੁੱਲ੍ਹੀ ਜਗ੍ਹਾ ਵਿਚ ਬਣੇ ਸਤਿਸੰਗ ਘਰ ਦੇ ਅੰਦਰ ਹਰਿਆਲੀ ਅਤੇ ਸਾਫ਼-ਸੁਥਰਾ ਵਾਤਾਵਰਣ ਵੇਖ ਕੇ ਬੀਮਾਰ ਵਿਅਕਤੀ ਵੀ ਖ਼ੁਦ ਨੂੰ ਤਰੋ-ਤਾਜ਼ਾ ਮਹਿਸੂਸ ਕਰਦਾ ਹੈ। ਵਰਣਨਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਧਾ ਸਵਾਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਇਕ ਚਿੱਠੀ ਲਿਖ ਕੇ ਮਦਦ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ਕੋਰੋਨਾ ਕਾਲ ਵਿਚ ਡੇਰਾ ਬਿਆਸ ਨੇ ਲਗਭਗ 2 ਮਹੀਨੇ ਬਿਨਾਂ ਭੇਦਭਾਵ ਅਤੇ ਜਾਤ-ਪਾਤ ਦੇ ਵਿਤਕਰੇ ਦੇ ਲੱਖਾਂ ਜ਼ਰੂਰਤਮੰਦਾਂ ਲਈ ਵੱਡੇ ਪੱਧਰ ’ਤੇ ਲੰਗਰ ਦਾ ਪ੍ਰਬੰਧ ਕੀਤਾ ਸੀ।

ਇਹ ਵੀ ਪੜ੍ਹੋ:  ਜਲੰਧਰ: ਪਿਮਸ ਹਸਪਤਾਲ ਦੀ ਵੱਡੀ ਲਾਪਰਵਾਹੀ, ਮਹਿਲਾ ਮਰੀਜ਼ ਨੂੰ ਲਾਇਆ ਖ਼ਾਲੀ ਆਕਸੀਜਨ ਸਿਲੰਡਰ, ਹੋਈ ਮੌਤ

ਸਪੈਸ਼ਲ ਟਰੇਨਾਂ ਵਿਚ ਆਪਣੇ ਪਿੰਡਾਂ ਨੂੰ ਜਾਣ ਵਾਲੇ ਹਜ਼ਾਰਾਂ ਪ੍ਰਵਾਸੀ ਮਜ਼ਦੂਰਾਂ ਨੂੰ ਵੀ ਭੋਜਨ ਦੇ ਪੈਕੇਟ ਮੁਹੱਈਆ ਕਰਵਾਏ ਸਨ। ਇਸ ਤੋਂ ਇਲਾਵਾ ਡੇਰੇ ਵੱਲੋਂ ਪੰਜਾਬ, ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਕਰੋੜਾਂ ਰੁਪਏ ਦਾ ਰਾਹਤ ਫੰਡ ਵੀ ਦਿੱਤਾ ਗਿਆ ਸੀ। ਕੈਪਟਨ ਨੇ ਪੰਜਾਬ ਵਿਚ ਇਕ ਵਾਰ ਫਿਰ ਵਿਗੜਦੇ ਹਾਲਾਤ ਦੇ ਮੱਦੇਨਜ਼ਰ ਡੇਰਾ ਮੁਖੀ ਨੂੰ ਵੱਖ-ਵੱਖ ਸ਼ਹਿਰਾਂ ਵਿਚ ਸਥਿਤ ਸਤਿਸੰਗ ਘਰਾਂ ਦੇ ਅਹੁਦੇਦਾਰਾਂ ਨੂੰ ਪ੍ਰਸ਼ਾਸਨ ਦੀ ਮਦਦ ਕਰਨ ਲਈ ਨਿਰਦੇਸ਼ ਦੇਣ ਨੂੰ ਕਿਹਾ ਸੀ, ਜਿਸ ਤੋਂ ਬਾਅਦ ਸਤਿਸੰਗ ਘਰ ਨੂੰ ਕੋਵਿਡ ਸੈਂਟਰ ਬਣਾ ਕੇ ਪ੍ਰਸ਼ਾਸਨ ਨੂੰ ਸੌਂਪਿਆ ਜਾ ਰਿਹਾ ਹੈ। ਡੇਰੇ ਦੇ ਜ਼ੋਨਲ ਸੈਕਟਰੀ, ਸਤਿਸੰਗ ਘਰ ਦੇ ਸੈਕਟਰੀ ਅਤੇ ਵਾਲੰਟੀਅਰ ਪੂਰੇ ਤਨ-ਮਨ ਨਾਲ ਤਿਆਰੀਆਂ ਵਿਚ ਲੱਗੇ ਹੋਏ ਹਨ।

