ਪੰਜਾਬ ਦੀ ਸਿਆਸਤ 'ਚ ਅਹਿਮ ਭੂਮਿਕਾ ਨਿਭਾਅ ਸਕਦੇ ਨੇ 'ਰਾਘਵ ਚੱਢਾ'

Thursday, Mar 17, 2022 - 10:37 AM (IST)

ਪਟਿਆਲਾ (ਰਾਜੇਸ਼ ਪੰਜੌਲਾ) : ਪੂਰਨ ਬਹੁਮਤ ਨਾਲ ਪੰਜਾਬ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਜ਼ਿਆਦਾਤਰ ਵਿਧਾਇਕ ਪਾਰਟੀ ਦੇ ਬਦਲਾਅ ਦੇ ਨਾਅਰੇ ਦੀ ਹਵਾ ’ਚ ਜਿੱਤੇ ਹਨ। ਬੇਸ਼ੱਕ ਭਗਵੰਤ ਸਿੰਘ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਦਿੱਤਾ ਗਿਆ ਹੈ ਪਰ ਆਮ ਆਦਮੀ ਪਾਰਟੀ ਦੇ ਏਜੰਡੇ ਨੂੰ ਲਾਗੂ ਕਰਨ ਅਤੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਰਾਘਵ ਚੱਢਾ ਪੰਜਾਬ ਦੀ ਸਿਆਸਤ ’ਚ ਅਹਿਮ ਭੂਮਿਕਾ ਨਿਭਾਅ ਸਕਦੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਬੁਰੀ ਖ਼ਬਰ, ਕੋਲ ਸੰਕਟ ਕਾਰਨ ਬਿਜਲੀ ਦੇ ਵੱਡੇ ਕੱਟ ਲੱਗਣ ਦਾ ਖ਼ਦਸ਼ਾ

ਪਿਛਲੇ ਕਾਫੀ ਸਮੇਂ ਤੋਂ ਰਾਘਵ ਚੱਢਾ ਹੀ ਆਮ ਆਦਮੀ ਪਾਰਟੀ ਦੀ ਸਮੁੱਚੀ ਰਣਨੀਤੀ ਬਣਾ ਰਹੇ ਸਨ। ਮੌਜੂਦਾ ਸਮੇਂ ਰਾਘਵ ਚੱਢਾ ਦਿੱਲੀ ਤੋਂ ਵਿਧਾਇਕ ਅਤੇ ਦਿੱਲੀ ਜਲ ਬੋਰਡ ਦੇ ਚੇਅਰਮੈਨ ਦੇ ਤੌਰ ’ਤੇ ਸੇਵਾਵਾਂ ਨਿਭਾਅ ਰਹੇ ਹਨ। ਪੰਜਾਬ ’ਚ ਵਧੀਆ ਪ੍ਰਸ਼ਾਸਨ ਦੇ ਕੇ ਆਮ ਆਦਮੀ ਪਾਰਟੀ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੇ ਲੋਕਾਂ ਨੂੰ ਸੰਦੇਸ਼ ਦੇਣਾ ਚਾਹੁੰਦੀ ਹੈ ਕਿ ਕਾਂਗਰਸ, ਭਾਜਪਾ ਅਤੇ ਹੋਰਨਾਂ ਪਾਰਟੀਆਂ ਦਾ ਬਦਲ ਸਿਰਫ ਆਮ ਆਦਮੀ ਪਾਰਟੀ ਹੀ ਹੈ।

ਇਹ ਵੀ ਪੜ੍ਹੋ : 'ਮਿਸ ਪੰਜਾਬਣ' ਮੁਕਾਬਲੇ ਦੇ ਨਾਂ 'ਤੇ ਅੱਤਿਆਚਾਰ! ਕੋਰਟ ਦੇ ਦਖ਼ਲ ਮਗਰੋਂ ਰਿਹਾਅ ਹੋਈ ਕੁੜੀ ਨੇ ਕੀਤੇ ਖ਼ੁਲਾਸੇ

ਸੂਤਰਾਂ ਅਨੁਸਾਰ ਰਾਘਵ ਚੱਢਾ ਦਿੱਲੀ ਵਿਧਾਨ ਸਭਾ ਅਤੇ ਚੇਅਰਮੈਨੀ ਤੋਂ ਅਸਤੀਫ਼ਾ ਦੇ ਕੇ ਪੰਜਾਬ ’ਚੋਂ ਰਾਜ ਸਭਾ ਦੇ ਐੱਮ. ਪੀ. ਬਣ ਸਕਦੇ ਹਨ। ਅਜਿਹਾ ਕਰ ਕੇ ਜਿੱਥੇ ਉਹ ਦੇਸ਼ ਦੀ ਸਿਆਸਤ ’ਚ ਆਪਣਾ ਯੋਗਦਾਨ ਪਾਉਣਗੇ, ਉਥੇ ਹੀ ਪੰਜਾਬ ਦੀ ਸਿਆਸਤ ’ਚ ਵੀ ਆਪਣਾ ਅਹਿਮ ਯੋਗਦਾਨ ਪਾਉਣਗੇ। ਆਉਣ ਵਾਲੇ ਸਮੇਂ ’ਚ ਰਾਘਵ ਚੱਢਾ ਪੂਰੀ ਤਰ੍ਹਾਂ ਪੰਜਾਬ ਦੀ ਸਿਆਸਤ ’ਚ ਸਰਗਰਮ ਦਿਸਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News