ਜਾਖੜ ਦੇ ਬਹਾਨੇ ‘ਆਪ’ ਦੇ ਕਾਂਗਰਸ ’ਤੇ ਨਿਸ਼ਾਨੇ, ਰਾਘਵ ਚੱਢਾ ਨੇ CM ਚਿਹਰੇ ਨੂੰ ਲੈ ਕੇ ਪੁੱਛੇ 4 ਸਵਾਲ

02/03/2022 3:44:28 PM

ਜਲੰਧਰ/ਮੋਹਾਲੀ (ਵੈੱਬ ਡੈਸਕ)— ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਬਹਾਨੇ ਆਮ ਆਦਮੀ ਪਾਰਟੀ ਨੇ ਕਾਂਗਰਸ ’ਤੇ ਤਿੱਖੇ ਨਿਸ਼ਾਨੇ ਵਿੰਨ੍ਹੇ ਹਨ। ਆਮ ਆਦਮੀ ਪਾਰਟੀ ਦੇ ਪੰਜਾਬ ਇਕਾਈ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਕਾਂਗਰਸ ਪਾਰਟੀ ਧਰਮ ਦੇ ਨਾਂ ’ਤੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀ ਹੈ। ਦਰਅਸਲ ਬੀਤੇ ਦਿਨੀਂ ਅਬੋਹਰ ’ਚ ਆਪਣੇ ਭਤੀਜੇ ਸੰਦੀਪ ਜਾਖੜ ਦੇ ਹੱਕ ’ਚ ਪ੍ਰਚਾਰ ਕਰਦੇ ਹੋਏ ਸੁਨੀਲ ਜਾਖੜ ਨੇ ਕਿਹਾ ਸੀ ਕਿ ਸੀ. ਐੱਮ. ਦੀ ਚੋਣ ਦੌਰਾਨ ਉਨ੍ਹਾਂ ਦੇ ਹੱਕ ’ਚ 42 ਵਿਧਾਇਕ ਸਨ ਜਦਕਿ ਚਰਨਜੀਤ ਸਿੰਘ ਚੰਨੀ ਦੇ ਹੱਕ ’ਚ ਸਿਰਫ਼ 6 ਵਿਧਾਇਕ ਸਨ। ਹੱਕ ’ਚ 42 ਵਿਧਾਇਕ ਹੋਣ ਦੇ ਬਾਵਜੂਦ ਵੀ ਸੁਨੀਲ ਜਾਖੜ ਨੂੰ ਮੁੱਖ ਮੰਤਰੀ ਨਹੀਂ ਬਣਾਇਆ ਗਿਆ। 

ਜਾਖੜ ਦੇ ਇਸੇ ਬਿਆਨ ਨੂੰ ਲੈ ਕੇ ਰਾਘਵ ਚੱਢਾ ਨੇ ਕਾਂਗਰਸ ਨੂੰ ਤਿੱਖੇ ਚਾਰ ਸਵਾਲ ਕੀਤੇ ਹਨ। ਉਨ੍ਹਾਂ ਕਿਹਾ ਕਿ ਕਿਉਂ ਕਾਂਗਰਸ ਪਾਰਟੀ ਵੱਲੋਂ ਸੁਨੀਲ ਜਾਖੜ ਨਾਲ ਬਦਸਲੂਕੀ ਕੀਤੀ ਜਾ ਰਹੀ ਹੈ, ਆਖ਼ਿਰ ਕਿਉਂ ਸੁਨੀਲ ਜਾਖੜ ਨੂੰ ਮੁੱਖ ਮੰਤਰੀ ਦੀ ਦੌੜ ਵਿਚੋਂ ਬਾਹਰ ਕੱਢਿਆ ਗਿਆ ਹੈ। ਪਹਿਲਾਂ ਸਵਾਲ ਕਰਦੇ ਹੋਏ ਰਾਘਵ ਚੱਢਾ ਨੇ ਕਿਹਾ ਕਿ ਕਿਸੇ ਦੀ ਜਾਤ-ਪਾਤ ਨੂੰ ਵੇਖ ਕੇ ਕਿਸੇ ਨੂੰ ਅਪਣਾਇਆ ਜਾਂ ਦੂਰ ਨਹੀਂ ਕੀਤਾ ਜਾਂਦਾ। ਪੰਜਾਬ ਗੁਰੂਆਂ ਦੀ ਧਰਤੀ ਹੈ, ਇਥੇ ਸਭ ਨੂੰ ਇਕ ਨਜ਼ਰ ਨਾਲ ਵੇਖਿਆ ਜਾਂਦਾ ਹੈ ਪਰ ਕਾਂਗਰਸ ਪਾਰਟੀ ਨਫ਼ਰਤ ਦੇ ਬੀਜ ਬੀਜਣ ਦੀ ਕੋਸ਼ਿਸ਼ ਕਰ ਰਹੀ ਹੈ। ਅੱਜ ਕਾਂਗਰਸ ਪਾਰਟੀ ਨੇ ਹੋਰਡਿੰਗਸ ’ਤੇ ਮੁੱਖ ਮੰਤਰੀ ਚੰਨੀ, ਨਵਜੋਤ ਸਿੰਘ ਸਿੱਧੂ ਅਤੇ ਸੁਨੀਲ ਜਾਖੜ ਦੀ ਤਸਵੀਰ ਲਗਾਈ ਹੈ ਪਰ ਜਾਖੜ ਕਾਂਗਰਸ ਨੂੰ ਪੁੱਛਣਾ ਚਾਹੁੰਦੇ ਹਨ ਜਦ ਮੈਂ ਮੁੱਖ ਮੰਤਰੀ ਦੀ ਦੌੜ ਵਿਚ ਹੀ ਨਹੀਂ ਹਾਂ ਤਾਂ ਮੇਰੀ ਤਸਵੀਰ ਕਿਉਂ ਲਗਾਈ ਹੈ? 

