ਹੜ੍ਹਾਂ ਦੀ ਮਾਰ ਝੱਲ ਰਹੇ ਹਿਮਾਚਲ ਲਈ ਰਾਧਾ ਸੁਆਮੀ ਸਤਿਸੰਗ ਬਿਆਸ ਨੇ ਵਧਾਇਆ ਮਦਦ ਦਾ ਹੱਥ

08/17/2023 9:34:53 AM

ਜਲੰਧਰ (ਗੁਲਸ਼ਨ)– ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਨੇ ਹਰ ਵਾਰ ਵਾਂਗ ਇਕ ਵਾਰ ਫਿਰ ਸਰਕਾਰਾਂ ਦੀ ਮਦਦ ਲਈ ਆਪਣੇ ਹੱਥ ਅੱਗੇ ਵਧਾਏ ਹਨ। ਉਨ੍ਹਾਂ ਨੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਮੁੱਖ ਮੰਤਰੀ ਰਾਹਤ ਫੰਡ ਵਿਚ 2-2 ਕਰੋੜ ਰੁਪਏ ਭੇਟ ਕੀਤੇ ਹਨ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੂੰ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਪ੍ਰਤੀਨਿਧੀ ਡੀ. ਐੱਸ. ਗੁਰਮ ਅਤੇ ਖੇਤਰੀ ਸਕੱਤਰ ਸੁਨੀਲ ਤਲਵਾੜ ਨੇ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਡੇਰਾ ਬਿਆਸ ਦੇ ਪ੍ਰਤੀਨਿਧੀ ਡੀ. ਕੇ. ਸੀਕਰੀ, ਪਰਮਿੰਦਰ ਸੇਖੋਂ ਅਤੇ ਰਾਮ ਸਵਰੂਪ ਨੇ 2-2 ਕਰੋੜ ਰੁਪਏ ਦੇ ਚੈੱਕ ਭੇਟ ਕੀਤੇ।

ਇਹ ਵੀ ਪੜ੍ਹੋ: ਭਗਵਾਨ ਸ਼ਿਵ ਨੂੰ ਖੁਸ਼ ਕਰਨ ਲਈ ਨੌਜਵਾਨ ਨੇ ਚੁੱਕਿਆ ਖੌਫ਼ਨਾਕ ਕਦਮ, ਕਟਰ ਮਸ਼ੀਨ ਨਾਲ ਵੱਢੀ ਆਪਣੀ ਧੌਣ

PunjabKesari

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਕਾਰਨ ਹੋਈ ਤਬਾਹੀ ਨਾਲ ਦੋਵੇਂ ਸੂਬਿਆਂ ਵਿਚ ਕਾਫੀ ਨੁਕਸਾਨ ਹੋਇਆ ਹੈ, ਜਿਸ ਦੀ ਭਰਪਾਈ ਲਈ ਸੂਬਾ ਸਰਕਾਰਾਂ ਆਪਣੇ ਪੱਧਰ ’ਤੇ ਯਤਨ ਕਰ ਰਹੀਆਂ ਹਨ ਪਰ ਇਸ ਐਮਰਜੈਂਸੀ ਸਥਿਤੀ ਵਿਚ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਨੇ ਵੀ ਆਪਣੇ ਵੱਲੋਂ ਭਰਪੂਰ ਯੋਗਦਾਨ ਦਿੱਤਾ ਹੈ। ਵਰਣਨਯੋਗ ਹੈ ਕਿ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਿਰਦੇਸ਼ਾਂ ’ਤੇ ਕੋਰੋਨਾ ਕਾਲ ਦੌਰਾਨ ਵੀ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: ਡੌਂਕੀ ਲਗਾ ਇਟਲੀ ਜਾ ਰਹੇ 630 ਲੋਕਾਂ ਦੀ ਜਾਨ 'ਤੇ ਬਣੀ, ਡੁੱਬਦੀਆਂ ਕਿਸ਼ਤੀਆਂ ਨੂੰ ਕੀਤਾ ਗਿਆ ਰੈਸਕਿਊ

PunjabKesari

ਦੋਵਾਂ ਮੁੱਖ ਮੰਤਰੀਆਂ ਨੇ ਆਪਣੇ-ਆਪਣੇ ਫੇਸਬੁੱਕ ਅਕਾਊਂਟ ’ਤੇ ਵੀ ਇਸ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਨੇ ਇਸ ਅੰਸ਼ਦਾਨ ਲਈ ਡੇਰਾ ਬਿਆਸ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਸੰਕਟ ਦੀ ਘੜੀ ਵਿਚ ਇਸ ਤਰ੍ਹਾਂ ਦੇ ਯੋਗਦਾਨ ਪੀੜਤਾਂ ਦੀ ਮਦਦ ਲਈ ਸਹਾਇਕ ਸਿੱਧ ਹੋਣਗੇ। ਇਸ ਮੌਕੇ ਡੀ. ਐੱਸ. ਗੁਰਮ ਨੇ ਕਿਹਾ ਕਿ ਆਫਤ ਦੀ ਇਸ ਘੜੀ ਵਿਚ ਰਾਧਾ ਸੁਆਮੀ ਸਤਿਸੰਗ ਬਿਆਸ ਸੂਬੇ ਦੇ ਲੋਕਾਂ ਅਤੇ ਸੂਬਾ ਸਰਕਾਰ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਤਿਆਰ ਹੈ।

ਇਹ ਵੀ ਪੜ੍ਹੋ: ਗੁਆਂਢੀ ਦੇਸ਼ 'ਚ ਤੇਲ ਦੀਆਂ ਕੀਮਤਾਂ ਨੂੰ ਲੱਗੀ 'ਅੱਗ', ਪੈਟਰੋਲ 290 ਤੇ ਡੀਜ਼ਲ ਹੋਇਆ 293 ਰੁਪਏ ਤੋਂ ਪਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News