ਇਹ ਵੀ ਪੜ੍ਹੋ:  ਧੀ ਦੀ ਲਾਸ਼ ਮੋਢਿਆਂ 'ਤੇ ਚੁੱਕ ਸ਼ਮਸ਼ਾਨਘਾਟ ਲਿਜਾਣ ਦੇ ਮਾਮਲੇ 'ਚ ਹਰਕਤ 'ਚ ਆਇਆ ਜਲੰਧਰ ਪ੍ਰਸ਼ਾਸਨ, ਆਖੀ ਵੱਡੀ ਗੱਲ

ਕਈ ਸਤਿਸੰਗ ਘਰਾਂ ’ਚ ਲਾਏ ਜਾ ਰਹੇ ਹਨ ਵੈਕਸੀਨੇਸ਼ਨ ਕੈਂਪ
ਸ਼ਹਿਰ ਵਿਚ ਸਥਿਤ ਰਾਧਾ ਸਵਾਮੀ ਸਤਿਸੰਗ ਬਿਆਸ ਦੇ ਸਤਿਸੰਗ ਘਰਾਂ ਵਿਚ ਵੈਕਸੀਨੇਸ਼ਨ ਕੈਂਪ ਵੀ ਲਾਏ ਜਾ ਰਹੇ ਹਨ। ਲੋਕ ਸਿਵਲ ਹਸਪਤਾਲ ਜਾਣ ਦੀ ਬਜਾਏ ਸਤਿਸੰਗ ਘਰਾਂ ਵਿਚ ਜਾ ਕੇ ਵੈਕਸੀਨ ਲੁਆਉਣ ਨੂੰ ਪਹਿਲ ਦੇ ਰਹੇ ਹਨ। ਉਥੇ ਮਨੁੱਖਤਾ ਦੀ ਸੇਵਾ ਦੀ ਮਿਸਾਲ ਵੇਖ ਕੇ ਲੋਕ ਕਾਫ਼ੀ ਹੈਰਾਨ ਹਨ। ਪੁਰਾਣੀ ਜੇਲ ਰੋਡ ਸਥਿਤ ਸੈਂਟਰ ਨੰਬਰ 1, ਪਠਾਨਕੋਟ ਚੌਕ ਸਥਿਤ ਸੈਂਟਰ ਨੰਬਰ 2 ਤੋਂ ਇਲਾਵਾ 120 ਫੁੱਟੀ ਰੋਡ ’ਤੇ ਸਥਿਤ ਸੈਂਟਰ ਨੰਬਰ 7 ਅਤੇ ਜਲੰਧਰ ਹਾਈਟਸ ਨੇੜੇ ਪੈਂਦੇ ਫੋਲੜੀਵਾਲ ਸਥਿਤ ਸੈਂਟਰ ਨੰਬਰ 9 ਵਿਚ ਕੋਰੋਨਾ ਵੈਕਸੀਨ ਲਾਈ ਜਾ ਰਹੀ ਹੈ। ਇਨ੍ਹਾਂ ਕੈਂਪਾਂ ਦਾ ਸ਼ਹਿਰ ਵਾਸੀ ਕਾਫ਼ੀ ਲਾਭ ਲੈ ਰਹੇ ਹਨ। ਕੋਰੋਨਾ ਵੈਕਸੀਨ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਉੱਡਦੀਆਂ ਅਫ਼ਵਾਹਾਂ ਕਾਰਨ ਲੋਕ ਰਾਧਾ ਸਵਾਮੀ ਸਤਿਸੰਗ ਘਰਾਂ ਵਿਚ ਵੈਕਸੀਨ ਲੁਆਉਣ ’ਤੇ ਵਿਸ਼ਵਾਸ ਕਰਦੇ ਹਨ।

ਇਹ ਵੀ ਪੜ੍ਹੋ: ਕੈਨੇਡਾ ਭੇਜਣ ਦੇ ਨਾਂ ’ਤੇ ਜਲੰਧਰ ’ਚ ਮੋਗਾ ਦੀ ਵਿਆਹੁਤਾ ਨੂੰ ਬੰਧਕ ਬਣਾ ਕੇ 40 ਦਿਨਾਂ ਤੱਕ ਕੀਤਾ ਜਬਰ-ਜ਼ਿਨਾਹ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News