ਇਹ ਵੀ ਪੜ੍ਹੋ: CM ਚੰਨੀ ਬੋਲੇ, ਭਾਜਪਾ ਦੀਆਂ ਨੀਤੀਆਂ ਪੰਜਾਬ ਵਿਰੋਧੀ, ED ਛਾਪਿਆਂ ਨੂੰ ਲੈ ਕੇ ‘ਆਪ’ ਨੇ ਮੈਨੂੰ ਬਦਨਾਮ ਕੀਤਾ

PunjabKesari

ਦੂਜਾ ਸਵਾਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਫੋਨ ਕਰਕੇ ਲੋਕਾਂ ਨੂੰ ਪੁੱਛ ਰਹੀ ਹੈ ਕਿ ਮੁੱਖ ਮੰਤਰੀ ਕਿਸ ਨੂੰ ਬਣਾਇਆ ਜਾਵੇ ਪਰ ਉਸ ’ਚ ਦਿੱਤੀਆਂ ਗਈਆਂ ਆਪਸ਼ਨਸ ’ਚ ਵੀ ਚੰਨੀ ਅਤੇ ਸਿੱਧੂ ਹਨ, ਇਨ੍ਹਾਂ ਆਪਸ਼ਨਸ ’ਚੋਂ ਵੀ ਜਾਖੜ ਨੂੰ ਹਟਾ ਦਿੱਤਾ ਗਿਆ ਹੈ। ਕਾਂਗਰਸ ਨੇ ਜਾਖੜ ਨੂੰ ਇਹ ਬੋਲ ਕੇ ਹਟਾਇਆ ਕਿ ਤੁਸੀਂ ਪੰਜਾਬੀ ਹਿੰਦੂ ਹੋ, ਇਸ ਕਰਕੇ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਦੌੜ ’ਚ ਸ਼ਾਮਲ ਨਹੀਂ ਕੀਤਾ ਗਿਆ। ਮੈਂ ਕਾਂਗਰਸ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਅੱਜ ਤੱਕ ਇਸ ਦੇਸ਼ ’ਚ ਲੋਕਾਂ ਦੀ ਕਾਬਲੀਅਤ, ਉਨ੍ਹਾਂ ਦੀ ਈਮਾਨਦਾਰੀ, ਸੂਬੇ ਦੀ ਆਵਾਮ ਦੀ ਸੇਵਾ ਕਰਨ ਦੀ ਭਾਵਨਾ ਨੂੰ ਵੇਖ ਕੇ ਕਿਸੇ ਸ਼ਖ਼ਸ ਨੂੰ ਜਨਤਾ ਮੁੱਖ ਮੰਤਰੀ ਬਣਾਉਂਦੀ ਹੈ ਅਤੇ ਤੁਸੀਂ ਜਾਤ, ਧਰਮ ਵੇਖ ਕੇ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਹੋ? ਕੀ ਤੁਸੀਂ ਸਮਾਜ ਨੂੰ ਵੰਡਣਾ ਚਾਹੁੰਦੇ ਹੋ? ਜੇਕਰ 42 ਵਿਧਾਇਕ ਜਾਖੜ ਦੇ ਹੱਕ ’ਚ ਸਨ ਤਾਂ ਫਿਰ ਕਿਉਂ ਜਾਖੜ ਨੂੰ ਮੁੱਖ ਮੰਤਰੀ ਨਹੀਂ ਬਣਾਇਆ ਗਿਆ? 

