CM ਨੂੰ ਲੈ ਕੇ ਰਾਘਵ ਚੱਢਾ ਦਾ ਵੱਡਾ ਬਿਆਨ, ਕਿਹਾ-ਭਗਵੰਤ ਮਾਨ ਦਾ ਚਰਿੱਤਰ 24 ਕੈਰੇਟ ਸੋਨੇ ਵਰਗਾ ਸ਼ੁੱਧ
Friday, Apr 15, 2022 - 08:45 AM (IST)

ਜਲੰਧਰ (ਧਵਨ) - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਹੈ ਕਿ ਪੰਜਾਬ ਨੂੰ ਲੁੱਟਣ ਅਤੇ ਤਬਾਹ ਕਰਨ ਤੋਂ ਬਾਅਦ ਵਿਰੋਧੀ ਧਿਰ ਹੁਣ ਜਨਤਾ ਵੱਲੋਂ ਭਾਰੀ ਬਹੁਮਤ ਨਾਲ ਚੁਣੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਰਿੱਤਰ ’ਤੇ ਹਮਲੇ ਕਰਨ ’ਚ ਲੱਗ ਗਈਆਂ ਹਨ। ਰਾਘਵ ਚੱਢਾ ਨੇ ਕਿਹਾ ਕਿ ਉਹ ਵਿਰੋਧੀ ਧਿਰਾਂ ਦੇ ਇਨ੍ਹਾਂ ਕਦਮਾਂ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦੇ ਹਨ, ਕਿਉਂਕਿ ਭਗਵੰਤ ਮਾਨ ਦਾ ਚਰਿੱਤਰ 24 ਕੈਰੇਟ ਸੋਨੇ ਵਰਗਾ ਸ਼ੁੱਧ ਹੈ।
ਪੜ੍ਹੋ ਇਹ ਵੀ ਖ਼ਬਰ - ਵਿਸਾਖੀ ’ਤੇ ਪਾਕਿ ਗਏ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ, ਗੁਰਦੁਆਰਾ ਪੰਜਾ ਸਾਹਿਬ ਹੋਣਾ ਸੀ ਨਤਮਸਤਕ
ਰਾਘਵ ਚੱਢਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਵਿਧਾਨ ਸਭਾ ਚੋਣਾਂ ’ਚ ਇਹ ਪਾਰਟੀਆਂ ਆਪਣੀ ਹੋਂਦ ਬਚਾਉਣ ’ਚ ਕਾਮਯਾਬ ਨਹੀਂ ਹੋ ਸਕੀਆਂ। ਅਜਿਹੀ ਸਥਿਤੀ ’ਚ ਉਨ੍ਹਾਂ ਨੇ ਹੁਣ ਮੁੱਖ ਮੰਤਰੀ ਦੇ ਚਰਿੱਤਰ ’ਤੇ ਹਮਲੇ ਕਰਨੇ ਸ਼ੁਰੂ ਕਰ ਦਿੱਤੇ ਹਨ, ਜਿਸਦੀ ਜਿੰਨੀ ਨਿੰਦਾ ਕੀਤੀ ਜਾਵੇ, ਓਨੀ ਘੱਟ ਹੈ।
ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