ਚਮਕੌਰ ਸਾਹਿਬ ਦੇ ਪਿੰਡ 'ਚ ਮਾਈਨਿੰਗ ਨੂੰ ਲੈ ਕੇ 'ਆਪ' ਨੇ ਮੁੱਖ ਮੰਤਰੀ ਚੰਨੀ ਤੋਂ ਪੁੱਛੇ 5 ਸਵਾਲ
Saturday, Dec 04, 2021 - 02:52 PM (IST)
ਚਮਕੌਰ ਸਾਹਿਬ : ਆਮ ਆਦਮੀ ਪਾਰਟੀ ਵੱਲੋਂ ਸਹਿ ਪ੍ਰਭਾਰੀ ਰਾਘਵ ਚੱਢਾ ਸ਼ਨੀਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕਾ ਚਮਕੌਰ ਸਾਹਿਬ ਦੇ ਪਿੰਡ ਜਿੰਦਾਪੁਰ ਵਿਖੇ ਰੇਡ ਕਰਨ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਗੈਰ ਕਾਨੂੰਨੀ ਮਾਈਨਿੰਗ ਮਾਫ਼ੀਆ ਬਾਰੇ ਵੱਡੇ ਖ਼ੁਲਾਸੇ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲੋਂ 5 ਸਵਾਲ ਪੁੱਛੇ। ਰਾਘਵ ਚੱਢਾ ਨੇ ਪਹਿਲਾ ਸਵਾਲ ਪੁੱਛਿਆ ਕਿ ਮੁੱਖ ਮੰਤਰੀ ਜੀ, ਕਿੰਨੇ ਸਮੇਂ ਤੋਂ ਤੁਹਾਡੇ ਹਲਕੇ 'ਚ ਗੈਰ ਕਾਨੂੰਨੀ ਰੇਤ ਮਾਈਨਿੰਗ ਦਾ ਕਾਰੋਬਾਰ ਚੱਲ ਰਿਹਾ ਹੈ?
ਇਹ ਵੀ ਪੜ੍ਹੋ : ਹਵਸ ਦੇ ਪੁਜਾਰੀ ਨੇ ਨੌਕਰੀ ਲੈਣ ਆਈ ਕੁੜੀ ਦੀ ਕੋਲਡ ਡਰਿੰਕ 'ਚ ਮਿਲਾਇਆ ਨਸ਼ਾ, ਬੇਹੋਸ਼ ਕਰਕੇ ਲੁੱਟੀ ਇੱਜ਼ਤ
ਦੂਜੇ ਸਵਾਲ 'ਚ ਰਾਘਵ ਚੱਢਾ ਨੇ ਪੁੱਛਿਆ ਕਿ ਕੀ ਇਸ ਰੇਤ ਮਾਈਨਿੰਗ ਦਾ ਹਿੱਸਾ ਤੁਹਾਡੇ ਤੱਕ ਪਹੁੰਚਦਾ ਹੈ ਅਤੇ ਜੇਕਰ ਪਹੁੰਚਦਾ ਹੈ ਤਾਂ ਤੁਹਾਨੂੰ ਕਿੰਨੇ ਕਰੋੜ ਰੁਪਏ ਮਿਲਦੇ ਹਨ? ਤੀਜੇ ਸਵਾਲ 'ਚ ਉਨ੍ਹਾਂ ਪੁੱਛਿਆ ਕਿ ਸ੍ਰੀ ਚਮਕੌਰ ਸਾਹਿਬ 'ਚ ਇਸ ਤਰ੍ਹਾਂ ਦੀਆਂ ਕਿੰਨੀਆਂ ਗੈਰ-ਕਾਨੂੰਨੀ ਮਾਈਨਿੰਗ ਦੀਆਂ ਖੱਡਾ ਹਨ? ਮੁੱਖ ਮੰਤਰੀ ਚੰਨੀ ਨੂੰ ਚੌਥਾ ਸਵਾਲ ਪੁੱਛਦਿਆਂ ਰਾਘਵ ਚੱਢਾ ਨੇ ਕਿਹਾ ਕਿ ਪੂਰੇ ਪੰਜਾਬ 'ਚ ਗੈਰ-ਕਾਨੂੰਨੀ ਮਾਈਨਿੰਗ ਦੀਆਂ ਕਿੰਨੀਆਂ ਖੱਡਾਂ ਹਨ?
ਇਹ ਵੀ ਪੜ੍ਹੋ : ਕਲਯੁਗੀ ਪਿਓ ਨੇ ਹੱਦਾਂ ਟੱਪਦਿਆਂ ਗਰਭਵਤੀ ਕੀਤੀ ਨਾਬਾਲਗ ਧੀ, ਮਾਂ ਅੱਗੇ ਇੰਝ ਸਾਹਮਣੇ ਆਈ ਸੱਚਾਈ
ਉਨ੍ਹਾਂ ਨੇ ਮੁੱਖ ਮੰਤਰੀ ਨੂੰ ਪੰਜਵਾਂ ਸਵਾਲ ਕੀਤਾ ਕਿ ਕਿ ਮੁੱਖ ਮੰਤਰੀ ਦੀ ਵੀ ਗੈਰ-ਕਾਨੂੰਨੀ ਮਾਈਨਿੰਗ 'ਚ ਹਿੱਸੇਦਾਰੀ ਹੈ? ਉਨ੍ਹਾਂ ਪੁੱਛਿਆ ਕਿ ਮੁੱਖ ਮੰਤਰੀ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਕੀ ਸੁਰੱਖਿਆ ਦੇ ਰਹੇ ਹਨ ਅਤੇ ਉਨ੍ਹਾਂ ਦੇ ਹਲਕੇ 'ਚ ਧੜੱਲੇ ਨਾਲ ਗੈਰ ਕਾਨੂੰਨੀ ਮਾਈਨਿੰਗ ਦਾ ਕੰਮ ਚੱਲ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