 ਇਹ ਵੀ ਪੜ੍ਹੋ: ਨੂਰਪੁਰਬੇਦੀ ਵਿਖੇ ਡੇਰੇ ’ਚ ਅਚਾਨਕ ਲੱਗੀ ਅੱਗ, ਜ਼ਿੰਦਾ ਸੜੇ ਡੇਰੇ ਦੇ ਸੰਤ

PunjabKesari

ਕਾਂਗਰਸ ਨੇ ਜੇਕਰ ਹਰ ਜਗ੍ਹਾ ਹੋਰਡਿੰਗਸ ’ਤੇ ਸੁਨੀਲ ਜਾਖੜ ਦੀ ਤਸਵੀਰ ਲਗਾਈ ਹੈ ਤਾਂ ਫਿਰ ਕਿਉਂ ਉਨ੍ਹਾਂ ਨੂੰ ਮੁੱਖ ਮੰਤਰੀ ਅਹੁਦੇ ਦੀ ਦੌੜ ’ਚੋਂ ਬਾਹਰ ਰੱਖਿਆ ਹੈ? ਤੀਜਾ ਸਵਾਲ ਇਹ ਹੈ ਕਿ ਕਾਂਗਰਸ ਦੀ ਪਾਰਟੀ ਜਾਖੜ ਨਾਲ ਕਿਉਂ ਬਦਸਲੂਕੀ ਕਰ ਰਹੀ ਹੈ? ਉਨ੍ਹਾਂ ਦੀ ਕੀ ਗਲਤੀ ਹੈ, ਕੀ ਜਾਖੜ ਸਾਬ੍ਹ ਨੇ ਨਾਜਾਇਜ਼ ਮਾਈਨਿੰਗ ਕੀਤੀ ਹੈ? ਜਾਂ ਜਾਖੜ ਸਾਬ੍ਹ ਨਸ਼ੇ ਦਾ ਕਾਰੋਬਾਰ ਕਰਦੇ ਹਨ? ਕੀ ਉਹ ਮਾਨਸਿਕ ਤੌਰ ’ਤੇ ਠੀਕ ਨਹੀਂ ਹਨ? ਚੌਥਾ ਸਵਾਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਆਖ਼ਿਰ ਕੀ ਕਮੀ ਹੈ, ਜੋ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਦੌੜ ’ਚ ਬਾਹਰ ਕੱਢਿਆ ਜਾ ਰਿਹਾ ਹੈ? ਕੀ ਉਨ੍ਹਾਂ ਨਾਲ ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਕਿ ਉਹ ਹਿੰਦੂ ਹਨ?  

ਇਹ ਵੀ ਪੜ੍ਹੋ: ਬੀਬੀ ਬਾਦਲ ਦਾ ਕਾਂਗਰਸ ’ਤੇ ਵੱਡਾ ਹਮਲਾ, ਕਿਹਾ-ਲੋਕਾਂ ਦੇ ਮਸਲੇ ਛੱਡ ਆਪਣਾ ਹੀ ਮਸਲਾ ਸੁਲਝਾ ਗਏ CM ਚੰਨੀ

ਉਨ੍ਹਾਂ ਕਾਂਗਰਸ ਪਾਰਟੀ ਨੂੰ ਹਦਾਇਤ ਦਿੰਦੇ ਹੋਏ ਕਿਹਾ ਕਿ ਕਾਂਗਰਸ ਦੀ ਪਾਰਟੀ ਸਾਡੇ ਪੰਜਾਬ ਨੂੰ ਧਰਮ-ਜਾਤ ਦੇ ਨਾਂ ’ਤੇ ਵੰਡਣਾ ਬੰਦ ਕਰੇ। ਵੱਡੇ-ਵੱਡੇ ਲੋਕਾਂ ਨੇ ਪਹਿਲਾਂ ਵੀ ਕੋਸ਼ਿਸ਼ ਕੀਤੀ ਸੀ ਪਰ ਉਹ ਸਫ਼ਲ ਨਹੀਂ ਹੋਏ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਪਾਰਟੀ ਕਿਸੇ ਬਿਰਾਦਰੀ ਨਾਲ, ਜਾਤ ਨਾਲ ਜਾਂ ਕਿਸੇ ਇਕ ਧਰਮ ਤੋਂ ਆਉਣ ਵਾਲੇ ਲੋਕਾਂ ਨਾਲ ਅਜਿਹਾ ਭੇਦਭਾਵ ਨਾ ਕਰੇ ਅਤੇ ਜ਼ਿੰਮੇਵਾਰ ਪਾਰਟੀ ਨਾਲ ਚੋਣਾਂ ’ਚ ਪੇਸ਼ ਆਉਣ। ਜਾਖੜ ਨਾਲ ਹੋ ਵਰਤਾਅ ਹੋ ਰਿਹਾ ਹੈ, ਉਸ ’ਤੇ ‘ਆਪ’ ਪਾਰਟੀ ਖੇਦ ਕਰਦੀ ਹੈ ਅਤੇ ਆਮ ਆਦਮੀ ਪਾਰਟੀ ਚਾਹੁੰਦੀ ਹੈ ਕਿ ਕਾਂਗਰਸ ਪਾਰਟੀ ਸਾਡੇ ਸਵਾਲਾਂ ਦੇ ਜਵਾਬ ਦੇਵੇ। 

ਇਹ ਵੀ ਪੜ੍ਹੋ: ਐਕਸ਼ਨ 'ਚ ਜਲੰਧਰ ਦੇ ਪੁਲਸ ਕਮਿਸ਼ਨਰ, ਡਰੱਗ ਮਾਫ਼ੀਆ ’ਤੇ ਸ਼ਿਕੰਜਾ ਕੱਸਣ ਲਈ ਦਿੱਤੇ ਸਖ਼ਤ ਨਿਰਦੇਸ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News