ਦਿੱਲੀ ਤੋਂ ‘ਆਪ’ ਵਿਧਾਇਕ ਰਾਘਵ ਚੱਢਾ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਨਿਯੁਕਤ

12/21/2020 9:12:07 AM

ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਦੀ ਜ਼ਿੰਮੇਵਾਰੀ ਦਿੱਲੀ ਦੇ ਰਾਜੇਂਦਰ ਨਗਰ ਦੇ ਵਿਧਾਇਕ ਰਾਘਵ ਚੱਢਾ ਨੂੰ ਸੌਂਪ ਦਿੱਤੀ ਹੈ। ਕੇਜਰੀਵਾਲ ਦੇ ਪਸੰਦੀਦਾ ਨੇਤਾ ਚੱਢਾ ਨਾ ਸਿਰਫ਼ ਵਿਧਾਇਕ ਹਨ, ਸਗੋਂ ਦਿੱਲੀ ਜਲ ਬੋਰਡ 'ਚ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਕੌਮੀ ਬੁਲਾਰੇ ਦੀ ਵੀ ਜ਼ਿੰਮੇਵਾਰੀ ਨਿਭਾ ਰਹੇ ਹਨ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦਰਮਿਆਨ 'ਭਾਜਪਾ' ਨੂੰ ਇਕ ਹੋਰ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ

ਚੱਢਾ ਨੂੰ ਦਿੱਤੀ ਗਈ ਜ਼ਿੰਮੇਵਾਰੀ ਦਾ ਐਲਾਨ ਐਤਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਕੀਤਾ ਗਿਆ।  ਧਿਆਨ ਰਹੇ ਕਿ ਪਹਿਲਾਂ ‘ਆਪ’ ਵਲੋਂ ਪੰਜਾਬ ਮਾਮਲਿਆਂ ਦੇ ਇੰਚਾਰਜ ਦੇ ਤੌਰ ’ਤੇ ਵੀ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਜ਼ਿੰਮੇਵਾਰੀ ਸੌਂਪੀ ਹੋਈ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਵਿਆਹੁਤਾ ਨਾਲ ਵੱਡੀ ਵਾਰਦਾਤ, ਬੰਦ ਕੋਠੀ 'ਚ 5 ਨੌਜਵਾਨਾਂ ਨੇ ਕੀਤਾ ਸਮੂਹਿਕ ਜਬਰ-ਜ਼ਿਨਾਹ

ਪੰਜਾਬ ਮਾਮਲਿਆਂ ਦਾ ਸਹਿ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਰਾਘਵ ਚੱਢਾ ਨੇ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।
 

ਨੋਟ : ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੇ ਵਿਧਾਇਕ ਨੂੰ ਪੰਜਾਬ ਮਾਮਲਿਆਂ ਦਾ ਸਹਿ ਇੰਚਾਰਜ ਲਾਏ ਜਾਣ ਬਾਰੇ ਦਿਓ ਰਾਏ
 

Babita

This news is Content Editor Babita