ਰਾਘਵ ਚੱਢਾ ਨੇ ਮਹਿੰਗਾਈ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

Wednesday, Aug 03, 2022 - 12:18 PM (IST)

ਜਲੰਧਰ (ਧਵਨ) : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਹੈ ਕਿ ਇਸ ਸਮੇਂ ਪੰਜਾਬ ਦੇ ਕਿਸਾਨ ਤੇ ਜਨਤਾ ਮਹਿੰਗਾਈ ਦੀ ਮਾਰ ਝੱਲ ਰਹੇ ਹਨ ਪਰ ਕੇਂਦਰ ਸਰਕਾਰ ਮਹਿੰਗਾਈ ’ਤੇ ਕਾਬੂ ਪਾਉਣ ਲਈ ਤਿਆਰ ਨਹੀਂ। ਰਾਘਵ ਚੱਢਾ ਨੇ ਸੰਸਦ ਵਿਚ ਮਹਿੰਗਾਈ ਦਾ ਮੁੱਦਾ ਉਠਾਉਂਦੇ ਹੋਏ ਕਿਹਾ ਕਿ ਪੰਜਾਬ ਦੇ ਕਿਸਾਨਾਂ ’ਤੇ ਦੋਹਰੀ ਮਾਰ ਪੈ ਰਹੀ ਹੈ। ਕਿਸਾਨ ਅਨਾਜ ਦੀ ਪੈਦਾਵਾਰ ਲਈ ਜੋ ਪੈਸਾ ਖਰਚ ਕਰਦਾ ਸੀ, ਉਸ ਦੀ ਲਾਗਤ ਵਧ ਕੇ ਦੁੱਗਣੀ ਹੋ ਗਈ ਹੈ। ਇਸੇ ਤਰ੍ਹਾਂ ਕਿਸਾਨ ਇਕ ਖਪਤਕਾਰ ਵੀ ਹੈ ਜਿਸ ਨੂੰ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਖੁਦ ਵੀ ਵੱਡੀ ਰਕਮ ਖਰਚ ਕਰਨੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੈਟਰੋਲੀਅਮ ਪਦਾਰਥਾਂ ’ਤੇ ਟੈਕਸਾਂ ’ਚ ਕਮੀ ਨਹੀਂ ਕੀਤੀ, ਜਿਸ ਕਾਰਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਕਰ ਕੇ ਦੇਸ਼ ਵਿਚ ਮਹਿੰਗਾਈ ਵਧੀ ਹੈ। ਮਹਿੰਗਾਈ ਵਧਣ ਦਾ ਇਕ ਕਾਰਨ ਜੀ.ਐੱਸ.ਟੀ. ਦੀਆਂ ਦਰਾਂ ਵੀ ਹਨ, ਜਿਨ੍ਹਾਂ ਨੂੰ ਕੇਂਦਰ ਸਰਕਾਰ ਨੂੰ ਘਟਾਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਵਿਚ ਸ਼ਾਮਲ ਮੰਤਰੀਆਂ ਨੂੰ ਬਰਖਾਸਤ ਕਰਨ ਕੇਜਰੀਵਾਲ : ਚੁੱਘ

ਉਨ੍ਹਾਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਹੈ, ਜਿਸ ਨਾਲ ਲੋਕਾਂ ’ਤੇ ਪਿਆ ਮਹਿੰਗਾਈ ਦਾ ਬੋਝ ਕੁਝ ਹਲਕਾ ਹੋ ਸਕੇਗਾ ਪਰ ਕੇਂਦਰ ਸਰਕਾਰ ਨੇ ਲੋਕਾਂ ਨੂੰ ਕੋਈ ਰਾਹਤ ਨਹੀਂ ਦਿੱਤੀ। ਆਮ ਆਦਮੀ ਪਾਰਟੀ ਜਨਤਾ ਦੇ ਨਾਲ ਖੜ੍ਹੀ ਹੈ ਅਤੇ ਕੇਂਦਰ ਸਰਕਾਰ ਤਕ ਲੋਕਾਂ ਦੀ ਆਵਾਜ਼ ਪਹੁੰਚਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿਚ ਰੁਪਿਆ ਡਾਲਰ ਦੇ ਮੁਕਾਬਲੇ 80 ਤੋਂ ਪਾਰ ਪਹੁੰਚ ਗਿਆ ਹੈ। ਕੇਂਦਰੀ ਵਿੱਤ ਮੰਤਰੀ ਨੂੰ ਇਸ ਮੁੱਦੇ ਵੱਲ ਧਿਆਨ ਦੇਣਾ ਚਾਹੀਦਾ ਹੈ। ਰੁਪਏ ਦੇ ਕਮਜ਼ੋਰ ਹੋਣ ਕਾਰਨ ਭਾਰਤ ਦੀ ਸਾਖ ਵੀ ਡਿੱਗ ਰਹੀ ਹੈ।

 ਇਹ ਵੀ ਪੜ੍ਹੋ : ਸ਼ਾਰਟਕੱਟ ਨੇ ਲਈ 17 ਸਾਲਾ ਵਿਦਿਆਰਥੀ ਦੀ ਜਾਨ, ਪਾਣੀ ਦੇ ਤੇਜ਼ ਵਹਾਅ ਕਾਰਨ ਦਰਿਆ ''ਚ ਡੁੱਬਿਆ ਨੌਜਵਾਨ    

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Anuradha

Content Editor

Related News