ਰਾਘਵ ਚੱਢਾ ਦਾ ਵੱਡਾ ਬਿਆਨ, ਕਿਹਾ ਸੰਸਦ 'ਚ ਬੈਨ ਕੀਤੇ ਸ਼ਬਦ ਭਾਜਪਾ ਦੀ ਕਾਰਗੁਜ਼ਾਰੀ ਦਾ ਕਰਦੇ ਨੇ ਵਰਣਨ
Friday, Jul 15, 2022 - 01:27 PM (IST)
ਚੰਡੀਗੜ੍ਹ/ਜਲੰਧਰ (ਰਮਨਜੀਤ ਸਿੰਘ, ਧਵਨ) : ਪਾਰਲੀਮੈਂਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਲੋਕ ਸਭਾ ਅਤੇ ਰਾਜ ਸਭਾ ਵਿਚ ਕੁਝ ਸ਼ਬਦਾਂ ਦੇ ਬੋਲਣ ’ਤੇ ਲਗਾਈ ਗਈ ਰੋਕ ਨੂੰ ਲੈ ਕੇ ਆਮ ਆਦਮੀ ਪਾਰਟੀ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਭਾਜਪਾ ਸਰਕਾਰ ’ਤੇ ਤੰਜ ਕੱਸਿਆ ਹੈ ਅਤੇ ਕਿਹਾ ਕਿ ਇਹ ਵਿਰੋਧੀ ਧਿਰਾਂ ਦੀ ਆਵਾਜ਼ ਨੂੰ ਦਬਾਉਣ ਦੀ ਸੋਚੀ ਸਮਝੀ ਸਾਜਿਸ਼ ਹੈ।
ਇਹ ਵੀ ਪੜ੍ਹੋ- ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਬਰਦਸਤ ਮੀਂਹ, ਜਲ-ਥਲ ਹੋਈਆਂ ਸੜਕਾਂ (ਦੇਖੋ ਤਸਵੀਰਾਂ)
ਚੱਢਾ ਨੇ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਇਹ ਜਾਣ ਕੇ ਚੰਗਾ ਲੱਗਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਦਰਸਾਉਣ ਵਾਲੇ ਵਿਸ਼ੇਸ਼ਣਾ ਤੋਂ ਭਲੀ-ਭਾਂਤੀ ਜਾਣੂੰ ਹੈ। ਉਨ੍ਹਾਂ ਅਨੁਸਾਰ ਜਿਨ੍ਹਾਂ ਸ਼ਬਦਾਂ ’ਤੇ ਪਾਬੰਦੀ ਲਗਾਈ ਗਈ ਹੈ ਉਹ ਸਾਰੇ ਸ਼ਬਦ ਭਾਜਪਾ ਸਰਕਾਰ ਨੂੰ ਉਚਿਤ ਅਤੇ ਸਹੀ ਢੰਗ ਨਾਲ ਬਿਆਨ ਕਰਦੇ ਹਨ। ਚੱਢਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕੁੱਝ ਸ਼ਬਦਾਂ (ਜੁਮਲਾਜੀਵੀ, ਬਾਲ ਬੁੱਧੀ, ਭ੍ਰਿਸ਼ਟ, ਦੋਗਲਾਪਣ, ਡਰਾਮਾ, ਅਸਮਰੱਥ, ਨੌਟੰਕੀ, ਤਾਨਾਸ਼ਾਹ ਆਦਿ) ’ਤੇ ਰੋਕ ਇਹ ਦਰਸਾਉਂਦਾ ਹੈ। ਇਹ ਸਾਰੇ ਸ਼ਬਦ ਭਾਜਪਾ ਆਗੂਆਂ ਨੂੰ ਸ਼ੀਸ਼ਾ ਦਿਖਾਉਂਦੇ ਹਨ। ਇਸ ਲਈ ਭਾਜਪਾ ਸਰਕਾਰ ਨੇ ਇਨ੍ਹਾਂ ਨੂੰ ਗ਼ੈਰ-ਸੰਸਦੀ ਹੀ ਐਲਾਨ ਕਰ ਦਿੱਤਾ। ਕੇਂਦਰ ਦੀ ਮੋਦੀ ਸਰਕਾਰ ਨਹੀਂ ਚਾਹੁੰਦੀ ਕਿ ਦੇਸ਼ ਦੀ ਸੰਸਦ ਵਿਚ ਲੋਕਾਂ ਵਲੋਂ ਚੁਣੇ ਨੁਮਾਇੰਦੇ ਭਾਜਪਾ ਦੀਆਂ ਨਾਕਾਮੀਆਂ ਦੀ ਪੋਲ ਖੋਲ੍ਹਣ।
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।