'ਰਾਘਵ ਚੱਢਾ' ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਵੱਜੋਂ ਨਿਯੁਕਤੀ ਨੂੰ ਹਾਈਕੋਰਟ 'ਚ ਚੁਣੌਤੀ

07/12/2022 1:56:16 PM

ਚੰਡੀਗੜ੍ਹ (ਹਾਂਡਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਵੱਜੋਂ ਨਿਯੁਕਤੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਚੁਣੌਤੀ ਦਿੱਤੀ ਗਈ ਹੈ। ਅਦਾਲਤ 'ਚ ਦਾਇਰ ਕੀਤੀ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਰਾਘਵ ਚੱਢਾ ਦੀ ਨਿਯੁਕਤ ਗੈਰ-ਸੰਵਿਧਾਨਿਕ ਹੈ ਕਿਉਂਕਿ ਇਸ ਨਿਯੁਕਤੀ ਦੀ ਨੋਟੀਫਿਕੇਸ਼ਨ ਨਹੀਂ ਹੋਈ ਹੈ।

ਇਹ ਵੀ ਪੜ੍ਹੋ : ਨਾਬਾਲਗ ਧੀ ਨੂੰ ਢਿੱਡ ਦਰਦ ਦੀ ਦਵਾਈ ਦਿਵਾਉਣ ਗਏ ਪਰਿਵਾਰ ਦੇ ਉੱਡੇ ਹੋਸ਼, ਨਿਕਲੀ 4 ਮਹੀਨਿਆਂ ਦੀ ਗਰਭਵਤੀ

ਜਾਣਕਾਰੀ ਮੁਤਾਬਕ ਇਹ ਪਟੀਸ਼ਨ ਐਡਵੋਕੇਟ ਜਗਮੋਹਨ ਸਿੰਘ ਭੱਟੀ ਵੱਲੋਂ ਅਦਾਲਤ 'ਚ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਸਬੰਧੀ ਆਉਣ ਵਾਲੇ 1-2 ਦਿਨਾਂ ਦੌਰਾਨ ਸੁਣਵਾਈ ਹੋ ਸਕਦੀ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਵਾਲਿਆਂ ਕੋਲ ਲਾਕਡਾਊਨ ਦੌਰਾਨ 'ਜ਼ਬਤ ਵਾਹਨ' ਛੁਡਵਾਉਣ ਦਾ ਆਖ਼ਰੀ ਮੌਕਾ, ਜਲਦ ਕਰੋ ਇਹ ਕੰਮ

ਦੱਸਣਯੋਗ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਘਵ ਚੱਢਾ ਨੂੰ ਬੀਤੇ ਦਿਨ ਸੂਬਾ ਸਰਕਾਰ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਸੀ। ਇਸ ਨਿਯੁਕਤੀ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਸੂਬਾ ਸਰਕਾਰ ਨੇ ਘੇਰਿਆ ਜਾ ਰਿਹਾ ਹੈ। ਵਿਰੋਧੀ ਧਿਰਾਂ ਵੱਲੋਂ ਲਗਾਤਾਰ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita