ਰਾਧਾ ਸੁਆਮੀ ਡੇਰੇ ''ਤੇ ਜ਼ਮੀਨਾਂ ਹਥਿਆਉਣ ਦੇ ਦੋਸ਼
Tuesday, Apr 09, 2019 - 04:17 PM (IST)

ਚੰਡੀਗੜ੍ਹ : ਪੰਜਾਬ ਦੇ ਡੇਰਾ ਰਾਧਾ ਸੁਆਮੀ 'ਤੇ ਲੋਕਾਂ ਦੀਆਂ ਜ਼ਮੀਨਾਂ ਹਥਿਆਉਣ ਦਾ ਦੋਸ਼ ਲਾਉਂਦੇ ਹੋਏ ਕੁਝ ਲੋਕ ਪੰਜਾਬ ਦੇ ਗਵਰਨਰ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਨ ਪੁੱਜੇ ਹਨ। ਜਾਣਕਾਰੀ ਮੁਤਾਬਕ ਲੋਕਾਂ ਦੀ ਗੁਹਾਰ ਲੈ ਕੇ ਆਏ ਸਮਾਜ ਸੇਵੀ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਰਾਧਾ ਸੁਆਮੀ ਡੇਰੇ ਦੇ ਮੁਖੀ ਵਲੋਂ ਲੋਕਾਂ ਦੀਆਂ ਜ਼ਮੀਨਾਂ 'ਤੇ ਕਬਜ਼ਾ ਕੀਤਾ ਜਾ ਰਿਹਾ ਹੈ, ਭਾਵੇਂ ਉਹ ਕਿਸਾਨਾਂ ਦੀਆਂ ਜ਼ਮੀਨਾਂ ਹੋਣ, ਫੌਜੀ ਇਲਾਕਾ ਹੋਵੇ ਜਾਂ ਫਿਰ ਆਮ ਲੋਕਾਂ ਦੀ ਜ਼ਮੀਨ ਪਰ ਸਰਕਾਰਾਂ ਚੁੱਪੀ ਧਾਰ ਕੇ ਬੈਠੀਆਂ ਹੋਈਆਂ ਹਨ। ਲੋਕ ਸਭਾ ਚੋਣਾਂ ਸਿਰ 'ਤੇ ਆ ਗਈਆਂ ਹਨ। ਅਜਿਹੇ 'ਚ ਸਾਰੀਆਂ ਸਿਆਸੀ ਪਾਰਟੀਆਂ ਸਮਰਥਨ ਲੈਣ ਲਈ ਡੇਰੇ ਪੁੱਜ ਰਹੀਆਂ ਹਨ। ਅਜਿਹੇ 'ਚ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਇਸ ਮੁੱਦੇ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਗਰੀਬਾਂ ਦੀਆਂ ਜ਼ਮੀਨਾਂ ਨਾ ਹੜੱਪੀਆਂ ਜਾਣ। ਇਸ 'ਤੇ ਰਾਜਪਾਲ ਵਲੋਂ ਭਰੋਸਾ ਦੁਆਇਆ ਗਿਆ ਹੈ ਕਿ ਪੰਜਾਬ ਸਰਕਾਰ ਨੂੰ ਇਸ ਵਿਸ਼ੇ 'ਤੇ ਲਿਖਿਆ ਜਾਵੇਗਾ ਅਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਗੱਲ ਕੀਤੀ ਜਾਵੇਗੀ।