ਭਾਜਪਾ ਸ਼ਰਾਰਤੀ ਅਨਸਰਾਂ ਦਾ ਸਨਮਾਨ ਕਰਦੀ ਹੈ, ‘ਆਪ’ ਦੇਸ਼ ਭਗਤਾਂ ਦੀ ਪਾਰਟੀ: ਰਾਘਵ ਚੱਢਾ

04/17/2022 12:24:44 PM

ਜਲੰਧਰ (ਧਵਨ)-ਆਮ ਆਦਮੀ ਪਾਰਟੀ ਦੇ ਕੌਮੀ ਬੁਲਾਰੇ ਅਤੇ ਰਾਜ ਸਭਾ ਦੇ ਮੈਂਬਰ ਰਾਘਵ ਚੱਢਾ ਨੇ ਦੋਸ਼ ਲਾਇਆ ਹੈ ਕਿ ਭਾਜਪਾ ਸ਼ਰਾਰਤੀ ਅਨਸਰਾਂ ਦੀ ਪਾਰਟੀ ਬਣ ਗਈ ਹੈ ਅਤੇ ਸ਼ਰਾਰਤੀ ਅਨਸਰਾਂ ਨੂੰ ਇਸ ਪਾਰਟੀ ਦੇ ਆਗੂਆਂ ਵੱਲੋਂ ਸਤਿਕਾਰ ਦਿੱਤਾ ਜਾਂਦਾ ਹੈ। ਸ਼ਨੀਵਾਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਅਸਲ ਵਿੱਚ ਭਾਰਤ ਦੀ ਜ਼ਾਹਿਲ ਪਾਰਟੀ ਬਣ ਚੁੱਕੀ ਹੈ। ਸ਼ਰਾਰਤੀ ਅਨਸਰ ਅਤੇ ਅਪਰਾਧੀ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਭਾਜਪਾ ਦੇ ਅਪਰਾਧੀ ਅਨਸਰ ਆਮ ਆਦਮੀ ਪਾਰਟੀ ਦੇ ਨੇਤਾਵਾਂ ’ਤੇ ਹਮਲਾ ਕਰਦੇ ਹਨ। ਪਿਛਲੇ ਦਿਨੀਂ ਦਿੱਲੀ ਵਿੱਚ ਵੀ ਅਜਿਹਾ ਹੀ ਹੋਇਆ ਸੀ ਜਦੋਂ ਮੁੱਖ ਮੰਤਰੀ ਕੇਜਰੀਵਾਲ ’ਤੇ ਭਾਜਪਾ ਦੇ ਸ਼ਰਾਰਤੀ ਅਨਸਰਾਂ ਨੇ ਹਮਲਾ ਕੀਤਾ ਸੀ।

ਰਾਘਵ ਚੱਢਾ ਨੇ ਕਿਹਾ ਕਿ ਕੇਜਰੀਵਾਲ ’ਤੇ ਹਮਲਾ ਕਰਨ ਵਾਲਿਆਂ ਨੂੰ ਭਾਜਪਾ ਆਗੂਆਂ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਅਜਿਹਾ ਹੀ ਉਦੋਂ ਵੀ ਹੋਇਆ ਜਦੋਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ’ਤੇ ਹਮਲਾ ਹੋਇਆ ਸੀ। ਉਨ੍ਹਾਂ ਕਿਹਾ ਕਿ ਜਦੋਂ ਉਹ ਦਿੱਲੀ ਜਲ ਬੋਰਡ ਦੇ ਉਪ ਮੁਖੀ ਸਨ ਤਾਂ ਭਾਜਪਾ ਦੇ ਸ਼ਰਾਰਤੀ ਅਨਸਰਾਂ ਨੇ ਦਿੱਲੀ ਜਲ ਬੋਰਡ ਅਤੇ ਇਸ ਦੇ ਦਫ਼ਤਰ ’ਤੇ ਹਮਲਾ ਕੀਤਾ ਸੀ। ਇਸ ਤਰ੍ਹਾਂ ਭਾਜਪਾ ਨੇ ਅਸਲ ਵਿੱਚ ਦਿੱਲੀ ਵਿੱਚ ਉਨ੍ਹਾਂ ’ਤੇ ਅਪਰਾਧਿਕ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ: CM ਭਗਵੰਤ ਮਾਨ ਦਾ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਫ਼ੈਸਲਾ ਜਨਤਾ ’ਤੇ ਕੋਈ ਅਹਿਸਾਨ ਨਹੀਂ: ਰਾਜਾ ਵੜਿੰਗ

ਉਨ੍ਹਾਂ ਕਿਹਾ ਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਦੇਸ਼ ਭਗਤਾਂ ਦੀ ਪਾਰਟੀ ਹੈ। ਪੜ੍ਹੇ-ਲਿਖੇ ਲੋਕਾਂ ਦੀ ਪਾਰਟੀ ਹੈ । ਇਹ ਪਾਰਟੀ ਦੇਸ਼ ਦੇ ਲੋਕਾਂ ਨੂੰ ਚੰਗੇ ਸਕੂਲ, ਚੰਗੇ ਕਾਲਜ ਅਤੇ ਚੰਗੀਆਂ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਆਮ ਆਦਮੀ ਪਾਰਟੀ ਗੁੰਡਾ ਅਨਸਰਾਂ ਨੂੰ ਲੋਕਾਂ ਸਾਹਮਣੇ ਬੇਨਕਾਬ ਕਰੇਗੀ। ਰਾਘਵ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰੇਗੀ। ਇਹ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਸੰਦੀਪ ਨੰਗਲ ਅੰਬੀਆਂ ਦੇ ਭਰਾ ਨੂੰ ਮਿਲਣ ਲੱਗੀਆਂ ਜਾਨੋਂ ਮਾਰਨ ਦੀਆਂ ਧਮਕੀਆਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News