ਪੰਜਾਬ ਜ਼ਿਮਨੀ ਚੋਣਾਂ: 3 ਸੀਟਾਂ ''ਤੇ ''ਆਪ'' ਦੀ ਜਿੱਤ ਹੋਣ ''ਤੇ ਰਾਘਵ ਚੱਢਾ ਦਾ ਵੱਡਾ ਬਿਆਨ
Saturday, Nov 23, 2024 - 05:37 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਦੀਆਂ 3 ਵਿਧਾਨ ਸਭਾ ਸੀਟਾਂ 'ਤੇ ਆਮ ਆਦਮੀ ਪਾਰਟੀ ਦੀ ਜਿੱਤ ਹੋਣ ਮਗਰੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਕੇਜਰੀਵਾਲ ਜੀ ਦੀ ਯੋਗ ਅਗਵਾਈ ਅਤੇ ਮਾਰਗ ਦਰਸ਼ਨ 'ਚ ਪੰਜਾਬ 'ਚ ਪਾਰਟੀ ਨੇ 4 'ਚੋਂ 3 ਸੀਟਾਂ 'ਤੇ ਵੱਡੀ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ 'ਆਪ' ਪੰਜਾਬ ਦੇ ਸਾਰੇ ਵਲੰਟੀਅਰਾਂ ਅਤੇ ਸਮਰਥਕਾਂ ਨੂੰ ਵਿਧਾਨ ਸਭਾ ਜ਼ਿਮਨੀ ਚੋਣਾਂ 'ਚ 3 ਸੀਟਾਂ 'ਤੇ ਜਿੱਤ ਹਾਸਲ ਕਰਨ 'ਤੇ ਹਾਰਦਿਕ ਵਧਾਈ। ਅਰਵਿੰਦ ਕੇਜਰੀਵਾਲ ਜੀ ਅਤੇ ਭਗਵੰਤ ਮਾਨ ਜੀ ਦੀ ਦੂਰਦਰਸ਼ੀ ਅਗਵਾਈ ਵਿੱਚ ਸਾਡੀਆਂ ਲੋਕ ਭਲਾਈ ਨੀਤੀਆਂ ਅਤੇ ਇਮਾਨਦਾਰ ਰਾਜਨੀਤੀ ਵਿੱਚ ਲੋਕਾਂ ਦਾ ਭਰੋਸਾ ਹੋਰ ਵੀ ਮਜ਼ਬੂਤ ਹੋ ਰਿਹਾ ਹੈ।
ਇਹ ਵੀ ਪੜ੍ਹੋ- ਜਲੰਧਰ ਦੇ ਮੋਹਿਤ ਦੁੱਗ ਨੇ ਅਮਰੀਕਾ 'ਚ ਕਰਵਾਈ ਬੱਲੇ-ਬੱਲੇ, ਜਿੱਤਿਆ ਸਿਲਵਰ ਮੈਡਲ
ਜ਼ਿਕਰਯੋਗ ਹੈ ਕਿ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਚੋਣ ਨਤੀਜਿਆਂ ਦੌਰਾਨ 4 ਵਿਧਾਨ ਸਭਾ ਹਲਕਿਆਂ 'ਚੋਂ 3 ਸੀਟਾਂ ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਨੇ ਬਾਜ਼ੀ ਮਾਰੀ, ਜਦਕਿ ਬਰਨਾਲਾ ਸੀਟ 'ਤੇ ਕਾਂਗਰਸ ਦੀ ਜਿੱਤ ਹੋਈ ਹੈ। ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਚੱਬੇਵਾਲ ਨੇ ਜਿੱਤ ਹਾਸਲ ਕਰ ਲਈ ਹੈ।
ਇਹ ਵੀ ਪੜ੍ਹੋ- 'ਆਪ' ਦੀ ਵੱਡੀ ਜਿੱਤ, ਇਸ਼ਾਂਕ ਕੁਮਾਰ ਚੱਬੇਵਾਲ ਤੋਂ ਰਹੇ ਜੇਤੂ
ਇਸ਼ਾਂਕ ਕੁਮਾਰ ਚੱਬੇਵਾਲ 28690 ਵੋਟਾਂ ਦੇ ਫਰਕ ਨਾਲ ਜਿੱਤ ਗਏ ਹਨ। ਇਸੇ ਤਰ੍ਹਾਂ ਡੇਰਾ ਬਾਬਾ ਨਾਨਕ ਤੋਂ 'ਆਪ' ਦੇ ਗੁਰਦੀਪ ਸਿੰਘ ਰੰਧਾਵਾ ਨੇ 5,772 ਵੋਟਾਂ ਦੇ ਫ਼ਰਕ ਨਾਲ ਇੱਥੇ ਵੱਡੀ ਜਿੱਤ ਹਾਸਲ ਕੀਤੀ ਹੈ। ਗੁਰਦੀਪ ਸਿੰਘ ਰੰਧਾਵਾ (ਆਪ) ਨੂੰ 59,104 ਵੋਟਾਂ ਪਈਆਂ ਹਨ ਗਿੱਦੜਬਾਹਾ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ 21801 ਵੋਟਾਂ ਦੇ ਵੱਡੇ ਫ਼ਰਕ ਨਾਲ ਜੇਤੂ ਰਹੇ ਹਨ। ਡਿੰਪੀ ਢਿੱਲੋਂ ਨੂੰ 71198 ਵੋਟਾਂ ਹਾਸਲ ਹੋਈਆਂ, ਜਦਕਿ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ 49397 ਵੋਟਾਂ ਨਾਲ ਦੂਜੇ ਨੰਬਰ 'ਤੇ ਅਤੇ ਭਾਜਪਾ ਦੇ ਮਨਪ੍ਰੀਤ ਸਿੰਘ ਬਾਦਲ 12174 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ ਹਨ। ਇਸ ਤੋਂ ਇਲਾਵਾ ਬਰਨਾਲਾ ਸੀਟ 'ਤੇ 'ਆਪ' ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਬਰਨਾਲਾ 'ਚ ਕਾਂਗਰਸ ਦੇ ਕਾਲਾ ਢਿੱਲੋਂ 2147 ਵੋਟਾਂ ਨਾਲ ਜੇਤੂ ਰਹੇ ਹਨ।
ਇਹ ਵੀ ਪੜ੍ਹੋ- ਵੱਡੀ ਜਿੱਤ ਮਗਰੋਂ ਡਾ. ਇਸ਼ਾਂਕ ਕੁਮਾਰ ਚੱਬੇਵਾਲ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8