ਰਾਘਵ ਚੱਢਾ ਦਾ ਕੇਂਦਰ ਸਰਕਾਰ ਨੂੰ ਸਵਾਲ, ‘ਗੁਰਦੁਆਰਾ ਸਰਕਟ ਟ੍ਰੇਨ’ ਪ੍ਰਾਜੈਕਟ ਕਿਉਂ ਨਹੀਂ ਹੋਇਆ ਸ਼ੁਰੂ

Friday, Aug 05, 2022 - 09:49 PM (IST)

ਰਾਘਵ ਚੱਢਾ ਦਾ ਕੇਂਦਰ ਸਰਕਾਰ ਨੂੰ ਸਵਾਲ, ‘ਗੁਰਦੁਆਰਾ ਸਰਕਟ ਟ੍ਰੇਨ’ ਪ੍ਰਾਜੈਕਟ ਕਿਉਂ ਨਹੀਂ ਹੋਇਆ ਸ਼ੁਰੂ

ਚੰਡੀਗੜ੍ਹ (ਬਿਊਰੋ) : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਕੇਂਦਰ ਸਰਕਾਰ ਦੀ ਨੀਅਤ ’ਤੇ ਸਵਾਲ ਉਠਾਉਂਦਿਆਂ ਕੇਂਦਰੀ ਰੇਲਵੇ ਮੰਤਰੀ ਨੂੰ ਸਵਾਲ ਕੀਤਾ ਕਿ ਇਕ ਸਾਲ ਪਹਿਲਾਂ ਐਲਾਨ ਹੋ ਚੁੱਕਿਆ ‘ਗੁਰਦੁਆਰਾ ਸਰਕਟ ਟ੍ਰੇਨ’ ਪ੍ਰਾਜੈਕਟ ਅਜੇ ਤੱਕ ਸ਼ੁਰੂ ਕਿਉਂ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਾਉਣ ਵਾਲੀ ਟ੍ਰੇਨ ਅਜੇ ਵੀ ਹਕੀਕਤ ਨਹੀਂ ਬਣੀ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸਤੰਬਰ ’ਚ ਰੇਲਵੇ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਦੇਸ਼ ’ਚ ਇਕ ‘ਗੁਰਦੁਆਰਾ ਸਰਕਟ ਟ੍ਰੇਨ’ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ, ਜਿਸ ਨਾਲ ਸਿੱਖ ਧਰਮ ਦੇ ਤਖ਼ਤਾਂ, ਸ੍ਰੀ ਅਕਾਲ ਤਖ਼ਤ ਸਾਹਿਬ, ਗੁਰਦੁਆਰਾ ਦਮਦਮਾ ਸਾਹਿਬ, ਹਜ਼ੂਰ ਸਾਹਿਬ ਅਤੇ ਗੁਰਦੁਆਰਾ ਪਟਨਾ ਸਾਹਿਬ ਨੂੰ ਜੋੜਿਆ ਜਾਣਾ ਸੀ।

ਇਹ ਵੀ ਪੜ੍ਹੋ : ਸੰਸਦ ’ਚ ਕਿਸਾਨਾਂ ਦੇ ਹੱਕ ’ਚ ਗਰਜੀ ਹਰਸਿਮਰਤ ਬਾਦਲ, ਖ਼ਰਾਬ ਫ਼ਸਲਾਂ ਲਈ ਮੰਗਿਆ ਵਿੱਤੀ ਪੈਕੇਜ

ਕੇਂਦਰ ਸਰਕਾਰ ਨੂੰ ਸਤੰਬਰ 2021 ’ਚ 'ਗੁਰਦੁਆਰਾ ਸਰਕਟ ਟ੍ਰੇਨ' ਦਾ ਐਲਾਨ ਯਾਦ ਕਰਾਉਂਦਿਆਂ ਰਾਘਵ ਚੱਢਾ ਨੇ ਕਿਹਾ ਕਿ ਸਿੱਖ ਸੰਗਤ ਨੇ ਸਰਕਾਰ ਦੀ ਇਸ ਯੋਜਨਾ ਦਾ ਸਵਾਗਤ ਕੀਤਾ ਸੀ ਅਤੇ ਉਨ੍ਹਾਂ ਨੂੰ ਇਸ ਪ੍ਰੋਜੈਕਟ ਤੋਂ ਕਾਫੀ ਉਮੀਦਾਂ ਸਨ ਪਰ ਦੁੱਖ ਦੀ ਗੱਲ ਹੈ ਕਿ ਹੁਣ ਪਤਾ ਕਰਨ ’ਤੇ ਇਹ ਸਾਹਮਣੇ ਆਇਆ ਹੈ ਕਿ ਪਿਛਲੇ ਸਾਲ ਐਲਾਨ ਤੋਂ ਬਾਅਦ ਇਸ ਪ੍ਰਾਜੈਕਟ ’ਤੇ ਕੋਈ ਕੰਮ ਨਹੀਂ ਕੀਤਾ ਗਿਆ ਅਤੇ ਨਾ ਹੀ ਇਸ ਯੋਜਨਾ ਨੂੰ ਅਮਲੀ ਜਾਮਾ ਪਹਿਨਾਉਣ ਲਈ ਕੋਈ ਰੂਪ-ਰੇਖਾ ਤਿਆਰ ਕੀਤੀ ਗਈ ਹੈ। ਰਾਘਵ ਚੱਢਾ ਨੇ ਭਾਜਪਾ ਸਰਕਾਰ ਦਾ ਧਿਆਨ ਸਿੱਖ ਸੰਗਤ ਦੀਆਂ ਭਾਵਨਾਵਾਂ ਤੇ ਉਮੀਦਾਂ ਵੱਲ ਦਿਵਾਉਂਦਿਆਂ ਅੱਜ ਰਾਜ ਸਭਾ ’ਚ ਕੇਂਦਰੀ ਮੰਤਰੀ ਨੂੰ ਪੁੱਛਿਆ ਕਿ ਉਹ ਸਿੱਖ ਸ਼ਰਧਾਲੂਆਂ ਨੂੰ ਦੱਸਣ ਕਿ ਇਸ ਐਲਾਨ ਨੂੰ ਹਕੀਕਤ ਬਣਾਉਣ ਲਈ ਹੁਣ ਤੱਕ ਕਿੰਨਾ ਕੰਮ ਕੀਤਾ ਗਿਆ ਹੈ ਅਤੇ ਕਦੋਂ ਤੱਕ ਇਹ ਪ੍ਰੋਜੈਕਟ ਪੂਰਾ ਹੋਵੇਗਾ।


author

Manoj

Content Editor

Related News